ਹਰਿਆਣਵੀ ਡਾਂਸਰ ਸਪਨਾ ਚੌਧਰੀ ਨੇ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ, ਫੇਸਬੁੱਕ 'ਤੇ ਸਾਂਝੀ ਕੀਤੀ ਪੋਸਟ
ਸਪਨਾ ਚੌਧਰੀ ਦੇ ਪਤੀ ਵੀਰ ਸਾਹੂ ਪਿਛਲੇ ਕਈ ਦਿਨਾਂ ਤੋਂ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਹਨ। ਪਰ ਇਸ ਦੌਰਾਨ ਸਪਨਾ ਚੌਧਰੀ ਚੁੱਪ ਰਹੀ। ਸਪਨਾ ਚੌਧਰੀ ਨੇ ਕਿਸਾਨ ਅੰਦੋਲਨ ਨੂੰ ਲੈਕੇ ਕੋਈ ਬਿਆਨ ਜਾਂ ਪੋਸਟ ਸ਼ੇਅਰ ਨਹੀਂ ਕੀਤੀ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਕਈ ਸਰਹੱਦਾਂ 'ਤੇ ਕਿਸਾਨ 75 ਦਿਨਾਂ ਤੋਂ ਜ਼ਿਆਦਾ ਸਮੇਂ ਤੋਂ ਅੰਦੋਲਨ ਕਰ ਰਹੇ ਹਨ। ਹੁਣ ਇਨ੍ਹਾਂ ਅੰਦੋਲਨਕਾਰੀ ਕਿਸਾਨਾਂ ਦੇ ਸਮਰਥਨ 'ਚ ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਵੀ ਸਾਹਮਣੇ ਆਈ ਹੈ। ਸਪਨਾ ਚੌਧਰੀ ਨੇ ਆਪਣੇ ਪਤੀ ਵੀਰ ਸਾਹੂ ਦੀ ਇਕ ਪੋਸਟ ਫੇਸਬੁੱਕ 'ਤੇ ਸ਼ੇਅਰ ਕੀਤੀ ਹੈ।
ਸਪਨਾ ਚੌਧਰੀ ਦੇ ਪਤੀ ਵੀਰ ਸਾਹੂ ਪਿਛਲੇ ਕਈ ਦਿਨਾਂ ਤੋਂ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਹਨ। ਪਰ ਇਸ ਦੌਰਾਨ ਸਪਨਾ ਚੌਧਰੀ ਚੁੱਪ ਰਹੀ। ਸਪਨਾ ਚੌਧਰੀ ਨੇ ਕਿਸਾਨ ਅੰਦੋਲਨ ਨੂੰ ਲੈਕੇ ਕੋਈ ਬਿਆਨ ਜਾਂ ਪੋਸਟ ਸ਼ੇਅਰ ਨਹੀਂ ਕੀਤੀ। ਪਰ ਹੁਣ ਸਪਨਾ ਨੇ ਫੇਸਬੁੱਕ 'ਤੇ ਪੋਸਟ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਹਾਲਾਂਕਿ ਸਪਨਾ ਨੇ ਆਪਣੇ ਵੱਲੋਂ ਕੁਝ ਨਹੀਂ ਲਿਖਿਆ।
12 ਫਰਵਰੀ ਨੂੰ ਵੀਰ ਸਾਹੂ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਕਿਸਾਨਾਂ ਦੇ ਸਮਰਥਨ 'ਚ ਇਕ ਪੋਸਟ ਸ਼ੇਅਰ ਕੀਤੀ ਸੀ। ਜਿਸ ਤੋਂ ਬਾਅਦ ਸਪਨਾ ਨੇ ਇਸ ਨੂੰ ਸ਼ੇਅਰ ਕੀਤਾ ਹੈ। ਜ਼ਿਕਰਯੋਗ ਹੈ ਕਿ ਸਪਨਾ ਨੇ ਬੀਜੇਪੀ ਦੀ ਮੈਂਬਰਸ਼ਿਪ ਹਾਸਲ ਕੀਤੀ ਸੀ ਤੇ ਵਿਧਾਨਸਭਾ ਚੋਣਾਂ 'ਚ ਉਮੀਦਵਾਰ ਬਣਾਏ ਜਾਣ ਦੀ ਚਰਚਾ ਵੀ ਚੱਲੀ ਸੀ ਪਰ ਉਸ ਤੋਂ ਬਾਅਦ ਸਪਨਾ ਚੌਧਰੀ ਸਿਆਸਤ ਤੋਂ ਦੂਰ ਰਹੀ।