bjp launches policy films: ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਚੋਣ ਪ੍ਰਚਾਰ ਹੋਰ ਵੀ ਤੇਜ਼ ਕਰ ਦਿੱਤਾ ਹੈ। ਭਾਜਪਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪ੍ਰਾਪਤੀਆਂ 'ਤੇ ਆਧਾਰਿਤ ਇੱਕ ਫਿਲਮ ਜਾਰੀ ਕੀਤੀ ਸੀ, ਜਿਸ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਸਾਂਝਾ ਕੀਤਾ ਹੈ। ਇਸ ਫਿਲਮ 'ਚ ਮੋਦੀ ਸਰਕਾਰ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੀਆਂ ਯੋਜਨਾਵਾਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ ਗਿਆ ਹੈ। ਅਤੇ ਦੱਸਿਆ ਗਿਆ ਹੈ ਕਿ ਕਿਵੇਂ ਇਨ੍ਹਾਂ ਸਕੀਮਾਂ ਨੇ ਅੱਜ ਦੇਸ਼ ਵਿੱਚ ਇੱਕ ਨਵੀਂ ਤਬਦੀਲੀ ਲਿਆਂਦੀ ਹੈ।



 






 


 






 


ਇਹ ਫਿਲਮ ਭਾਜਪਾ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਟਸ 'ਤੇ ਦੇਸ਼ ਦੀਆਂ ਅੱਠ ਪ੍ਰਮੁੱਖ ਭਾਸ਼ਾਵਾਂ ਵਿੱਚ ਰਿਲੀਜ਼ ਕੀਤੀ ਗਈ ਹੈ। ਹਿੰਦੀ ਤੋਂ ਇਲਾਵਾ ਇਨ੍ਹਾਂ ਵਿੱਚ ਤਾਮਿਲ, ਤੇਲਗੂ, ਮਲਿਆਲਮ, ਕੰਨੜ, ਅਸਾਮੀ, ਉੜੀਆ ਅਤੇ ਬੰਗਾਲੀ ਸ਼ਾਮਲ ਹਨ। ਇਸ ਵੀਡੀਓ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਧਿਕਾਰਤ ਹੈਂਡਲ ਤੋਂ ਐਕਸ ਪਲੇਟਫਾਰਮ 'ਤੇ ਵੀ ਸਾਂਝਾ ਕੀਤਾ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।