Andhra Pradesh : ਤੁਸੀਂ 'ਆਸ਼ਰਮ' ਵੈੱਬ ਸੀਰੀਜ਼ ਤਾਂ ਦੇਖੀ ਹੋਵੇਗੀ। ਜਿਸ ਵਿਚ ਆਸ਼ਰਮ ਦਾ ਸਵਾਮੀ ਜਿਸ ਦੀ ਹਰ ਕੋਈ ਪੂਜਾ ਕਰਦਾ ਸੀ, ਉਥੇ ਰਹਿਣ ਵਾਲੀਆਂ ਲੜਕੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਦਾ ਸੀ। ਅਜਿਹਾ ਹੀ ਇੱਕ ਮਾਮਲਾ ਆਂਧਰਾ ਪ੍ਰਦੇਸ਼ (Andhra Pradesh) ਦੇ ਵਿਸ਼ਾਖਾਪਟਨਮ   (Visakhapatnam) ਤੋਂ ਸਾਹਮਣੇ ਆਇਆ ਹੈ। ਇੱਥੇ ਇਕ ਨਾਬਾਲਗ ਲੜਕੀ ਨੇ ਪੁਲਿਸ ਕੋਲ ਵੈਂਕੋਜੀ ਪਾਲੇਮ ਸਥਿਤ ਗਿਆਨਾਨੰਦ ਆਸ਼ਰਮ ਦੇ ਪ੍ਰਬੰਧਕ ਪੂਰਨਾਨੰਦ ਸਰਸਵਤੀ 'ਤੇ ਛੇੜਛਾੜ ਦੇ ਗੰਭੀਰ ਦੋਸ਼ ਲਾਏ ਹਨ।


 

ਲੜਕੀ ਨੇ ਉਸਦੇ ਖਿਲਾਫ਼ ਥਾਣੇ ਵਿੱਚ ਕੇਸ ਦਰਜ ਕਰਵਾਇਆ ਕਿ ਆਸ਼ਰਮ ਵਿੱਚ ਉਸ ਨਾਲ ਛੇੜਛਾੜ ਕੀਤੀ ਗਈ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਨੇ ਸੋਮਵਾਰ ਰਾਤ ਪੂਰਨਾਨੰਦ ਸਵਾਮੀ ਨੂੰ ਗ੍ਰਿਫਤਾਰ ਕਰ ਲਿਆ। MVP ਪੁਲਿਸ ਦੇ ਅਨੁਸਾਰ ਲੜਕੀ ਨੇ ਉਨ੍ਹਾਂ ਨੂੰ ਦੱਸਿਆ ਕਿ ਪੂਰਨਾਨੰਦ ਸਵਾਮੀ ਨੇ ਇੱਕ ਵਾਰ ਨਹੀਂ, ਸਗੋਂ ਕਈ ਵਾਰ ਉਸਦਾ ਜਿਨਸੀ ਸ਼ੋਸ਼ਣ ਕੀਤਾ ਹੈ। ਇਸ ਦੇ ਨਾਲ ਹੀ ਉਸ ਨੂੰ ਮਾਨਸਿਕ ਤੌਰ 'ਤੇ ਵੀ ਪ੍ਰੇਸ਼ਾਨ ਕੀਤਾ ਗਿਆ ਹੈ। ਉਹ ਆਸ਼ਰਮ ਤੋਂ ਬਾਹਰ ਨਹੀਂ ਨਿਕਲ ਪਾ ਰਹੀ ਸੀ।

 

ਕਈ ਕੋਸ਼ਿਸ਼ਾਂ ਤੋਂ ਬਾਅਦ ਉਹ ਕਿਸੇ ਤਰ੍ਹਾਂ ਆਸ਼ਰਮ ਤੋਂ ਭੱਜਣ ਵਿਚ ਕਾਮਯਾਬ ਹੋ ਗਈ ਅਤੇ ਸਿੱਧਾ ਵਿਜੇਵਾੜਾ ਪਹੁੰਚ ਗਈ। ਇੱਥੇ ਦੀਸਾ ਥਾਣੇ ਵਿੱਚ ਪੂਰਨਾਨੰਦ ਸਵਾਮੀ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ। ਲੜਕੀ ਦੇ ਮਾਤਾ-ਪਿਤਾ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ। ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਉਹ ਆਪਣੀ ਨਾਨੀ ਦੇ ਘਰ ਰਹਿਣ ਲੱਗੀ ਪਰ ਕੁਝ ਸਮੇਂ ਬਾਅਦ ਯਾਨੀ ਦੋ ਸਾਲ ਪਹਿਲਾਂ ਨਾਨੀ ਨੇ ਉਸ ਨੂੰ ਗਿਆਨਾਨੰਦ ਆਸ਼ਰਮ ਵਿੱਚ ਦਾਖਲ ਕਰਵਾ ਦਿੱਤਾ। ਉਦੋਂ ਤੋਂ ਉਹ ਇੱਥੇ ਰਹਿ ਰਹੀ ਸੀ।

ਫਿਲਹਾਲ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਲੜਕੀ ਨੂੰ ਮੈਡੀਕਲ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੋਸ਼ੀ ਪੂਰਨਾਨੰਦ ਸਰਸਵਤੀ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਵਿਜੀਲੈਂਸ ਨੇ ਸੀਐਮ ਮਾਨ ਨੂੰ ਭੇਜੀ ਭ੍ਰਿਸ਼ਟ ਤਹਿਸੀਲਦਾਰਾਂ ਦੀ ਲਿਸਟ , ਏਜੰਟਾਂ ਰਾਹੀਂ ਸ਼ਰੇਆਮ ਚੱਲ ਰਿਹਾ ਰਿਸ਼ਵਤਖੋਰੀ ਦਾ ਧੰਦਾ


ਇਹ ਵੀ ਪੜ੍ਹੋ : ਜਾਪਾਨ 'ਚ ਸਹਿਮਤੀ ਨਾਲ ਸਰੀਰਕ ਸਬੰਧ ਬਣਾਉਣ ਦੀ ਉਮਰ ਵਧਾਈ , ਜਾਣੋ ਦੂਜੇ ਦੇਸ਼ਾਂ 'ਚ ਕੀ ਹੈ ਕਾਨੂੰਨ?


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ