ਪੜਚੋਲ ਕਰੋ

Farmers Protest: ਕਿਸੇ ਵੀ ਤਜਵੀਜ਼ ’ਤੇ ਵਿਚਾਰ ਲਈ ਤਿਆਰ ਪਰ ਪਹਿਲਾਂ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜੋ...ਪੰਧੇਰ ਦੀ ਮੋਦੀ ਸਰਕਾਰ ਨੂੰ ਦੋ-ਟੁਕ

Farmers Protest: ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਲਈ ਕੇਂਦਰ ਵੱਲੋਂ ਆਉਣ ਵਾਲੀ ਕਿਸੇ ਵੀ ਤਜਵੀਜ਼ ’ਤੇ ਵਿਚਾਰ ਕਰਨਗੇ ਪਰ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜਿਆ ਜਾਣਾ ਚਾਹੀਦਾ ਹੈ।

Farmers Protest: ਦਿੱਲੀ ਕੂਚ ਕਰ ਰਹੇ ਕਿਸਾਨਾਂ ਨੇ ਮੁੜ ਮੋਦੀ ਸਰਕਾਰ ਨੂੰ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨ ਲਈ ਕਿਹਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਲਈ ਕੇਂਦਰ ਵੱਲੋਂ ਆਉਣ ਵਾਲੀ ਕਿਸੇ ਵੀ ਤਜਵੀਜ਼ ’ਤੇ ਵਿਚਾਰ ਕਰਨਗੇ ਪਰ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਅਪੀਲ ਕੀਤੀ।  

ਪੰਧੇਰ ਨੇ ਕਿਹਾ, ‘ਇਹ ਕਿਹਾ ਜਾਂਦਾ ਹੈ ਕਿ ਤੁਹਾਡਾ (ਮੋਦੀ) ਦਿਲ ਵੱਡਾ ਹੈ। ਸਾਨੂੰ ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਦਿਓ।’ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਕਿਸਾਨਾਂ ਨੂੰ ਗੱਲਬਾਤ ਲਈ ਕੋਈ ਸੱਦਾ ਮਿਲਿਆ ਹੈ ਤਾਂ ਉਨ੍ਹਾਂ ਕਿਹਾ ਕਿ ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।’ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਪੱਤਰਕਾਰਾਂ ਨੂੰ ਉਨ੍ਹਾਂ ਕਿਹਾ,‘ਅਸੀਂ ਸੱਦੇ ‘ਤੇ ਵਿਚਾਰ ਕਰਾਂਗੇ।’

ਉਧਰ, ਕਿਸਾਨਾਂ ਮਜ਼ਦੂਰਾਂ ਉਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 15 ਫਰਵਰੀ ਚਾਰ ਘੰਟਿਆਂ ਲਈ ਪੰਜਾਬ ਵਿੱਚ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ। ਰੇਲਾਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੋਕੀਆਂ ਜਾਣਗੀਆਂ। ਜਥੇਬੰਦੀ ਵਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਵੀ ਪਹਿਲਾਂ ਵਾਂਗ ਡਟਵੀਂ ਆਵਾਜ਼ ਉਠਾਉਣ ਦਾ ਵੀ ਫੈਸਲਾ ਲਿਆ ਗਿਆ ਹੈ। 

ਇਹ ਵੀ ਪੜ੍ਹੋ: Amritsar News: ਕਿਸਾਨਾਂ 'ਤੇ ਗੋਲੇ ਦਾਗਣ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ...ਪੰਜਾਬ ਸਰਕਾਰ ਕਰੇ ਤੁਰੰਤ ਕਾਰਵਾਈ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ  ਦੱਸਿਆ ਕਿ ਅੱਜ ਲੁਧਿਆਣਾ ਵਿਖੇ ਬਾਅਦ ਦੁਪਹਿਰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿਚ ਰੇਲਾਂ ਰੋਕਣ ਦਾ ਮਾਮਲਾ ਉਠਾਇਆ ਜਾਵੇਗਾ।

ਉਧਰ, ਖਨੌਰੀ ਬਾਰਡਰ ’ਤੇ ਅੱਜ ਹਾਲਾਤ ਮੁੜ ਤਣਾਅ ਵਾਲੇ ਬਣ ਗਏ। ਬਾਅਦ ਦੁਪਹਿਰ ਕਿਸਾਨਾਂ ਨੇ ਅੱਜ ਦੂਜੇ ਦਿਨ ਜਿਉ ਹੀ ਅੱਗੇ ਵਧਣ ਦਾ ਯਤਨ ਕੀਤਾ ਤਾਂ ਹਰਿਆਣਾ ਪੁਲਿਸ ਨਾਲ ਟਕਰਾਅ ਹੋ ਗਿਆ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉਪਰ ਲਾਠੀਚਾਰਜ ਕੀਤਾ ਗਿਆ ਤੇ ਦੋਵੇਂ ਪਾਸੇ ਤੋਂ ਪੱਥਰਬਾਜ਼ੀ ਵੀ ਹੋਈ ਹੈ। 

ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਪੁਲਿਸ ਲਾਠੀਚਾਰਜ ਨਾਲ ਕਰੀਬ 7-8 ਕਿਸਾਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ’ਚੋਂ ਗਭੀਰ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਹਾਲਾਤ ਤਣਾਅ ਵਾਲੇ ਬਣੇ ਹੋਏ ਹਨ। ਕਿਸਾਨ ਬਾਰਡਰ ਦੇ ਨੇੜੇ ਪੁੱਜ ਗਏ ਤੇ ਲਗਾਤਾਰ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ।

ਇਹ ਵੀ ਪੜ੍ਹੋ: Farmers Protest: ਕਿਸਾਨ ਅੰਦੋਲਨ ਵਿਚਾਲੇ PM ਮੋਦੀ ਨੂੰ ਵਿਅਕਤੀ ਨੇ ਦਿੱਤੀ ਸ਼ਰੇਆਮ ਧਮਕੀ, ਕਿਹਾ- ਜੇਕਰ ਪੰਜਾਬ 'ਚ ਆਉਣ ਦੀ ਹਿੰਮਤ ਕੀਤੀ ਤਾਂ...

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget