ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਲੋਕਾਂ ਨੂੰ ਹਰ ਸੁਵਿਧਾਵਾਂ ਅਤੇ ਸਾਫ਼-ਸੁਥਰਾ ਵਾਤਾਵਰਨ ਉਪਲਬਧ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ 201.41 ਲੱਖ ਰੁਪਏ ਦੀ ਲਾਗਤ ਨਾਲ ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਸੜਕਾਂ ਨੂੰ ਸੁੰਦਰ ਅਤੇ ਸਾਫ਼ ਸੁਥਰਾ ਬਣਾਇਆ ਜਾਵੇਗਾ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁਹਾਲੀ ਦੀਆਂ ਏ ਅਤੇ ਬੀ ਸੜਕਾਂ ਦੀ ਸਾਫ਼ ਸਫ਼ਾਈ ਕਰਨ ਲਈ ਜੋਨ-1 ਖੇਤਰ ਅਧੀਨ ਆਉਂਦੀਆਂ ਸੜਕਾਂ ਲਈ 46.24 ਲੱਖ ਰੁਪਏ, ਜੋਨ-2 ਖੇਤਰ ਦੀਆਂ ਸੜਕਾਂ ਲਈ 49.70 ਲੱਖ ਰੁਪਏ, ਇਸੇ ਤਰ੍ਹਾਂ ਜੋਨ-3 ਅਤੇ 4 ਖੇਤਰ ਅਧੀਨ ਆਉਂਦੀਆਂ ਏ ਅਤੇ ਬੀ ਸੜਕਾਂ  ਲਈ 48.57 ਲੱਖ ਰੁਪਏ ਅਤੇ 42.80 ਲੱਖ ਰੁਪਏ ਦਾ ਖ਼ਰਚਾ ਕੀਤਾ ਜਾਵੇਗਾ। 


ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਕਣਕ ਦੇ ਬੀਜ਼ ਦੀ ਵਿਕਰੀ ਮੌਕੇ 'ਤੇ ਹੀ ਭਾਅ ਵਿੱਚ ਕਟੌਤੀ ਕਰਕੇ ਸਬਸਿਡੀ ਦਾ ਲਾਭ ਦਿੱਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ


ਇਸ ਤੋਂ ਇਲਾਵਾ ਪਿੰਡ ਸੋਹਾਣਾ, ਕੁੰਬੜਾ ਅਤੇ ਫੇਜ਼ 10 ਵਿਖੇ ਨਗਰ ਨਿਗਮ ਦੀ ਇਮਾਰਤ ਦੇ ਰਾਤਰੀ ਰਹਿਣ ਵਸੇਰੇ ਵਿਖੇ ਲਾਈਟਾਂ ਦੀ ਮੁਰੰਮਤ ਅਤੇ  ਰੱਖ-ਰਖਾਅ ਲਈ 14.10 ਲੱਖ ਰੁਪਏ ਖ਼ਰਚਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਹ ਕੰਮ ਕਰਨ ਲਈ ਪਹਿਲਾਂ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। 


ਨਿਸ਼ਾਨੇਬਾਜ਼ੀ ਵਿੱਚ ਪੰਜਾਬ ਕਰੇਗਾ ਦੇਸ਼ ਦੀ ਅਗਵਾਈ-ਮੀਤ ਹੇਅਰ


ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਨਿਸ਼ਾਨੇਬਾਜ਼ੀ ਭਾਰਤ ਦੀ ਅਹਿਮ ਖੇਡ ਬਣ ਗਈ ਹੈ ਅਤੇ ਦੇਸ਼ ਇਸ ਖੇਡ ਵਿੱਚ ਵਿਸ਼ਵ ਸ਼ਕਤੀ ਵਜੋਂ ਉਭਰਿਆ ਹੈ। ਪਿਛਲੇ 18-20 ਸਾਲਾਂ ਦੇ ਅਰਸੇ ਦੌਰਾਨ ਭਾਰਤ ਨੇ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ, ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਕਈ ਤਮਗ਼ੇ ਜਿੱਤੇ ਹਨ। ਤੇਜ਼ੀ ਨਾਲ ਤਰੱਕੀ ਕਰ ਰਹੀ ਹੈ ਇਸ ਖੇਡ ਵਿੱਚ ਪੰਜਾਬ ਦੇਸ਼ ਦੀ ਅਗਵਾਈ ਕਰੇਗਾ ਅਤੇ 2024 ਵਿੱਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਵਿੱਚ ਭਾਰਤ ਬਿਹਤਰ ਪ੍ਰਦਰਸ਼ਨ ਦਿਖਾਏਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।