ਸਤਿੰਦਰ ਜੈਨ ਨੂੰ ਮੰਤਰੀ ਵਜੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ: ਮਨਜਿੰਦਰ ਸਿਰਸਾ ਨੇ ਕੀਤੀ ਉਪ-ਰਾਜਪਾਲ ਨੂੰ ਅਪੀਲ
Punjab :ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਉਪ ਰਾਜਪਾਲ ਵੀ ਕੇ ਸਕਸੈਨਾ ਨੂੰ ਅਪੀਲ ਕੀਤੀ ਕਿ ਉਹ ਸਤਿੰਦਰ ਜੈਨ ਨੂੰ ਕੇਜਰੀਵਾਲ ਸਰਕਾਰ ਦੇ ਮੰਤਰੀ ਵਜੋਂ ਤੁਰੰਤ ਬਰਖ਼ਾਸਤ ਕਰਨ ਕਿਉਂਕਿ ਜੇਲ੍ਹ ਵਿਚ ਰਹਿੰਦਿਆਂ ਵੀ ਉਹ ਆਪਣੇ ਖਿਲਾਫ ਕੇਸ ਦੇ ਗਵਾਹਾਂ ਤੇ ਸਹਿ-ਮੁਲਜ਼ਮਾਂ ਨੂੰ ਪ੍ਰਭਾਵਤ ਕਰਨ ਵਾਸਤੇ ਆਪਣੇ ਅਹੁਦੇ ਤੇ ਰੁਤਬੇ ਦੀ ਦੁਰਵਰਤੋਂ ਕਰ ਰਿਹਾ ਹੈ।
Punjab :ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਉਪ ਰਾਜਪਾਲ ਵੀ ਕੇ ਸਕਸੈਨਾ ਨੂੰ ਅਪੀਲ ਕੀਤੀ ਕਿ ਉਹ ਸਤਿੰਦਰ ਜੈਨ ਨੂੰ ਕੇਜਰੀਵਾਲ ਸਰਕਾਰ ਦੇ ਮੰਤਰੀ ਵਜੋਂ ਤੁਰੰਤ ਬਰਖ਼ਾਸਤ ਕਰਨ ਕਿਉਂਕਿ ਜੇਲ੍ਹ ਵਿਚ ਰਹਿੰਦਿਆਂ ਵੀ ਉਹ ਆਪਣੇ ਖਿਲਾਫ ਕੇਸ ਦੇ ਗਵਾਹਾਂ ਤੇ ਸਹਿ-ਮੁਲਜ਼ਮਾਂ ਨੂੰ ਪ੍ਰਭਾਵਤ ਕਰਨ ਵਾਸਤੇ ਆਪਣੇ ਅਹੁਦੇ ਤੇ ਰੁਤਬੇ ਦੀ ਦੁਰਵਰਤੋਂ ਕਰ ਰਿਹਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਿਰਸਾ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੁਕੱਦਮਾ ਅਦਾਲਤ ਵਿਚ ਪੇਸ਼ ਕੀਤੇ ਵੀਡੀਓ ਸਬੂਤਾਂ ਅਤੇ ਹਲਫੀਆ ਬਿਆਨ ਦਾ ਹਵਾਲਾ ਦਿੱਤਾ ਜਿਸ ਵਿਚ ਦੱਸਿਆ ਗਿਆ ਹੈ ਕਿ ਸਤਿੰਦਰ ਜੈਨ ਜੇਲ੍ਹ ਵਿਚ ਇਲੈਕਟ੍ਰਾਨਿਕ ਉਪਕਰਣਾਂ ਦੀ ਵਰਤੋਂ ਕਰ ਰਿਹਾ ਹੈ ਤੇ ਸਹਿ-ਮੁਲਜ਼ਮਾਂ ਤੇ ਗਵਾਹਾਂ ਨਾਲ ਮੁਲਾਕਾਤਾਂ ਕਰ ਰਿਹਾ ਹੈ ਤਾਂ ਜੋ ਆਪਣੇ ਖਿਲਾਫ ਕੇਸ ਵਿਚ ਉਹਨਾਂ ਨੂੰ ਪ੍ਰਭਾਵਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਹ ਜਿਥੇ ਜੇਲ੍ਹ ਮੈਨੂਅਲ ਦੀ ਉਲੰਘਣਾ ਹੈ, ਉਥੇ ਵੱਡਾ ਜ਼ੁਰਮ ਹੈ।
सतेंद्र जैन की हर धाँधली में @ArvindKejriwal भागीदार थे। जैन परिवार के दबाव के चलते उन्होंने उसे बर्खास्त करने की बजाय जेल में भी VVIP ट्रीटमेंट दिया@LtGovDelhi से विनती- @SatyendarJain को बर्खास्त किये जाए
— Manjinder Singh Sirsa (@mssirsa) October 30, 2022
जैन पर जेल प्रशासन के नियमो का उल्लंघन करने का क्रिमिनल केस दर्ज हो @ANI pic.twitter.com/60w3G1ojoB
ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਸਤਿੰਦਰ ਜੈਨ ਤੇ ਉਸਨੂੰ ਇਲੈਕਟ੍ਰਾਨਿਕ ਯੰਤਰ ਦੇਣ ਤੇ ਉਸਦੀਆਂ ਸਹਿ-ਮੁਲਜ਼ਮਾਂ ਤੇ ਗਵਾਹਾਂ ਨਾਲ ਮੁਲਾਕਾਤਾਂ ਕਰਵਾਉਣ ਵਾਲੇ ਜੇਲ੍ਹ ਅਧਿਕਾਰੀਆਂ ਦੇ ਖਿਲਾਫ ਤੁਰੰਤ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਜੈਨ ਨੂੰ ਮੰਤਰੀ ਵਜੋਂ ਤੁਰੰਤ ਬਰਖ਼ਾਸਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਦੇਸ਼ ਦਾ ਅਜਿਹਾ ਪਹਿਲਾ ਜੇਲ੍ਹ ਮੰਤਰੀ ਹੈ ਜੋ ਇਕ ਮੁਜਰਿਮ ਹੋ ਕੇ ਜੇਲ੍ਹ ਵਿਚ ਬੰਦ ਹਨ ਤੇ ਫਿਰ ਵੀ ਜੇਲ੍ਹ ਮੰਤਰੀ ਵਜੋਂ ਮੀਟਿੰਗਾਂ ਕਰ ਰਿਹਾ ਹੈ।
ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਭਾਜਪਾ ਆਗੂ ਨੇ ਕਿਹਾ ਕਿ ਉਹ ਜੈਨ ਨੂੰ ਮੰਤਰੀ ਵਜੋਂ ਇਸ ਕਰ ਕੇ ਬਰਖ਼ਾਸਤ ਨਹੀਂ ਕਰ ਰਹੇ ਕਿਉਂਕਿ ਜੈਨ ਦੇ ਪਰਿਵਾਰ ਨੇ ਕੇਜਰੀਵਾਲ ਨੂੰ ਸਪਸ਼ਟ ਕਿਹਾ ਹੈ ਕਿ ਜੇਕਰ ਜੈਨ ਨੂੰ ਬਰਖ਼ਾਸਤ ਕੀਤਾ ਤਾਂ ਉਹ ਉਹਨਾਂ ਵੱਲੋਂ ਕੀਤੇ ਗੈਰ ਕਾਨੂੰਨੀ ਲੈਣ ਦੇਣ ਦੀ ਸਾਰੀ ਜਾਣਕਾਰੀ ਜਨਤਕ ਕਰ ਦੇਣਗੇ ਤੇ ਜਾਂਚ ਏਜੰਸੀਆਂ ਨੂੰ ਦੇ ਦੇਣਗੇ।
ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਜੈਨ ਨੂੰ ਜੇਲ੍ਹ ਵਿਚ ਵੀ ਵੀ ਆਈ ਪੀ ਸਹੂਲਤਾਂ ਮਿਲ ਰਹੀਆਂ ਹਨ ਹਾਲਾਂਕਿ ਉਹ ਫੌਜਦਾਰੀ ਕੇਸ ਦਾ ਮੁਲਜ਼ਮ ਹੈ। ਉਹਨਾਂ ਨੇ ਉਪ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਤਾਂ ਜੋ ਨਿਆਂ ਮਿਲ ਸਕੇ।