ਖੇਤੀ ਕਾਨੂੰਨਾਂ ਨੂੰ ਲੈ ਕੇ ਬੀਜੇਪੀ 'ਚ ਬਗਾਵਤ! ਕਿਸਾਨਾਂ ਦੀ ਗੱਲ ਨਾ ਸੁਣੀ ਤਾਂ ਮੁੜ ਸੱਤਾ 'ਚ ਨਹੀਂ ਆਵੇਗੀ ਪਾਰਟੀ: ਮਲਿਕ
ਹੁਣ ਮੇਘਾਲਿਆ ਦੇ ਰਾਜਪਾਲ ਸਤਿਆ ਪਾਲ ਮਲਿਕ ਨੇ ਖੇਤੀ ਕਾਨੂੰਨਾਂ ਖ਼ਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਅਸਤੀਫਾ ਮੰਗਿਆ ਹੈ।
ਜੈਪੁਰ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਨੂੰ ਲੈ ਕੇ ਬੀਜੇਪੀ ਅੰਦਰ ਬਾਗੀ ਸੁਰਾਂ ਵਧ ਰਹੀਆਂ ਹਨ। ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਥਾਨਕ ਪਾਰਟੀ ਲੀਡਰਾਂ ਅੰਦਰ ਬੇਚੈਨੀ ਹੈ। ਉੱਤਰ ਪ੍ਰਦੇਸ਼ ਵਿੱਚ ਲਖੀਮਪੁਰ ਖੀਰੀ ਘਟਨਾ ਮਗਰੋਂ ਬੀਜੇਪੀ ਹੋਰ ਕਸੂਤੀ ਘਿਰ ਗਈ ਹੈ। ਹੁਣ ਪਾਰਟੀ ਦੇ ਅੰਦਰੋਂ ਹੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫੇ ਦੀ ਮੰਗ ਉੱਠ ਰਹੀ ਹੈ।
ਹੁਣ ਮੇਘਾਲਿਆ ਦੇ ਰਾਜਪਾਲ ਸਤਿਆ ਪਾਲ ਮਲਿਕ ਨੇ ਖੇਤੀ ਕਾਨੂੰਨਾਂ ਖ਼ਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਅਸਤੀਫਾ ਮੰਗਿਆ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਤੋਂ ਬਾਅਦ ਉਸ ਨੂੰ ਆਪਣੇ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ ਹੈ।
ਰਾਜਪਾਲ ਨੇ ਇਹ ਵੀ ਕਿਹਾ ਕਿ ਜੇ ਭਾਜਪਾ ਨੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗੱਲ ਨਾ ਸੁਣੀ ਤਾਂ ਭਾਜਪਾ ਦੁਬਾਰਾ ਸੱਤਾ ਵਿਚ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਜੇ ਕੇਂਦਰ ਕਿਸਾਨਾਂ ਨੂੰ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਲਈ ਸਹਿਮਤ ਹੋਵੇ ਤਾਂ ਉਹ ਕੇਂਦਰ ਤੇ ਕਿਸਾਨਾਂ ਦਰਮਿਆਨ ਵਿਚੋਲਗੀ ਕਰਨ ਨੂੰ ਤਿਆਰ ਹਨ।
ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਸੀ, ਸਗੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਤੋਂ ਅਸਤੀਫਾ ਮੰਗਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਦਰਦ ਨਹੀਂ ਸਮਝ ਰਹੀ। ਇਸ ਤੋਂ ਪਹਿਲਾਂ ਵਰੁਣ ਗਾਂਧੀ ਸਣੇ ਕਈ ਬੀਜੇਪੀ ਲੀਡਰ ਆਪਣੀ ਹੀ ਸਰਕਾਰ ਉੱਪਰ ਸਵਾਲ ਉਠਾ ਚੁੱਕੇ ਹਨ।
ਇਹ ਵੀ ਪੜ੍ਹੋ: Share Market Update: ਦੀਵਾਲੀ ਤੋਂ ਪਹਿਲਾਂ ਹੀ ਬਾਜ਼ਾਰ 'ਚ ਰੌਣਕ, ਨਿਫਟੀ 18500 ਦੇ ਪਾਰ, ਸੈਂਸੈਕਸ ਨੇ ਵੀ ਕੀਤਾ ਰਿਕਾਰਡ ਕਾਇਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/