Satyapal Malik: ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ ਹੈ ਕਿ ਇਹ ਬੇਹੱਦ ਸ਼ਰਮਨਾਕ ਹੈ ਕਿ ਦੇਸ਼ ਨੂੰ ਕੌਮਾਂਤਰੀ ਪੱਧਰ ’ਤੇ ਮਾਣ ਦਿਵਾਉਣ ਵਾਲੇ ਖਿਡਾਰੀ ਹੁਣ ਇਨਸਾਫ਼ ਲਈ ਸੜਕਾਂ ’ਤੇ ਹਨ। ਮਲਿਕ ਨੇ ਕਿਹਾ ਕਿ ਉਨ੍ਹਾਂ ਓਲੰਪਿਕ ਤਗ਼ਮਾ ਜੇਤੂ ਬਜਰੰਗ ਪੂਨੀਆਂ ਨਾਲ ਬੀਤੀ ਰਾਤ ਗੱਲ ਕੀਤੀ ਸੀ ਤੇ ਧਰਨੇ ਵਿੱਚ ਸ਼ਾਮਲ ਹੋਣ ਦਾ ਵਾਅਦਾ ਕੀਤਾ ਸੀ। 



ਦੱਸ ਦਈਏ ਕਿ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਦੇਸ਼ ਦੇ ਚੋਟੀ ਦੇ ਪਹਿਲਵਾਨ ਐਤਵਾਰ ਤੋਂ ਜੰਤਰ-ਮੰਤਰ ’ਤੇ ਧਰਨਾ ਦੇ ਰਹੇ ਹਨ। ਉਧਰ, ਬੁੱਧਵਾਰ ਨੂੰ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਵਿਰੁੱਧ ਸੱਤ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਸਬੰਧੀ ਐਫਆਈਆਰ ਦਰਜ ਕਰਨ ਤੋਂ ਪਹਿਲਾਂ ਕਿ ਮੁੱਢਲੀ ਜਾਂਚ ਦੀ ਲੋੜ ਹੈ। 



ਇਸ ਦੌਰਾਨ ਵ੍ਹੀਲਚੇਅਰ ਰਾਹੀਂ ਧਰਨੇ ਵਿੱਚ ਪੁੱਜੇ ਉੱਘੇ ਸਿਆਸਤਦਾਨ ਮਲਿਕ ਨੇ ਕਿਹਾ, ‘‘ਜਦੋਂ ਸਾਡੀਆਂ ਧੀਆਂ ਤਗ਼ਮੇ ਜਿੱਤ ਕੇ ਤਿਰੰਗਾ ਲਹਿਰਾਉਂਦੀਆਂ ਹਨ ਤਾਂ ਅਸੀਂ ਬੜੀ ਬੇਸ਼ਰਮੀ ਨਾਲ ਸਤਿਕਾਰ ਦੇਣ ਤੇ ਤਸਵੀਰਾਂ ਖਿਚਵਾਉਣ ਲਈ ਉਨ੍ਹਾਂ ਨੂੰ ਚਾਹ ’ਤੇ ਬੁਲਾਉਂਦੇ ਹਾਂ। ਅੱਜ ਉਹ ਸੜਕਾਂ ’ਤੇ ਹਨ। ਸਾਨੂੰ ਸ਼ਰਮ ਨਾਲ ਡੁੱਬ ਜਾਣਾ ਚਾਹੀਦਾ ਹੈ।’’ ਮਲਿਕ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਜਿੱਤ ਤੱਕ ਉਨ੍ਹਾਂ ਦੀ ਡੱਟ ਕੇ ਹਮਾਇਤ ਕਰੋ ਤੇ ਇਹ ਇਕੱਠ ਹੋਰ ਵਿਸ਼ਾਲ ਹੋਣਾ ਚਾਹੀਦਾ ਹੈ।’’ 



ਉਨ੍ਹਾਂ ਕਿਹਾ, ‘‘ਇਹ ਸਿਰਫ਼ ਤੁਹਾਡੀ ਲੜਾਈ ਨਹੀਂ ਹੈ, ਇਹ ਸਾਡੀਆਂ ਧੀਆਂ ਦੇ ਮਾਣ-ਇੱਜ਼ਤ ਦੀ ਲੜਾਈ ਹੈ।’’ 76 ਸਾਲਾ ਮਲਿਕ ਨੇ ਕਿਹਾ, ‘‘ਪੁਲੀਸ ਨੂੰ ਬਿਨਾਂ ਸਮਾਂ ਗੁਆਏ (ਬ੍ਰਿਜ ਭੂਸ਼ਨ ਖ਼ਿਲਾਫ਼) ਕੇਸ ਦਰਜ ਕਰਨਾ ਚਾਹੀਦਾ ਹੈ। ਜਿੱਤ ਤੁਹਾਡੀ (ਪਹਿਲਵਾਨਾਂ ਦੀ) ਹੋਵੇਗੀ। ਪੂਰਾ ਮੁਲਕ ਤੁਹਾਡੇ ਨਾਲ ਹੈ।’’


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ