ਪੜਚੋਲ ਕਰੋ
Advertisement
ਕੋਰੋਨਾ ਪੌਜ਼ੇਟਿਵ ਦਿੱਲੀ ਦੇ ਸਿਹਤ ਮੰਤਰੀ ਦੀ ਹਾਲਤ ਵਿਗੜੀ, ਆਈਸੀਯੂ 'ਚ ਭਰਤੀ
ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੈਕਸ ਹਸਪਤਾਲ 'ਚ ਆਈਸੀਯੂ 'ਚ ਭਰਤੀ ਕੀਤਾ ਗਿਆ ਹੈ। ਸੂਤਰਾਂ ਮੁਤਾਬਕ 55 ਸਾਲਾ ਸਤੇਂਦਰ ਜੈਨ ਦਾ ਪਲਾਜ਼ਮਾ ਥੈਰੇਪੀ ਨਾਲ ਇਲਾਜ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ ਅਧਿਕਾਰਤ ਤੌਰ 'ਤੇ ਇਸ ਬਾਰੇ ਕੋਈ ਬਿਆਨ ਨਹੀਂ ਆਇਆ।
ਨਵੀਂ ਦਿੱਲੀ: ਕੋਰੋਨਾ ਵਾਇਰਸ ਤੋਂ ਪੀੜਤ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੈਕਸ ਹਸਪਤਾਲ 'ਚ ਆਈਸੀਯੂ 'ਚ ਭਰਤੀ ਕੀਤਾ ਗਿਆ ਹੈ। ਸੂਤਰਾਂ ਮੁਤਾਬਕ 55 ਸਾਲਾ ਸਤੇਂਦਰ ਜੈਨ ਦਾ ਪਲਾਜ਼ਮਾ ਥੈਰੇਪੀ ਨਾਲ ਇਲਾਜ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ ਅਧਿਕਾਰਤ ਤੌਰ 'ਤੇ ਇਸ ਬਾਰੇ ਕੋਈ ਬਿਆਨ ਨਹੀਂ ਆਇਆ।
ਪਹਿਲਾਂ ਸਤੇਂਦਰ ਜੈਨ ਦਾ ਇਲਾਜ ਸਰਕਾਰੀ ਹਸਪਤਾਲ 'ਚ ਚੱਲ ਰਿਹਾ ਸੀ। ਡਾਕਟਰਾਂ ਨੇ ਦੱਸਿਆ ਕਿ ਆਕਸੀਜਨ ਦਾ ਪੱਧਰ ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਆਕਸੀਜਨ ਦਿੱਤੀ ਜਾ ਰਹੀ ਸੀ। ਜੈਨ ਨੂੰ ਨਿਮੂਨੀਆ ਹੋਣ ਦੀ ਪੁਸ਼ਟੀ ਵੀ ਹੋਈ ਹੈ। ਆਰਜੀਐਸਐਸਐਚ ਦੇ ਇਕ ਸੂਤਰ ਨੇ ਦੱਸਿਆ ਕਿ ਉਨ੍ਹਾਂ ਦੀ ਵਿਗੜਦੀ ਹਾਲਤ ਨੂੰ ਦੇਖ ਕੇ ਪਰਿਵਾਰ ਵਾਲੇ ਉਨ੍ਹਾਂ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਾਉਣਾ ਚਾਹੁੰਦੇ ਸਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਜੈਨ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ। ਜੈਨ ਨੂੰ 16 ਜੂਨ ਨੂੰ ਪੂਰਬੀ ਦਿੱਲੀ ਦੇ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡPraying for the speedy recovery of Shri Satyendra Jain, Health Minister of Delhi who is battling with COVID-19 infection.
— Amit Shah (@AmitShah) June 19, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਦੇਸ਼
ਪੰਜਾਬ
ਦੇਸ਼
Advertisement