ਪੜਚੋਲ ਕਰੋ

Saudi Arabia ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਅੱਜ ਹੋਣਗੇ ਭਾਰਤ ਦੇ ਰਾਜਕੀ ਦੌਰੇ 'ਤੇ

G20 Summit ਲਈ ਨਵੀਂ ਦਿੱਲੀ ਆਏ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਅੱਜ ਭਾਰਤ ਦੇ ਦੌਰੇ 'ਤੇ ਹੋਣਗੇ। ਇਸ ਦੌਰਾਨ ਉਨ੍ਹਾਂ ਦਾ ਰਾਸ਼ਟਰਪਤੀ ਭਵਨ 'ਚ ਰਸਮੀ ਸਵਾਗਤ ਕੀਤਾ ਜਾਵੇਗਾ

 Saudi Arabia - ਜੀ20 ਸੰਮੇਲਨ ਲਈ ਨਵੀਂ ਦਿੱਲੀ ਆਏ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਅੱਜ ਭਾਰਤ ਦੇ ਦੌਰੇ 'ਤੇ ਹੋਣਗੇ। ਇਸ ਦੌਰਾਨ ਉਨ੍ਹਾਂ ਦਾ ਰਾਸ਼ਟਰਪਤੀ ਭਵਨ 'ਚ ਰਸਮੀ ਸਵਾਗਤ ਕੀਤਾ ਜਾਵੇਗਾ। ਇਹ ਉਨ੍ਹਾਂ ਦਾ ਦੂਜਾ ਦੌਰਾ ਹੈ।ਇਸ ਤੋਂ ਪਹਿਲਾਂ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ 2019 ਵਿੱਚ ਵੀ ਭਾਰਤ ਦਾ ਰਾਜਕੀ ਦੌਰਾ ਕੀਤਾ ਸੀ।

ਦੱਸ ਦਈਏ ਕਿ ਉਸ ਵੇਲੇ ਦੋਵਾਂ ਦੇਸ਼ਾਂ ਨੇ ਰਣਨੀਤਕ ਭਾਈਵਾਲੀ ਕੌਂਸਲ ਬਣਾਈ ਸੀ। ਅੱਜ ਦੀ ਮੀਟਿੰਗ ਵਿੱਚ ਇਸ ਕੌਂਸਲ ਦੇ ਕੰਮਕਾਜ ਬਾਰੇ ਚਰਚਾ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰਾਜਨੀਤੀ, ਸੁਰੱਖਿਆ, ਰੱਖਿਆ, ਵਪਾਰ ਅਤੇ ਆਰਥਿਕਤਾ ਦੇ ਮੁੱਦਿਆਂ 'ਤੇ ਵੀ ਚਰਚਾ ਕਰਨਗੇ। ਸਾਊਦੀ ਕ੍ਰਾਊਨ ਪ੍ਰਿੰਸ ਪੀਐਮ ਮੋਦੀ ਨਾਲ ਦੋ-ਪੱਖੀ ਬੈਠਕ ਵੀ ਕਰਨਗੇ। ਇਸ ਦੌਰਾਨ ਦੋਹਾਂ ਦੇਸ਼ਾਂ ਵਿਚਾਲੇ ਊਰਜਾ ਸਹਿਯੋਗ ਅਤੇ ਰੱਖਿਆ ਸੌਦੇ ਹੋ ਸਕਦੇ ਹਨ। ਇਸ ਸਾਲ ਫਰਵਰੀ 'ਚ ਭਾਰਤੀ ਹਵਾਈ ਸੈਨਾ ਦੇ ਜਹਾਜ਼ ਪਹਿਲੀ ਵਾਰ ਸਾਊਦੀ ਅਰਬ ਦੀ ਧਰਤੀ 'ਤੇ ਉਤਰੇ ਸਨ। ਸਾਲ 2022-23 ਵਿੱਚ ਦੋਵਾਂ ਦੇਸ਼ਾਂ ਵਿਚਾਲੇ 52.75 ਬਿਲੀਅਨ ਡਾਲਰ ਦਾ ਵਪਾਰ ਹੋਇਆ। ਭਾਰਤ ਸਾਊਦੀ ਦਾ ਦੂਜਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ। ਸਾਊਦੀ ਵਿੱਚ ਭਾਰਤੀ ਭਾਈਚਾਰੇ ਦੇ 20 ਲੱਖ ਤੋਂ ਵੱਧ ਲੋਕ ਰਹਿੰਦੇ ਹਨ। ਹਰ ਸਾਲ 1 ਲੱਖ 75 ਹਜ਼ਾਰ ਭਾਰਤੀ ਹੱਜ ਲਈ ਸਾਊਦੀ ਜਾਂਦੇ ਹਨ।

ਜਦੋਂ ਸਾਊਦੀ ਕ੍ਰਾਊਨ ਪ੍ਰਿੰਸ ਮੁਹੰਮਦ ਸਲਮਾਨ 2019 ਵਿੱਚ ਭਾਰਤ ਦੇ ਰਾਜਕੀ ਦੌਰੇ 'ਤੇ ਆਏ ਸਨ, ਉਹ ਪਾਕਿਸਤਾਨ ਦੇ ਰਸਤੇ ਆਏ ਸਨ। ਸਾਊਦੀ ਭਾਰਤ ਨਾਲ ਆਪਣੀ ਨੇੜਤਾ ਵਧਾ ਰਿਹਾ ਹੈ। ਭਾਰਤ ਨੇ ਕਸ਼ਮੀਰ ਵਿੱਚ ਜੀ-20 ਸੰਮੇਲਨ ਦੀ ਮੀਟਿੰਗ ਕੀਤੀ। ਸਾਊਦੀ ਨੇ ਇਸ 'ਚ ਆਪਣੇ ਪ੍ਰਤੀਨਿਧੀ ਨੂੰ ਸ਼ਾਮਿਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਪਾਕਿਸਤਾਨ ਨੇ 1998 ਵਿੱਚ ਪਰਮਾਣੂ ਪ੍ਰੀਖਣ ਕੀਤਾ ਸੀ ਤਾਂ ਸਾਊਦੀ ਅਰਬ ਨੇ ਖੁੱਲ੍ਹ ਕੇ ਉਨ੍ਹਾਂ ਦਾ ਸਮਰਥਨ ਕੀਤਾ ਸੀ।ਹਾਲਾਂਕਿ, ਹੁਣ ਲਗਾਤਾਰ ਬਦਲ ਰਹੀ ਭੂ-ਰਾਜਨੀਤੀ ਵਿੱਚ ਸਾਰੇ ਦੇਸ਼ਾਂ ਦੇ ਸਬੰਧ ਬਦਲ ਰਹੇ ਹਨ। ਸਾਊਦੀ ਅਰਬ ਤੇਲ 'ਤੇ ਆਪਣੀ ਆਰਥਿਕਤਾ ਦੀ ਨਿਰਭਰਤਾ ਨੂੰ ਘੱਟ ਕਰਨਾ ਚਾਹੁੰਦਾ ਹੈ।

ਅਜਿਹੇ 'ਚ ਉਹ ਵਪਾਰ ਲਈ ਨਵੇਂ ਭਾਈਵਾਲਾਂ ਦੀ ਤਲਾਸ਼ ਕਰ ਰਿਹਾ ਹੈ। ਭਾਰਤ ਵੀ ਇਨ੍ਹਾਂ ਵਿੱਚੋਂ ਇੱਕ ਹੈ। ਪਾਕਿਸਤਾਨ ਦੇ ਦਬਾਅ ਦੇ ਬਾਵਜੂਦ ਜਦੋਂ ਭਾਰਤ ਸਰਕਾਰ ਨੇ ਕਸ਼ਮੀਰ ਨੂੰ ਦਿੱਤਾ ਗਿਆ ਵਿਸ਼ੇਸ਼ ਦਰਜਾ ਖਤਮ ਕਰ ਦਿੱਤਾ ਸੀ ਤਾਂ ਸਾਊਦੀ ਨੇ ਕਸ਼ਮੀਰ 'ਚ ਆਯੋਜਿਤ ਜੀ-20 ਸੰਮੇਲਨ 'ਚ ਹਿੱਸਾ ਨਹੀਂ ਲਿਆ ਸੀ, ਪਰ ਸਾਊਦੀ ਨੇ ਭਾਰਤ ਦੀ ਆਲੋਚਨਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸਾਊਦੀ ਪਾਕਿਸਤਾਨ ਦੀ ਆਰਥਿਕ ਤੌਰ 'ਤੇ ਬਹੁਤ ਮਦਦ ਕਰਦਾ ਹੈ। ਜੁਲਾਈ 'ਚ ਸਾਊਦੀ ਨੇ ਆਰਥਿਕ ਸੰਕਟ ਵਿਚਾਲੇ ਪਾਕਿਸਤਾਨ ਨੂੰ 2 ਅਰਬ ਡਾਲਰ ਦਾ ਕਰਜ਼ਾ ਦਿੱਤਾ ਸੀ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget