Mahadev Satta App Scam Latest News: ਮਹਾਦੇਵ ਸੱਟਾ ਐਪ ਦੇ ਕਿੰਗਪਿਨ ਸੌਰਭ ਚੰਦਰਾਕਰ ਨੂੰ ਦੁਬਈ 'ਚ ਹਿਰਾਸਤ 'ਚ ਲਏ ਜਾਣ ਦੀ ਖਬਰ ਹੈ। ਸੂਤਰਾਂ ਮੁਤਾਬਕ ਇਹ ਕਾਰਵਾਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਬੇਨਤੀ 'ਤੇ ਜਾਰੀ ਇੰਟਰਪੋਲ ਦੇ ਰੈੱਡ ਕਾਰਨਰ ਨੋਟਿਸ ਤਹਿਤ ਕੀਤੀ ਗਈ ਹੈ। ਯੂਏਈ ਦੇ ਅਧਿਕਾਰੀਆਂ ਨੇ ਸੌਰਭ ਚੰਦਰਾਕਰ ਦੀ ਹਿਰਾਸਤ ਬਾਰੇ ਭਾਰਤ ਸਰਕਾਰ ਅਤੇ ਸੀਬੀਆਈ ਨੂੰ ਸੂਚਿਤ ਕਰ ਦਿੱਤਾ ਹੈ।


ਉਸ ਦੀ ਹਿਰਾਸਤ ਦੀ ਖ਼ਬਰ ਤੋਂ ਬਾਅਦ ਹੁਣ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੌਰਭ ਚੰਦਰਾਕਰ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ। ਦੱਸਿਆ ਗਿਆ ਹੈ ਕਿ ਸੌਰਭ ਚੰਦਰਾਕਰ ਨੂੰ ਦਸੰਬਰ 2023 ਵਿੱਚ ਯੂਏਈ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ, ਉਦੋਂ ਤੋਂ ਉਹ ਦੁਬਈ ਪੁਲਿਸ ਦੀ ਹਿਰਾਸਤ ਵਿੱਚ ਹੈ। ਈਡੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਉਸ ਨੂੰ ਭਾਰਤ ਡਿਪੋਰਟ ਕਰਨ ਦੀਆਂ ਲਗਭਗ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਅਗਲੇ 10 ਦਿਨਾਂ ਵਿੱਚ ਉਸ ਨੂੰ ਭਾਰਤ ਡਿਪੋਰਟ ਕਰ ਦਿੱਤਾ ਜਾਵੇਗਾ।


ਇਹ ਵੀ ਪੜ੍ਹੋ: ਤੇਜ਼ੀ ਨਾਲ ਵੱਧ ਰਿਹਾ ਸਦੀ ਦਾ ਸਭ ਤੋਂ ਵੱਡਾ ਤੂਫਾਨ, ਮਚੇਗੀ ਤਬਾਹੀ, 50 ਲੱਖ ਲੋਕਾਂ ਨੂੰ ਸਰਕਾਰ ਨੇ ਕੀਤੀ ਆਹ ਅਪੀਲ