Pegasus Spyware Case: ਪੇਗਾਸਸ ਜਾਸੂਸੀ ਕਾਂਡ ਮਾਮਲੇ 'ਤੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ (Supreme Court) ਨੇ ਇਸ ਘਟਨਾ ਦੀ ਜਾਂਚ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਆਰਵੀ ਰਵਿੰਦਰਨ (Judge RV Ravindran) ਕਰਨਗੇ। ਇਸ ਦੇ ਨਾਲ ਹੀ ਹੋਰ ਮੈਂਬਰ ਆਲੋਕ ਜੋਸ਼ੀ ਤੇ ਸੰਦੀਪ ਓਬਰਾਏ ਹੋਣਗੇ।


ਹੁਕਮਾਂ ਦੌਰਾਨ ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨਾ ਨੇ ਕਿਹਾ ਕਿ ਅਸੀਂ ਕਾਨੂੰਨ ਦੇ ਰਾਜ ਨੂੰ ਯਕੀਨੀ ਬਣਾਉਣਾ ਚਾਹੁੰਦੇ ਹਾਂ। ਅਸੀਂ ਹਮੇਸ਼ਾ ਮੌਲਿਕ ਅਧਿਕਾਰਾਂ ਦੀ ਰੱਖਿਆ ਕੀਤੀ ਹੈ। ਹਰ ਕੋਈ ਗੋਪਨੀਯਤਾ ਦੀ ਰੱਖਿਆ ਕਰਨਾ ਚਾਹੁੰਦਾ ਹੈ। ਨਿੱਜਤਾ ਦੇ ਅਧਿਕਾਰ ਦੀਆਂ ਕੁਝ ਸੀਮਾਵਾਂ ਹਨ, ਪਰ ਕਾਨੂੰਨੀ ਤਰੀਕੇ ਨਾਲ ਇਸਦੀ ਉਲੰਘਣਾ ਹੋਣੀ ਚਾਹੀਦੀ ਹੈ।


ਅਸੀਂ ਸੱਚ ਜਾਣਨਾ ਚਾਹੁੰਦੇ ਹਾਂ - ਸੁਪਰੀਮ ਕੋਰਟ


ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨਾ ਨੇ ਕਿਹਾ ਕਿ ਅਸੀਂ ਸੂਚਨਾ ਤਕਨਾਲੋਜੀ ਦੇ ਯੁੱਗ ਵਿੱਚ ਰਹਿ ਰਹੇ ਹਾਂ। ਇਸ ਦੀ ਵਰਤੋਂ ਲੋਕ ਹਿੱਤ ਵਿੱਚ ਹੋਣੀ ਚਾਹੀਦੀ ਹੈ। ਪ੍ਰੈੱਸ ਦੀ ਆਜ਼ਾਦੀ ਲੋਕਤੰਤਰ ਦਾ ਇੱਕ ਅਹਿਮ ਪਹਿਲੂ ਹੈ। ਟੈਕਨਾਲੋਜੀ ਨਾਲ ਇਸ ਦੀ ਬੁਰੀ ਤਰ੍ਹਾਂ ਦੁਰਵਰਤੋਂ ਕੀਤੀ ਜਾ ਸਕਦੀ ਹੈ। ਅਸੀਂ ਸੱਚ ਜਾਣਨਾ ਚਾਹੁੰਦੇ ਹਾਂ। ਅਸੀਂ ਸਰਕਾਰ ਨੂੰ ਜਵਾਬ ਦੇਣ ਦਾ ਪੂਰਾ ਮੌਕਾ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਉਹ ਰਾਸ਼ਟਰੀ ਸੁਰੱਖਿਆ ਕਾਰਨ ਜਵਾਬ ਨਹੀਂ ਦੇ ਸਕਦੀ। ਅਸੀਂ ਕਿਹਾ ਕਿ ਤੁਸੀਂ ਕੀ ਦੱਸ ਸਕਦੇ ਹੋ, ਉਨ੍ਹਾਂ ਹੀ ਦੱਸੋ, ਪਰ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਲਈ ਅਦਾਲਤ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ।


ਸੁਪਰੀਮ ਕੋਰਟ ਨੇ ਕਿਹਾ ਕਿ ਇਸ 'ਤੇ ਕੇਂਦਰ ਵੱਲੋਂ ਕੋਈ ਖਾਸ ਖੰਡਨ ਨਹੀਂ ਕੀਤਾ ਗਿਆ, ਇਸ ਲਈ ਸਾਡੇ ਕੋਲ ਪਹਿਲੀ ਨਜ਼ਰੇ ਪਟੀਸ਼ਨਕਰਤਾ ਦੀਆਂ ਦਲੀਲਾਂ ਨੂੰ ਸਵੀਕਾਰ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ, ਅਸੀਂ ਇੱਕ ਮਾਹਰ ਕਮੇਟੀ ਨਿਯੁਕਤ ਕਰਦੇ ਹਾਂ, ਜਿਸ ਦਾ ਕੰਮ ਸੁਪਰੀਮ ਕੋਰਟ ਦੁਆਰਾ ਦੇਖਿਆ ਜਾਵੇਗਾ। ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਆਰ.ਵੀ. ਰਵਿੰਦਰਨ ਕਰਨਗੇ। ਬਾਕੀ ਮੈਂਬਰ ਆਲੋਕ ਜੋਸ਼ੀ ਤੇ ਸੰਦੀਪ ਓਬਰਾਏ ਹੋਣਗੇ।


ਸੁਪਰੀਮ ਕੋਰਟ ਦੇ ਹੁਕਮਾਂ 'ਤੇ ਕਾਂਗਰਸ ਨੇ ਕੀ ਕਿਹਾ?


ਸੁਪਰੀਮ ਕੋਰਟ ਦੇ ਆਦੇਸ਼ 'ਤੇ ਕਾਂਗਰਸ ਦੇ ਬੁਲਾਰੇ ਅਭੈ ਦੂਬੇ ਨੇ ਕਿਹਾ, 'ਸੁਪਰੀਮ ਕੋਰਟ ਨੇ ਆਪਣੇ ਆਦੇਸ਼ 'ਚ ਕਿਹਾ ਹੈ ਕਿ ਅਸੀਂ ਸਰਕਾਰ ਨੂੰ ਜਵਾਬ ਦੇਣ ਦਾ ਕਾਫੀ ਮੌਕਾ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਉਹ ਰਾਸ਼ਟਰੀ ਸੁਰੱਖਿਆ ਕਾਰਨ ਜਵਾਬ ਨਹੀਂ ਦੇ ਸਕਦੀ। ਇਸ ਤੋਂ ਸਾਫ਼ ਹੈ ਕਿ ਭਾਜਪਾ ਸਰਕਾਰ ਕੁਝ ਲੁਕਾਉਣਾ ਚਾਹੁੰਦੀ ਸੀ। ਅਸੀਂ ਉਮੀਦ ਕਰਦੇ ਹਾਂ ਕਿ ਅਦਾਲਤ ਵੱਲੋਂ ਬਣਾਈ ਗਈ ਇਸ ਕਮੇਟੀ ਦੀ ਜਾਂਚ ਤੋਂ ਬਾਅਦ ਦੇਸ਼ ਨੂੰ ਇਨਸਾਫ਼ ਮਿਲੇਗਾ।


ਕਮੇਟੀ ਦੇ ਤਕਨੀਕੀ ਮੈਂਬਰਾਂ ਬਾਰੇ ਜਾਣੋ


ਡਾ. ਨਵੀਨ ਕੁਮਾਰ ਚੌਧਰੀ (ਡੀਨ, ਨੈਸ਼ਨਲ ਫੋਰੈਂਸਿਕ ਸਾਇੰਸ ਕਮੇਟੀ, ਗਾਂਧੀਨਗਰ)


ਡਾ. ਪ੍ਰਭਾਕਰਨ (ਪ੍ਰੋਫੈਸਰ, ਸਕੂਲ ਆਫ਼ ਇੰਜਨੀਅਰਿੰਗ, ਅਮ੍ਰਿਤਾ ਵਿਸ਼ਵ ਵਿਦਿਆਪੀਠਮ, ਕੇਰਲਾ)


ਡਾ. ਅਸ਼ਵਿਨ ਅਨਿਲ ਗੁਮਸਤੇ (ਐਸੋਸੀਏਟ ਪ੍ਰੋਫੈਸਰ, ਆਈ.ਆਈ.ਟੀ. ਬੰਬੇ)


ਇਹ ਵੀ ਪੜ੍ਹੋ: Captain Amarinder Singh New Party: ਕੈਪਟਨ ਬਣਾਉਣਗੇ ਨਵੀਂ ਪਾਰਟੀ, ਅਜੇ ਨਾਂ ਤੈਅ ਹੋਣਾ ਬਾਕੀ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904