ਸਟੈਂਡ-ਅੱਪ ਕਾਮੇਡੀਨ Munawar Faruqui ਨੂੰ ਸੁਪਰੀਮ ਕੋਰਟ ਤੋਂ ਰਾਹਤ, ਜਾਣੋ ਕੀ ਲੱਗੇ ਸੀ ਇਲਜ਼ਾਮ
ਏਬੀਪੀ ਸਾਂਝਾ | 05 Feb 2021 01:07 PM (IST)
ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਦੀ ਸਥਾਨਕ ਕੋਰਟ ਨੇ ਪੰਜ ਜਨਵਰੀ ਨੂੰ ਮੁਨਵੱਰ ਫਾਰੂਕੀ ਦੀ ਜ਼ਮਾਨਤ ਅਰਜ਼ੀ ਖਾਰਜ਼ ਕਰ ਦਿੱਤੀ ਸੀ।
ਨਵੀਂ ਦਿੱਲੀ: ਹਿੰਦੂ ਦੇਵੀ-ਦੇਵਤਾ ਬਾਰੇ ਇਤਰਾਜ਼ਯੋਗ ਟਿੱਪਣੀ ਕਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ਵਿੱਚ ਘਿਰੇ ਸਟੈਂਡ-ਅੱਪ ਕਾਮੇਡੀਨ Munawar Faruqui ਨੂੰ ਸੁਪਰੀਮ ਕੋਰਟ (Supreme Court) ਤੋਂ ਅੰਤਮ ਜ਼ਮਾਨਤ ਮਿਲ ਗਈ ਹੈ। ਕੋਰਟ ਨੇ ਗ੍ਰਿਫ਼ਤਾਰੀ ਦੌਰਾਨ ਸਹੀ ਪ੍ਰਕਿਰੀਆ ਦਾ ਪਾਲਨ ਨਾ ਕਰਨ ਦੇ ਆਧਾਰ ‘ਤੇ ਮੁਨੱਵਰ ਫਾਰੂਕੀ ਨੂੰ ਜ਼ਮਾਨਤ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ‘ਚ ਦਰਜ ਕੇਸ ਵਿੱਚ ਜਾਰੀ ਪ੍ਰੋਡਕਸ਼ਨ ਵਾਰੰਟ ‘ਤੇ ਵੀ ਫਿਲਹਾਲ ਲਈ ਰੋਕ ਲਾ ਦਿੱਤੀ ਹੈ। ਦੱਸ ਦਈਏ ਕਿ ਜ਼ਮਾਨਤ ਪਟੀਸ਼ਨ ਨੂੰ ਲੈ ਕਿ ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਸਟੈਂਡ-ਅੱਪ ਕਾਮੇਡੀਨ ਮੁਨੱਵਰ ਫਾਰੂਕੀ ‘ਤੇ ਇਲਜ਼ਾਮ ਹੈ ਕਿ ਉਸ ਨੇ ਇੱਕ ਪ੍ਰੋਗਰਾਮ ਦੌਰਾਨ ਧਾਰਮਿਕ ਭਾਵਨਾਵਾਂ ਦਾ ਮਜ਼ਾਕ ਉਡਾਇਆ ਸੀ। ਇਹ ਪ੍ਰੋਗਰਾਮ ਐਮਪੀ ਦੇ ਇੰਦੌਰ ‘ਚ ਇੱਕ ਜਨਵਰੀ ਨੂੰ ਰੱਖਿਆ ਗਿਆ ਸੀ। ਕਾਮੇਡੀਅਨ ਫਾਰੂਕੀ ਤੇ ਉਸ ਦੇ ਚਾਰ ਸਾਥੀਆਂ ਨੂੰ ਇੰਦੌਰ ਪੁਲਿਸ ਨੇ 2 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਵੱਡੀ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ 5 ਜਨਵਰੀ ਨੂੰ ਮੁਨੱਵਰ ਫਾਰੂਕੀ ਦੀ ਜ਼ਮਾਨਤ ਪਟੀਸ਼ਨ ਮੱਧ ਪ੍ਰਦੇਸ਼ ਦੀ ਸਥਾਨਕ ਅਦਾਲਤ ਨੇ ਖਾਰਜ ਕਰ ਦਿੱਤੀ ਸੀ। ਬੀਜੇਪੀ ਦੀ ਮੇਅਰ ਮਾਲਿਨੀ ਗੌੜ ਦੇ ਬੇਟੇ ਏਕਲਵਿਆ ਗੌਰ ਨੇ ਫਾਰੂਕੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਇਹ ਵੀ ਪੜ੍ਹੋ: Weather Update: ਮੌਸਮ ਵਿਭਾਗ ਦਾ ਅਲਰਟ! ਪੰਜਾਬ, ਹਰਿਆਣਾ, ਦਿੱਲੀ ਸਣੇ ਉੱਤਰੀ ਭਾਰਤ ’ਚ ਵਿਗੜੇਗਾ ਮੌਸਮ, ਮੀਂਹ ਤੇ ਗੜੇਮਾਰੀ ਦੀ ਚੇਤਾਵਨੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904