ਪੜਚੋਲ ਕਰੋ
Advertisement
ਨੋਟਬੰਦੀ ਖ਼ਿਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ
ਨਵੀਂ ਦਿੱਲੀ: ਕੇਂਦਰ ਸਰਕਾਰ ਦਾ ਨੋਟਬੰਦੀ ਬਾਰੇ ਫੈਸਲਾ ਕਾਨੂੰਨੀ ਦਾਅ ਪੇਚ ਵਿੱਚ ਉਲਝ ਗਿਆ ਹੈ। ਇੱਕ ਹਜ਼ਾਰ ਤੇ ਪੰਜ ਸੌ ਰੁਪਏ ਦੇ ਪੁਰਾਣੇ ਨੋਟਾਂ ਨੂੰ ਮੁੜ ਚਾਲੂ ਕਰਵਾਉਣ ਤੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਵਾਲੀਆਂ ਦੋ ਪਟੀਸ਼ਨਾਂ ਉੱਤੇ ਸੁਪਰੀਮ ਕੋਰਟ ਵਿੱਚ 15 ਨਵੰਬਰ ਨੂੰ ਸੁਣਵਾਈ ਹੋਵੇਗੀ।
ਨਾਗਰਿਕਾਂ ਦੇ ਜੀਵਨ ਤੇ ਵਪਾਰ ਸਮੇਤ ਹੋਰ ਅਧਿਕਾਰਾਂ ਦੀ ਉਲੰਘਣਾ ਦੇ ਆਧਾਰ ਉੱਤੇ ਇਹ ਪਟੀਸ਼ਨਾਂ ਦਾਖਲ ਕੀਤੀਆਂ ਗਈਆਂ ਹਨ। ਕੇਂਦਰ ਵੱਲੋਂ ਜਾਅਲੀ ਕਰੰਸੀ ਤੇ ਕਾਲੇ ਧਨ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਲਏ ਗਏ ਫ਼ੈਸਲੇ ਖ਼ਿਲਾਫ਼ ਦੋ ਵਕੀਲਾਂ ਵੱਲੋਂ ਵਿਅਕਤੀਗਤ ਰੂਪ ਵਿੱਚ ਪਟੀਸ਼ਨਾਂ ਦਾਖਲ ਕੀਤੀਆਂ ਗਈਆਂ ਹਨ।
ਪਟੀਸ਼ਨ ਦਾਖਲ ਕਰਨ ਵਾਲੇ ਵਕੀਲਾਂ ਨੇ ਦਲੀਲ ਦਿੱਤੀ ਹੈ ਕਿ ਸਰਕਾਰ ਦੇ ਫ਼ੈਸਲੇ ਨਾਲ ਦੇਸ਼ ਵਿੱਚ ਉਥੱਲ-ਪੁੱਥਲ ਮੱਚ ਗਈ ਹੈ। ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਬਾਅਦ ਅਦਾਲਤ ਨੇ 15 ਨਵੰਬਰ ਨੂੰ ਇਨ੍ਹਾਂ ਦੋਵਾਂ ਪਟੀਸ਼ਨਾਂ ਉੱਤੇ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਕਾਰੋਬਾਰ
Advertisement