Jahangirpuri Violence Updates: ਜਹਾਂਗੀਰਪੁਰੀ ਹਿੰਸਾ 'ਚ MCD ਦੇ ਬੁਲਡੋਜ਼ਰ ਨੇ ਅੱਜ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਹੁਕਮ ਦਿੱਤਾ ਹੈ। MCD ਦੇ ਬੁਲਡੋਜ਼ਰ ਨੇ ਐੱਚ-ਬਲਾਕ ਤੋਂ ਕਈ ਝੁੱਗੀਆਂ ਹਟਾ ਦਿੱਤੀਆਂ ਗਈਆਂ। ਮੌਕੇ 'ਤੇ ਭਾਰੀ ਫੋਰਸ ਤਾਇਨਾਤ ਰਹੀ।






ਇਕਬਾਲ ਸਿੰਘ ਨੇ ਕਿਹਾ- SC ਦੇ ਹੁਕਮਾਂ ਦੀ ਪਾਲਣਾ ਕਰਨਗੇ


ਦੂਜੇ ਪਾਸੇ ਸੁਪਰੀਮ ਕੋਰਟ ਵੱਲੋਂ ਨਗਰ ਨਿਗਮ ਵੱਲੋਂ ਨਾਜਾਇਜ਼ ਉਸਾਰੀਆਂ ’ਤੇ ਬੁਲਡੋਜ਼ਰਾਂ ਦੀ ਕਾਰਵਾਈ ’ਤੇ ਰੋਕ ਲਾਉਣ ਦੇ ਹੁਕਮ ਮਗਰੋਂ ਉੱਤਰੀ ਦਿੱਲੀ ਨਗਰ ਨਿਗਮ ਦੇ ਮੇਅਰ ਰਾਜਾ ਇਕਬਾਲ ਸਿੰਘ ਨੇ ਕਿਹਾ ਕਿ ਉਹ ਹੁਕਮਾਂ ਦੀ ਪਾਲਣਾ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨਗੇ ਅਤੇ ਉਸ ਮੁਤਾਬਕ ਕਾਰਵਾਈ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਫਿਲਹਾਲ ਨਾਜਾਇਜ਼ ਉਸਾਰੀਆਂ ਨੂੰ ਢਾਹੁਣ 'ਤੇ ਰੋਕ ਲਗਾ ਦਿੱਤੀ ਹੈ।






ਦੱਸ ਦਈਏ ਕਿ ਦਿੱਲੀ ਦੇ ਜਹਾਂਗੀਰਪੁਰੀ 'ਚ ਹਨੂੰਮਾਨ ਜਯੰਤੀ ਦੇ ਮੌਕੇ 'ਤੇ ਹੋਈ ਹਿੰਸਾ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ ਜਾਂਚ ਤੇਜ਼ੀ ਨਾਲ ਚੱਲ ਰਹੀ ਹੈ। ਦਿੱਲੀ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 23 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇੰਨਾ ਹੀ ਨਹੀਂ, ਸੂਤਰਾਂ ਮੁਤਾਬਕ ਪੁਲਿਸ ਨੂੰ 30 ਫੋਨ ਨੰਬਰ ਵੀ ਮਿਲੇ ਹਨ, ਜਿਨ੍ਹਾਂ ਤੋਂ ਜਹਾਂਗੀਰਪੁਰੀ ਹਿੰਸਾ ਦੀ ਪੂਰੀ ਸੱਚਾਈ ਸਾਹਮਣੇ ਆ ਜਾਵੇਗੀ। ਇਹ 30 ਫ਼ੋਨ ਨੰਬਰ ਅੰਸਾਰ, ਸੋਨੂੰ ਤੇ ਇੱਕ ਨਾਬਾਲਗ ਮੁਲਜ਼ਮ ਨਾਲ ਜੁੜੇ ਹੋਏ ਹਨ। ਕ੍ਰਾਈਮ ਬ੍ਰਾਂਚ ਦੀ ਟੀਮ ਘਟਨਾ ਵਾਲੇ ਦਿਨ ਤੋਂ ਅੰਸਾਰ, ਅਸਲਮ ਤੇ ਸੋਨੂੰ ਦੇ ਕਾਲ ਡਿਟੇਲ ਰਿਕਾਰਡ ਦੀ ਵੀ ਜਾਂਚ ਕਰਨ 'ਚ ਲੱਗੀ ਹੋਈ ਹੈ।


ਇਹ ਵੀ ਪੜ੍ਹੋ: PM Kisan Scheme: ਕਿਸਾਨਾਂ ਲਈ ਜ਼ਰੂਰੀ ਖਬਰ! 11ਵੀਂ ਕਿਸ਼ਤ ਲੈਣ ਲਈ E-KYC ਜ਼ਰੂਰੀ, ਪੋਰਟਲ ਦੀ ਥਾਂ ਇਸ ਤਰ੍ਹਾਂ ਪੂਰੀ ਕਰੋ ਪ੍ਰਕਿਰਿਆ