ਦੋ ਸੂਬਿਆਂ 'ਚ ਪਾਬੰਦੀ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ 'ਦਿ ਕੇਰਲ ਸਟੋਰੀ' ਦੇ ਨਿਰਮਾਤਾ, ਬੋਲੇ- ਹਰ ਦਿਨ ਹੋ ਰਿਹੈ ਨੁਕਸਾਨ
ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਪੱਛਮੀ ਬੰਗਾਲ ਅਤੇ ਤਾਮਿਲਨਾਡੂ 'ਚ ਫਿਲਮ 'ਦਿ ਕੇਰਲਾ ਸਟੋਰੀ' ਦੀ ਸਕ੍ਰੀਨਿੰਗ 'ਤੇ ਪਾਬੰਦੀ ਦੇ ਖਿਲਾਫ਼ ਨਿਰਮਾਤਾਵਾਂ ਦੀ ਪਟੀਸ਼ਨ ਚੀਫ ਜਸਟਿਸ ਦੇ ਸਾਹਮਣੇ ਰੱਖੀ।
SC Hearing On The Kerala Story: ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਪੱਛਮੀ ਬੰਗਾਲ ਅਤੇ ਤਾਮਿਲਨਾਡੂ 'ਚ ਫਿਲਮ 'ਦਿ ਕੇਰਲਾ ਸਟੋਰੀ' ਦੀ ਸਕ੍ਰੀਨਿੰਗ 'ਤੇ ਪਾਬੰਦੀ ਦੇ ਖਿਲਾਫ਼ ਨਿਰਮਾਤਾਵਾਂ ਦੀ ਪਟੀਸ਼ਨ ਚੀਫ ਜਸਟਿਸ ਦੇ ਸਾਹਮਣੇ ਰੱਖੀ। ਜਲਦੀ ਸੁਣਵਾਈ ਦੀ ਮੰਗ ਕਰਦੇ ਹੋਏ ਉਨ੍ਹਾਂ ਕਿਹਾ, ਸਾਨੂੰ ਹਰ ਰੋਜ਼ ਨੁਕਸਾਨ ਹੋ ਰਿਹਾ ਹੈ। ਇਸ 'ਤੇ ਸੀਜੇਆਈ ਨੇ ਮਾਮਲੇ ਦੀ ਸੁਣਵਾਈ 12 ਮਈ ਨੂੰ ਕਰਨ ਦੀ ਗੱਲ ਕਹੀ ਹੈ।
ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਨਿਰਮਾਤਾਵਾਂ ਦੀ ਪਟੀਸ਼ਨ ਚੀਫ਼ ਜਸਟਿਸ ਦੇ ਸਾਹਮਣੇ ਪੇਸ਼ ਕੀਤੀ ਅਤੇ ਕਿਹਾ, ਇਸ ਮਾਮਲੇ ਦੀ ਸੁਣਵਾਈ ਜਲਦੀ ਹੋਣੀ ਚਾਹੀਦੀ ਹੈ। ਇਸ 'ਤੇ ਬੈਂਚ ਨੇ ਕਿਹਾ ਕਿ ਉਸ ਨੇ ਮੰਗਲਵਾਰ ਨੂੰ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਦੇ ਕੇਰਲ ਹਾਈ ਕੋਰਟ ਦੇ ਆਦੇਸ਼ ਦੇ ਖਿਲਾਫ ਇਕ ਵੱਖਰੀ ਪਟੀਸ਼ਨ 'ਤੇ 15 ਮਈ ਨੂੰ ਵੱਖਰੀ ਸੁਣਵਾਈ ਤੈਅ ਕੀਤੀ ਹੈ ਅਤੇ ਉਸੇ ਦਿਨ ਇਸ ਪਟੀਸ਼ਨ 'ਤੇ ਵੀ ਸੁਣਵਾਈ ਕੀਤੀ ਜਾਵੇਗੀ।
ਸਾਲਵੇ ਨੇ ਕਿਹਾ, ਸਾਨੂੰ ਰੋਜ਼ਾਨਾ ਆਰਥਿਕ ਨੁਕਸਾਨ ਹੋ ਰਿਹਾ ਹੈ। ਇਸ 'ਤੇ ਬੈਂਚ ਨੇ ਪਟੀਸ਼ਨ 'ਤੇ 12 ਮਈ ਨੂੰ ਸੁਣਵਾਈ ਕਰਨ ਲਈ ਹਾਮੀ ਭਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ