Summer Vacation 2024: ਇਸ ਸਾਲ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਬੱਚੇ ਹੋਣ ਜਾਂ ਵੱਡੇ 45 ਤੋਂ 48 ਡਿਗਰੀ ਤਾਪਮਾਨ ਕਰਕੇ ਸਭ ਪ੍ਰੇਸ਼ਾਨ ਹਨ। ਇਸ ਕਰਕੇ ਸਕੂਲਾਂ ਵਿੱਚ ਛੁੱਟੀਆਂ ਵੀ ਮਈ ਮਹੀਨੇ ਹੀ ਕਰ ਦਿੱਤੀਆਂ ਗਈਆਂ ਸੀ। ਇਸ ਵਾਰ ਉੱਤਰੀ ਭਾਰਤ ਵਿੱਚ ਬਾਰਸ਼ ਨਾ ਹੋਣ ਗਰਮੀ ਦਾ ਕਹਿਰ ਅਜੇ ਵੀ ਜਾਰੀ ਹੈ। ਹੁਣ ਸਭ ਦੀ ਨਿਗ੍ਹਾ ਇਸ ਗੱਲ ਉਪਰ ਹੈ ਕਿ ਕੀ ਗਰਮੀ ਨੂੰ ਵੇਖਦਿਆਂ ਸਕੂਲਾਂ ਵਿੱਚ ਛੁੱਟੀਆਂ ਵਧਣਗੀਆਂ ਜਾ ਫਿਰ ਨਹੀਂ।
ਦਰਅਸਲ ਯੂਪੀ, ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ, ਬਿਹਾਰ, ਝਾਰਖੰਡ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਬਹੁਤੇ ਰਾਜਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 30 ਜੂਨ ਤੱਕ ਹਨ। ਦੂਜੇ ਪਾਸੇ ਪੰਜਾਬ ਹਰਿਆਣਾ ਸਣੇ ਉੱਤਰੀ ਭਾਰਤ ਅੰਦਰ ਅਜੇ ਵੀ ਪਾਰਾ 45 ਤੋਂ 47 ਡਿਗਰੀ ਤੱਕ ਜਾ ਰਿਹਾ ਹੈ। ਇਸ ਲਈ ਕੁਝ ਰਾਜਾਂ ਵਿੱਚ ਜੂਨ ਤੋਂ ਸਕੂਲ ਖੋਲ੍ਹੇ ਜਾਣੇ ਸਨ ਪਰ ਮੌਸਮ ਵਿੱਚ ਕੋਈ ਸੁਧਾਰ ਨਾ ਹੁੰਦਾ ਦੇਖ ਕੇ ਗਰਮੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ। ਭਿਆਨਕ ਗਰਮੀ ਤੇ ਵਧਦੇ ਤਾਪਮਾਨ ਕਾਰਨ ਕਈ ਰਾਜਾਂ ਨੇ ਸਕੂਲਾਂ ਦੀਆਂ ਛੁੱਟੀਆਂ 'ਚ ਬਦਲਾਅ ਕੀਤਾ ਹੈ।
ਦੱਸ ਦਈਏ ਕਿ ਜੂਨ 'ਚ ਦੇਸ਼ ਦੇ ਕਈ ਹਿੱਸਿਆਂ 'ਚ ਤਾਪਮਾਨ 45 ਡਿਗਰੀ ਤੋਂ ਜ਼ਿਆਦਾ ਦਰਜ ਕੀਤਾ ਜਾ ਰਿਹਾ ਹੈ। ਹਾਲ ਹੀ 'ਚ ਡੀਡੀਐਮਏ ਨੇ ਹੀਟਵੇਵ ਤੋਂ ਬਚਣ ਲਈ ਅਲਰਟ ਵੀ ਜਾਰੀ ਕੀਤਾ ਹੈ। ਗਰਮੀ ਦੀ ਸਥਿਤੀ 'ਚ ਬੱਚਿਆਂ ਦੀ ਸਿਹਤ ਖਰਾਬ ਹੋਣ ਦਾ ਖਤਰਾ ਰਹਿੰਦਾ ਹੈ। ਇਸ ਲਈ ਛੋਟੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਦੱਸ ਦਈਏ ਕਿ ਉੱਤਰੀ ਭਾਰਤ ਦੇ ਜਿਨ੍ਹਾਂ ਸ਼ਹਿਰਾਂ ਵਿੱਚ ਸਕੂਲ ਖੋਲ੍ਹੇ ਗਏ ਹਨ, ਉੱਥੇ ਸਮੇਂ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਇਸ ਲਈ ਸਵਾਲ ਹੈ ਕਿ ਪੰਜਾਬ, ਚੰਡੀਗੜ੍ਹ, ਯੂਪੀ, ਦਿੱਲੀ, ਰਾਜਸਥਾਨ ਆਦਿ ਰਾਜਾਂ ਵਿੱਚ ਸਕੂਲ ਕਦੋਂ ਖੁੱਲ੍ਹਣਗੇ। ਪੰਜਾਬ ਤੇ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਕ ਜੁਲਾਈ ਤੋਂ ਸਕੂਲ ਖੁੱਲ੍ਹ ਰਹੇ ਹਨ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਜੂਨ ਦੇ ਆਖਰੀ ਹਫਤੇ ਮੌਨਸੂਨ ਦਸਤਕ ਦੇ ਸਕਦੀ ਹੈ। ਇਸ ਲਈ ਜੁਲਾਈ ਦੇ ਸ਼ੁਰੂ ਵਿੱਚ ਬਾਰਸ਼ਾਂ ਸ਼ੁਰੂ ਹੋ ਸਕਦੀਆਂ ਹਨ। ਇਸ ਲਈ ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ ਸਹੀ ਸਾਬਤ ਹੋਈ ਤਾਂ ਇੱਕ ਜੁਲਾਈ ਤੋਂ ਸਕੂਲ ਖੁੱਲ੍ਹ ਜਾਣਗੇ।
ਉੱਤਰ ਪ੍ਰਦੇਸ਼ ਵਿੱਚ ਵਧੀਆਂ ਛੁੱਟੀਆਂ
ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਸਕੂਲ 24-25 ਜੂਨ ਤੋਂ ਖੁੱਲ੍ਹਣ ਵਾਲੇ ਸਨ ਪਰ ਮੌਸਮ ਨੂੰ ਦੇਖਦੇ ਹੋਏ ਯੋਗੀ ਸਰਕਾਰ ਨੇ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਹਾਲ ਹੀ ਵਿੱਚ ਯੂਪੀ ਦੇ ਕਈ ਸ਼ਹਿਰਾਂ ਵਿੱਚ ਤੂਫ਼ਾਨ ਤੇ ਹਲਕੀ ਬਾਰਸ਼ ਹੋਈ ਪਰ ਇਸ ਦਾ ਮੌਸਮ 'ਤੇ ਕਿੰਨਾ ਅਸਰ ਪਵੇਗਾ, ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਅਜਿਹੀ ਸਥਿਤੀ ਵਿੱਚ ਸਾਰੇ ਸਕੂਲ 28 ਜੂਨ, 2024 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਉਮੀਦ ਹੈ ਕਿ ਉੱਤਰ ਪ੍ਰਦੇਸ਼ ਵਿੱਚ ਜੁਲਾਈ ਵਿੱਚ ਹੀ ਕਲਾਸਾਂ ਸ਼ੁਰੂ ਹੋਣਗੀਆਂ।
ਰਾਜਸਥਾਨ 'ਚ ਵਧ ਸਕਦੀਆਂ ਗਰਮੀਆਂ ਦੀਆਂ ਛੁੱਟੀਆਂ
ਰਾਜਸਥਾਨ ਵਿੱਚ ਆਮ ਤੌਰ 'ਤੇ ਗਰਮੀਆਂ ਦੀਆਂ ਛੁੱਟੀਆਂ 15 ਮਈ ਤੋਂ 30 ਜੂਨ ਤੱਕ ਹੁੰਦੀਆਂ ਹਨ। ਉਥੇ ਜ਼ਿਆਦਾਤਰ ਸਰਕਾਰੀ, ਪ੍ਰਾਈਵੇਟ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ 1 ਜੁਲਾਈ ਤੋਂ ਖੁੱਲ੍ਹਣਗੇ ਪਰ ਇਸ ਸਾਲ ਸਰਕਾਰ ਨੇ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਵਧਾਉਣ 'ਤੇ ਵਿਚਾਰ ਕੀਤਾ ਹੈ। ਰਾਜਸਥਾਨ ਦੇ ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਵਿਸਤ੍ਰਿਤ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਸ ਅਨੁਸਾਰ ਸਕੂਲ ਖੋਲ੍ਹੇ ਜਾਣਗੇ।
ਦਿੱਲੀ ਦੇ ਸਕੂਲ ਬੰਦ: ਰਾਜਧਾਨੀ ਦੀ ਹਾਲਤ ਖ਼ਰਾਬ ਹੈ
ਇਸ ਸਾਲ ਦਿੱਲੀ ਝੁਲਸ ਰਹੀ ਹੈ। ਦਿੱਲੀ ਦੇ ਕਈ ਇਲਾਕਿਆਂ 'ਚ ਤਾਪਮਾਨ 48 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ ਹੈ। ਇਸ ਸਥਿਤੀ ਵਿੱਚ ਬੱਚਿਆਂ ਨੂੰ ਸਕੂਲ ਬੁਲਾ ਕੇ ਉਨ੍ਹਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕੀਤਾ ਜਾ ਸਕਦਾ। ਦਿੱਲੀ ਦੇ ਜ਼ਿਆਦਾਤਰ ਸਕੂਲ ਜੁਲਾਈ ਤੋਂ ਹੀ ਸ਼ੁਰੂ ਹੋਣਗੇ। ਇਸ ਸਬੰਧੀ ਸਰਕਾਰੀ ਤੇ ਪ੍ਰਾਈਵੇਟ ਸਕੂਲ ਆਪੋ-ਆਪਣੇ ਫੈਸਲੇ ਲੈ ਸਕਦੇ ਹਨ। ਜੇਕਰ ਅਗਲੇ ਕੁਝ ਦਿਨਾਂ 'ਚ ਮੌਸਮ ਆਮ ਵਾਂਗ ਨਾ ਹੋਇਆ ਤਾਂ ਦਿੱਲੀ ਦੇ ਸਾਰੇ ਸਕੂਲ ਜੁਲਾਈ 'ਚ ਹੀ ਖੁੱਲ੍ਹਣਗੇ।
ਹਿਮਾਚਲ ਪ੍ਰਦੇਸ਼ ਦੇ ਸਕੂਲ ਬੰਦ
ਇਸ ਸਾਲ ਹਿਮਾਚਲ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦੇ ਛੁੱਟੀਆਂ ਦੇ ਕੈਲੰਡਰ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਗਰਮੀਆਂ ਤੇ ਸਰਦੀਆਂ ਵਿੱਚ ਸਕੂਲ ਬੰਦ ਹੋਣ ਦਾ ਸ਼ਡਿਊਲ ਪੂਰਾਣਾ ਹੀ ਰਹੇਗਾ। ਮਾਨਸੂਨ ਬ੍ਰੇਕ ਕਰਕੇ ਹਿਮਾਚਲ ਪ੍ਰਦੇਸ਼ ਦੇ ਸਕੂਲ 22 ਜੂਨ ਤੋਂ 29 ਜੁਲਾਈ ਤੱਕ ਬੰਦ ਰਹਿਣਗੇ। ਇਸ ਦੇ ਨਾਲ ਹੀ ਜ਼ਿਲ੍ਹਾ ਕੁੱਲੂ ਵਿੱਚ 23 ਜੁਲਾਈ ਤੋਂ 14 ਅਗਸਤ ਤੱਕ ਮਾਨਸੂਨ ਬ੍ਰੇਕ ਰਹੇਗੀ। ਸਰਦੀਆਂ ਵਿੱਚ ਬੰਦ ਹੋਣ ਵਾਲੇ ਸਕੂਲਾਂ ਵਿੱਚ 22 ਜੁਲਾਈ ਤੋਂ 29 ਜੁਲਾਈ ਤੱਕ ਮਾਨਸੂਨ ਦੀਆਂ ਛੁੱਟੀਆਂ ਹੋਣਗੀਆਂ।