ਸੋਨੀਪਤ: ਸੋਨੀਪਤ ਦੇ ਗਨੌਰ ਵਿੱਚ ਜੀਵਨੰਦ ਸਕੂਲ ਦੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ।ਇਸ ਹਾਦਸੇ ਵਿੱਚ ਲਗਪਗ 25 ਵਿਦਿਆਰਥੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਛੱਤ ਉੱਤੇ ਕੰਮ ਕਰ ਰਹੇ ਤਿੰਨ ਮਜ਼ਦੂਰ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਇਸ ਹਾਦਸੇ ਤੋਂ ਬਾਅਦ ਸਾਰੇ ਜ਼ਖਮੀ ਵਿਦਿਆਰਥੀਆਂ ਨੂੰ ਕਮਿਊਨਿਟੀ ਹਸਪਤਾਲ ਲਿਜਾਇਆ ਗਿਆ ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਹੁਤ ਸਾਰੇ ਵਿਦਿਆਰਥੀਆਂ ਨੂੰ ਛੁੱਟੀ ਦੇ ਦਿੱਤੀ ਗਈ। ਜਦੋਂਕਿ ਬਹੁਤ ਗੰਭੀਰ ਰੂਪ ਨਾਲ ਜ਼ਖਮੀ ਵਿਦਿਆਰਥੀਆਂ ਨੂੰ ਖਾਨਪੁਰ ਪੀਜੀਆਈ ਰੈਫਰ ਕੀਤਾ ਗਿਆ। ਸੂਚਨਾ ਮਿਲਣ ਮਗਰੋਂ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਵਿੱਚ ਲਗ ਗਈ।

ਹਾਲਾਂਕਿ, ਇਸ ਘਟਨਾ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ, ਗਨੌਰ ਦੇ ਐਸਡੀਐਮ ਸੁਰੇਂਦਰ ਦੂਨ ਅਤੇ ਪੁਲਿਸ ਮੌਕੇ 'ਤੇ ਪਹੁੰਚੇ ਅਤੇ ਸਾਰੇ ਵਿਦਿਆਰਥੀਆਂ ਨੂੰ ਇਲਾਜ ਲਈ ਕਮਿਊਨਿਟੀ ਹਸਪਤਾਲ ਲਿਜਾਇਆ ਗਿਆ, ਜਿੱਥੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਗੰਭੀਰ ਰੂਪ ਨਾਲ ਜ਼ਖਮੀ ਹਾਲਤ ਵਿੱਚ ਇਲਾਜ ਲਈ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਜਿੱਥੇ ਵਿਦਿਆਰਥੀਆਂ ਨੇ ਖਾਨਪੁਰ ਪੀਜੀਆਈ ਰੈਫਰ ਕਰ ਦਿੱਤਾ ਗਿਆ।

ਗਨੌਰ ਦੇ ਐਸਡੀਐਮ ਸੁਰਿੰਦਰ ਦੂਨ ਨੇ ਦੱਸਿਆ ਕਿ "ਮੀਂਹ ਕਾਰਨ ਜੀਵਨ ਸਕੂਲ ਦੀ ਛੱਤ ਢਹਿ ਢੇਰੀ ਹੋ ਗਈ ਸੀ ਅਤੇ ਬੱਚੇ ਕਲਾਸ ਰੂਮ ਵਿੱਚ ਬੈਠੇ ਸਨ ਅਤੇ ਛੱਤ ਡਿੱਗ ਗਈ ਜਿਸ ਵਿੱਚ ਕਰੀਬ 25 ਤੋਂ 30 ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਤੇ ਤਿੰਨ ਮਜ਼ਦੂਰ ਵੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਸਮੁੱਚੇ ਹਾਦਸੇ ਦੀ ਪ੍ਰਬੰਧਕੀ ਜਾਂਚ ਕੀਤੀ ਜਾਵੇਗੀ, ਜਿਸਦੇ ਬਾਅਦ ਜੇਕਰ ਸਕੂਲ ਪ੍ਰਬੰਧਨ ਦੀ ਲਾਪ੍ਰਵਾਹੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।"