School Time Change- ਸਕੂਲਾਂ ਦੇ ਸਮੇਂ ਵਿਚ ਹੋਈ ਤਬਦੀਲੀ, ਕੱਲ੍ਹ ਤੋਂ ਇੰਨੇ ਵਜੇ ਖੁੱਲ੍ਹਣਗੇ ਸਕੂਲ
ਮੌਸਮ ਦੇ ਕਹਿਰ ਨੂੰ ਵੇਖਦੇ ਹੋਏ ਅਸਾਮ ਦੇ ਕਈ ਜ਼ਿਲ੍ਹਿਆਂ ਵਿਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਕਾਰ ਨੇ ਡਿਬਰੂਗੜ੍ਹ, ਕਾਮਰੂਪ, ਸੋਨਿਤਪੁਰ, ਕਛਾਰ ਅਤੇ ਹੋਰ ਜ਼ਿਲ੍ਹਿਆਂ ਵਿਚ ਸਕੂਲਾਂ ਦਾ ਸਮਾਂ ਬਦਲਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
School Time Change: ਮੌਸਮ ਦੇ ਕਹਿਰ ਨੂੰ ਵੇਖਦੇ ਹੋਏ ਅਸਾਮ ਦੇ ਕਈ ਜ਼ਿਲ੍ਹਿਆਂ ਵਿਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸੂਬੇ ਦੇ ਇਨ੍ਹਾਂ ਇਲਾਕਿਆਂ ‘ਚ ਗਰਮੀ ਦਾ ਕਹਿਰ ਵੇਖਦੇ ਹੋਏ ਸਰਕਾਰ ਨੇ ਡਿਬਰੂਗੜ੍ਹ, ਕਾਮਰੂਪ, ਸੋਨਿਤਪੁਰ, ਕਛਾਰ ਅਤੇ ਹੋਰ ਜ਼ਿਲ੍ਹਿਆਂ ਵਿਚ ਸਕੂਲਾਂ ਦਾ ਸਮਾਂ ਬਦਲਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਜਾਰੀ ਕੀਤੇ ਆਦੇਸ਼ ਵਿਚ ਕਿਹਾ ਗਿਆ ਹੈ ਕਿ ਮੌਸਮ ਨੂੰ ਵੇਖਦੇ ਹੋਏ ਸਕੂਲਾਂ ਦਾ ਸਮਾਂ ਬਦਲਿਆ ਜਾਵੇ। ਸਕੂਲ ਸਵੇਰੇ ਜਲਦੀ ਖੋਲ੍ਹੇ ਜਾਣ ਅਤੇ ਜਲਦੀ ਛੁੱਟੀ ਹੋਵੇ। ਸਵੇਰੇ 8 ਵਜੇ ਤੋਂ ਹੀ ਕਲਾਸਾਂ ਸ਼ੁਰੂ ਹੋਣ। ਅਸਾਮ ਸਰਕਾਰ ਵੱਲੋਂ ਜਾਰੀ ਸਰਕੂਲਰ ਵਿੱਚ ਸ਼ਨੀਵਾਰ ਤੋਂ ਡਿਬਰੂਗੜ੍ਹ, ਸੋਨਿਤਪੁਰ, ਕਾਮਰੂਪ ਅਤੇ ਹੋਰ ਜ਼ਿਲ੍ਹਿਆਂ ਵਿੱਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਦਾ ਐਲਾਨ ਕੀਤਾ ਗਿਆ ਹੈ।
ਅਦੇਸ਼ਾਂ ਵਿਚ ਆਖਿਆ ਗਿਆ ਹੈ ਕਿ ਸਕੂਲ ਦਾ ਸਮਾਂ ਜਲਦੀ ਸ਼ੁਰੂ ਹੋਵੇ ਅਤੇ ਉਸ ਅਨੁਸਾਰ ਛੁੱਟੀ ਹੋਵੇ। ਕਲਾਸਾਂ ਸਵੇਰੇ 8 ਵਜੇ ਤੋਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ। ਵਿਦਿਆਰਥੀਆਂ ਨੂੰ ਵੇਸਟਕੋਟ ਜਾਂ ਟਾਈ ਨਾ ਪਹਿਨਣ ਦੀ ਸਲਾਹ ਦਿੱਤੀ ਜਾ ਸਕਦੀ ਹੈ ਅਤੇ ਜੇਕਰ ਉਹ ਜੁੱਤਿਆਂ ਵਿੱਚ ਅਸਹਿਜ ਮਹਿਸੂਸ ਕਰਦੇ ਹਨ ਤਾਂ ਸੈਂਡਲ ਪਹਿਨ ਸਕਦੇ ਹਨ। ਸਕੂਲਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਰੇ ਪੱਖੇ ਚਾਲੂ ਹਨ ਅਤੇ ਸਾਰੇ ਕਲਾਸਰੂਮਾਂ ਵਿੱਚ ਉਚਿਤ ਹਵਾਦਾਰੀ ਹੈ। ਪਾਵਰ ਕੱਟ ਦੇ ਮਾਮਲੇ ਵਿੱਚ, ਵਿਕਲਪਕ ਪਾਵਰ ਬੈਕਅੱਪ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।
ਇਹ ਫੈਸਲਾ ਇਨ੍ਹਾਂ ਜ਼ਿਲ੍ਹਿਆਂ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ ਲਿਆ ਗਿਆ ਹੈ। ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ਅਧਿਕਾਰੀ, ਡਿਬਰੂਗੜ੍ਹ ਦੁਆਰਾ ਹਸਤਾਖਰ ਕੀਤੇ ਇੱਕ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਕੂਲਾਂ ਨੂੰ “ਅਗਲੀ ਸੂਚਨਾ ਤੱਕ ਅਤਿ ਦੀ ਗਰਮੀ ਦੇ ਪ੍ਰਭਾਵ ਨਾਲ ਨਜਿੱਠਣ ਲਈ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ।”
ਇਹ ਵੀ ਪੜ੍ਹੋ: ਤਬਾਹੀ ਦੇ ਕੰਢੇ ਪਹੁੰਚਿਆ ਭਾਰਤ! ਜੇ ਅਜੇ ਵੀ ਨਾ ਸੰਭਲੇ ਤਾਂ ਹੋ ਜਾਏਗਾ ਸਭ ਕੁਝ ਤਬਾਹ
ਨਿਊਜ਼ ਏਜੰਸੀ ਏਐਨਆਈ ਨੇ ਵੀ ਇਸ ਸਬੰਧੀ ਇੱਕ ਆਦੇਸ਼ ਸਾਂਝਾ ਕੀਤਾ ਹੈ। ਇਸ ਹੁਕਮ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਪੈ ਰਹੀ ਅਤਿ ਦੀ ਗਰਮੀ ਕਾਰਨ ਡਿਬਰੂਗੜ੍ਹ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ/ਸਰਕਾਰੀ/ਕੇਂਦਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਅਗਲੇ ਹੁਕਮਾਂ ਤੱਕ ਗਰਮੀ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਪਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।