ਰਾਜਸਥਾਨ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਫਲੌਦੀ 'ਚ ਸਕੂਲੀ ਬੱਚਿਆਂ ਨਾਲ ਭਰਿਆ ਕੈਂਪਰ ਪਲਟ ਗਿਆ। ਕੈਂਪਰ ਪਲਟਣ ਨਾਲ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਅਤੇ 9 ਜ਼ਖਮੀ ਹੋ ਗਏ। 


ਹਾਦਸੇ ਦੀ ਸੂਚਨਾ ਮਿਲਦੇ ਹੀ ਸਕੂਲ ਪ੍ਰਬੰਧਕਾਂ ਅਤੇ ਬੱਚਿਆਂ ਦੇ ਮਾਪਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਇਹ ਹਾਦਸਾ ਫਲੌਦੀ ਇਲਾਕੇ ਦੇ ਪਿੰਡ ਰਾਣੀਸਰ 'ਚ ਮੋਰੀਆ ਪਡਿਆਲ ਰੋਡ 'ਤੇ ਵਾਪਰਿਆ। ਡੇਜ਼ਰਟ ਪਬਲਿਕ ਸਕੂਲ ਦੀ ਕੈਂਪਰ ਵੈਨ ਉੱਥੇ ਬੱਚਿਆਂ ਨੂੰ ਲਿਆ ਰਹੀ ਸੀ। ਇਸ ਦੌਰਾਨ ਸਾਹਮਣੇ ਅਚਾਨਕ ਕੁੱਤਾ ਆ ਗਿਆ ਅਤੇ ਡਰਾਈਵਰ ਵਾਹਨ ਤੋਂ ਕੰਟਰੋਲ ਗੁਆ ਬੈਠਾ। ਇਸ ਤੋਂ ਬਾਅਦ ਕੈਂਪਰ ਪਲਟ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਸਕੂਲ ਪ੍ਰਬੰਧਨ ਅਤੇ ਬੱਚਿਆਂ ਦੇ ਮਾਪੇ ਮੌਕੇ 'ਤੇ ਪਹੁੰਚ ਗਏ।



ਦੋ ਬੱਚਿਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ
ਜ਼ਖਮੀ ਬੱਚਿਆਂ ਨੂੰ ਤੁਰੰਤ ਫਲੌਦੀ ਜ਼ਿਲਾ ਹਸਪਤਾਲ ਲਿਜਾਇਆ ਗਿਆ। ਉੱਥੇ ਦੋ ਬੱਚਿਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਹਸਪਤਾਲ ਦੇ ਪੀਐਮਓ ਅਤੇ ਸੀਐਮਐਮਓ ਸਮੇਤ ਪੂਰਾ ਹਸਪਤਾਲ ਸਟਾਫ਼ ਬੱਚਿਆਂ ਦੇ ਇਲਾਜ ਵਿੱਚ ਜੁੱਟ ਗਿਆ। ਬੱਚਿਆਂ ਦੀ ਮੌਤ ਦੀ ਖਬਰ ਸੁਣ ਕੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ। 9 ਜ਼ਖਮੀ ਬੱਚਿਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।