ਚੰਡੀਗੜ੍ਹ: ਲੌਕਡਾਉਨ ਖੁੱਲ੍ਹਣ ਤੋਂ ਬਾਅਦ ਸਕੂਲ ਅਤੇ ਕਾਲਜਾਂ 'ਚ ਵਿਦਿਆਰਥੀਆਂ ਦੀ ਸਮਾਜਿਕ ਤੌਰ 'ਤੇ ਦੂਰੀ ਜ਼ਿੰਦਗੀ ਦਾ ਹਿੱਸਾ ਹੋ ਸਕਦੀ ਹੈ। ਐੱਚਆਰਡੀ ਮੰਤਰਾਲੇ ਸੁਰੱਖਿਆ ਦਿਸ਼ਾ ਨਿਰਦੇਸ਼ ਬਣਾ ਰਿਹਾ ਹੈ। ਇਸ ਲਈ ਜਦੋਂ ਵੀ ਸਕੂਲ ਕਾਲਜ ਖੁਲ੍ਹਣਗੇ ਤਾਂ ਵਿਦਿਆਰਥੀਆਂ ਨੂੰ ਸਮਾਜਿਕ ਦੂਰੀ ਧਿਆਨ 'ਚ ਰੱਖਦੇ ਹੋਏ ਆਪਣੀ ਪੜ੍ਹਾਈ ਕਰਨੀ ਪਵੇਗੀ।


ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਅਤੇ ਸਕੂਲਾਂ ਨੂੰ ਕੋਵਿਡ-19 ਦੇ ਮੱਦੇਨਜ਼ਰ 16 ਮਾਰਚ ਤੋਂ ਬੰਦ ਕਰ ਦਿੱਤੇ ਗਿਆ ਸੀ। ਬਾਅਦ ਵਿੱਚ, 24 ਮਾਰਚ ਨੂੰ ਦੇਸ਼ ਵਿਆਪੀ ਤਾਲਾਬੰਦੀ ਦੀ ਘੋਸ਼ਣਾ ਕੀਤੀ ਗਈ, ਜਿਸ ਨੂੰ 3 ਮਈ ਤੱਕ ਵਧਾ ਦਿੱਤਾ ਗਿਆ ਸੀ। ਹੁਣ ਇਹ ਲੌਕਡਾਉਨ 2 ਹੋਰ ਹਫ਼ਤੇ ਲਈ ਵੱਧ ਗਿਆ ਹੈ।

ਐਚਆਰਡੀ ਮੰਤਰਾਲੇ ਦੇ ਅਧਿਕਾਰੀਆਂ ਅਨੁਸਾਰ, ਜਦੋਂ ਵੀ ਸਕੂਲ ਅਤੇ ਕਾਲਜ ਦੁਬਾਰਾ ਖੁੱਲ੍ਹਣਗੇ ਤਾਂ ਸਮਾਜਿਕ ਦੂਰੀਆਂ ਦੇ ਢੁਕਵੇਂ ਨਿਯਮਾਂ ਦੀ ਪਾਲਣਾ ਕਰਨੀ ਪਏਗੀ ਕਿਉਂਕਿ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਹੋਣੀ ਚਾਹੀਦੀ ਹੈ।

Education Loan Information:

Calculate Education Loan EMI