ਪੜਚੋਲ ਕਰੋ

ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਤੀ ਵੱਡੀ ਰਾਹਤ ! ਸ਼ਹਿਰ 'ਚ ਹਟਾਇਆ ਨਾਈਟ ਕਰਫ਼ਿਊ ,14 ਫਰਵਰੀ ਤੋਂ ਖੁੱਲ੍ਹਣਗੇ ਸਾਰੇ ਸਕੂਲ

ਚੰਡੀਗੜ੍ਹ 'ਚ ਕੋਰੋਨਾ ਦੇ ਮਾਮਲੇ ਘਟਦੇ ਹੀ ਪ੍ਰਸ਼ਾਸਨ ਨੇ ਕਈ ਪਾਬੰਦੀਆਂ ਹਟਾ ਦਿੱਤੀਆਂ ਹਨ। ਚੰਡੀਗੜ੍ਹ ਪ੍ਰਸਾਸ਼ਨ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਸ਼ਹਿਰ ਵਿਚੋਂ ਨਾਈਟ ਕਰਫਿਉ ਹਟਾ ਦਿੱਤਾ ਹੈ।

ਚੰਡੀਗੜ੍ਹ : ਚੰਡੀਗੜ੍ਹ 'ਚ ਕੋਰੋਨਾ ਦੇ ਮਾਮਲੇ ਘਟਦੇ ਹੀ ਪ੍ਰਸ਼ਾਸਨ ਨੇ ਕਈ ਪਾਬੰਦੀਆਂ ਹਟਾ ਦਿੱਤੀਆਂ ਹਨ। ਚੰਡੀਗੜ੍ਹ ਪ੍ਰਸਾਸ਼ਨ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਚੰਡੀਗੜ੍ਹ ਪ੍ਰਸਾਸ਼ਨ ਨੇ ਵੱਡਾ ਫੈਸਲਾ ਲੈਂਦਿਆਂ ਸ਼ਹਿਰ ਵਿਚੋਂ ਨਾਈਟ ਕਰਫਿਉ ਹਟਾ ਦਿੱਤਾ ਹੈ। ਹੁਣ ਚੰਡੀਗੜ੍ਹ ਵਿਚ ਰਾਤ ਸਾਢੇ 12 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਕੋਈ ਰੋਕ ਨਹੀਂ ਹੋਵੇਗੀ ਅਤੇ ਲੋਕ ਗੈਰ-ਜ਼ਰੂਰੀ ਕੰਮਾਂ ਲਈ ਨਿਕਲ ਸਕਣਗੇ। ਇਹ ਹੁਕਮ 11 ਫਰਵਰੀ ਤੋਂ ਲਾਗੂ ਹੋਣਗੇ।
 
ਇਸ ਦੇ ਨਾਲ ਹੀ 14 ਫਰਵਰੀ ਤੋਂ ਸਕੂਲਾਂ ਅਤੇ ਕੋਚਿੰਗ ਸੰਸਥਾਨਾਂ ਨੂੰ ਪੂਰੀ ਸਮਰਥਾ ਨਾਲ ਖੁੱਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਉੱਥੇ ਹੀ 12 ਫਰਵਰੀ ਤੋਂ ਬਰਡ ਪਾਰਕ ਤੇ ਰੌਕ ਗਾਰਡ ਵੀ ਖੁੱਲ੍ਹ ਜਾਣਗੇ। ਵੀਰਵਾਰ ਨੂੰ ਪ੍ਰਸ਼ਾਸਨ ਦੀ ਮੀਟਿੰਗ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ। 
 
ਸ਼ਹਿਰ ਦੇ ਬਾਜ਼ਾਰਾਂ, ਸਿਨੇਮਾ ਹਾਲਾਂ, ਮੰਡੀਆਂ, ਮਾਲਜ਼, ਹੋਟਲਾਂ, ਮਿਊਜ਼ੀਅਮਾਂ, ਰੈਸਟੋਰੈਂਟਾਂ, ਸਵੀਮਿੰਗ ਪੂਲਾਂ, ਸਿਹਤ ਕੇਂਦਰਾਂ ਤੋਂ ਵੀ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਹਾਲਾਂਕਿ ਸਿਰਫ 200 ਲੋਕ ਇਨਡੋਰ ਅਤੇ 500 ਲੋਕ ਆਊਟਡੋਰ ਵਿੱਚ ਇਕੱਠੇ ਹੋ ਸਕਦੇ ਹਨ। ਕੁੱਲ ਖੇਤਰ ਦੇ 50 ਪ੍ਰਤੀਸ਼ਤ ਤੋਂ ਵੱਧ ਭੀੜ ਇਕੱਠੀ ਨਹੀਂ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਡਿਜ਼ਾਸਟਰ ਮੈਨੇਜਮੈਂਟ ਐਕਟ ਅਤੇ ਆਈਪੀਸੀ ਦੀ ਧਾਰਾ 188 ਤਹਿਤ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
 
ਕੋਰੋਨਾ ਨਾਲ ਇੱਕ ਦੀ ਮੌਤ, 123 ਮਰੀਜ਼ ਮਿਲੇ  

ਇੱਕ ਦਿਨ ਦੀ ਰਾਹਤ ਤੋਂ ਬਾਅਦ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਫਿਰ 100 ਨੂੰ ਪਾਰ ਕਰ ਗਈ। ਇਸ ਕਾਰਨ ਇਨਫੈਕਸ਼ਨ ਦੀ ਦਰ 4.20 ਫੀਸਦੀ ਹੋ ਗਈ ਹੈ। ਬੁੱਧਵਾਰ ਨੂੰ ਸ਼ਹਿਰ ਵਿੱਚ 123 ਨਵੇਂ ਕੋਰੋਨਾ ਮਰੀਜ਼ ਮਿਲੇ ਹਨ, ਜਦੋਂ ਕਿ ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਦੂਜੇ ਪਾਸੇ ਮੰਗਲਵਾਰ ਨੂੰ 85 ਸੰਕਰਮਿਤਾਂ ਨਾਲ ਦੋ ਮਰੀਜ਼ਾਂ ਦੀ ਮੌਤ ਹੋ ਗਈ ਸੀ।
 
12428 ਬਜ਼ੁਰਗਾਂ ਨੇ ਲਗਵਾਈ ਸਾਵਧਾਨੀ ਖੁਰਾਕ 

ਬੁੱਧਵਾਰ ਨੂੰ 12428 ਬਜ਼ੁਰਗਾਂ ਨੂੰ ਕੋਰੋਨਾ ਵੈਕਸੀਨ ਦੀ ਸਾਵਧਾਨੀ ਖੁਰਾਕ ਮਿਲੀ। ਇਨ੍ਹਾਂ ਲਾਭਪਾਤਰੀਆਂ ਵਿੱਚ 3251 ਸਿਹਤ ਕਰਮਚਾਰੀ ਅਤੇ 4890 ਫਰੰਟਲਾਈਨ ਵਰਕਰ ਸ਼ਾਮਲ ਹਨ। ਇਸ ਦੇ ਨਾਲ ਹੀ 15 ਤੋਂ 18 ਸਾਲ ਦੇ ਕਿਸ਼ੋਰਾਂ ਦੀ ਮੁਹਿੰਮ ਵਿਚ 1716 ਵਿਚ ਟੀਕਾ ਲਗਾਇਆ ਗਿਆ ਸੀ।
 
ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget