ਪੜਚੋਲ ਕਰੋ

ਇਨ੍ਹਾਂ ਜ਼ਿਲ੍ਹਿਆਂ ਵਿੱਚ ਸਕੂਲ ਰਹਿਣਗੇ ਬੰਦ, CM ਸੁਖਵਿੰਦਰ ਸਿੰਘ ਸੁੱਖੂ ਨੇ DC ਨੂੰ ਦਿੱਤੇ ਹੁਕਮ

ਹਿਮਾਚਲ ਪ੍ਰਦੇਸ਼ ਅਤੇ ਉੱਤਰੀ ਭਾਰਤ ਦੇ ਕਈ ਹਿੱਸੇ ਅੱਜਕੱਲ ਭਾਰੀ ਮੀਂਹ ਅਤੇ ਬੱਦਲ ਫਟਣ ਕਰਕੇ ਮੁਸ਼ਕਿਲਾਂ ਵੱਧ ਗਈਆਂ ਹਨ। CM ਨੇ ਰੈੱਡ ਅਲਰਟ ਵਾਲੇ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ...

Himachal Pradesh Weather: ਹਿਮਾਚਲ ਪ੍ਰਦੇਸ਼ ਅਤੇ ਉੱਤਰੀ ਭਾਰਤ ਦੇ ਕਈ ਹਿੱਸੇ ਅੱਜਕੱਲ ਭਾਰੀ ਮੀਂਹ ਅਤੇ ਬੱਦਲ ਫਟਣ ਵਾਲੀਆਂ ਘਟਨਾਵਾਂ ਕਾਰਨ ਪ੍ਰਭਾਵਿਤ ਹੋ ਰਹੇ ਹਨ। ਰਾਜ ਵਿੱਚ ਆਫ਼ਤ ਦੀ ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅਹਿਮ ਕਦਮ ਚੁੱਕੇ ਹਨ।

ਉਨ੍ਹਾਂ ਨੇ ਰੈੱਡ ਅਲਰਟ ਵਾਲੇ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਸੰਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤਾ ਹੈ ਕਿ ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਚੇਤਾਵਨੀ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਤੁਰੰਤ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਜਾਣ।


ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ – IMD

ਰਾਜ ਵਿੱਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਸ਼ਾਮ ਤੋਂ ਮੀਂਹ ਦੀ ਤੀਬਰਤਾ ਫਿਰ ਵਧ ਸਕਦੀ ਹੈ। ਬੀਤੇ 24 ਘੰਟਿਆਂ ਵਿੱਚ ਵੀ ਕਈ ਥਾਵਾਂ 'ਤੇ ਭਾਰੀ ਮੀਂਹ ਹੋਈ ਹੈ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਸੋਲਨ, ਸਿਰਮੌਰ, ਕਾਂਗੜਾ ਅਤੇ ਮੰਡੀ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਅਗਲੇ ਕੁਝ ਘੰਟਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।


ਆਫ਼ਤ ਸਥਿਤੀ ਲਈ ਤਿਆਰ ਰਹਿਣ ਦੇ ਵੀ ਦਿੱਤੇ ਗਏ ਨਿਰਦੇਸ਼

ਸਰਕਾਰ ਵੱਲੋਂ ਹਾਲਾਤ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਦਾ ਸਾਹਮਣਾ ਕਰਨ ਲਈ ਸਾਵਧਾਨ ਰਹਿਣ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਦੀ ਪਾਲਣਾ ਕਰਣ। ਅਧਿਕਾਰੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਤਾਂ ਜੋ ਕਿਸੇ ਵੀ ਆਫ਼ਤ ਵਾਲੀ ਸਥਿਤੀ ਵਿੱਚ ਤੁਰੰਤ ਕਾਰਵਾਈ ਕੀਤੀ ਜਾ ਸਕੇ। ਰਾਜ ਸਰਕਾਰ ਰਾਹਤ ਅਤੇ ਬਚਾਅ ਕੰਮਾਂ ਲਈ ਪੂਰੀ ਤਰ੍ਹਾਂ ਤਿਆਰ ਹੈ।


ਕਾਂਗੜਾ ਵਿੱਚ ਪਾਣੀ ਦੇ ਪੱਧਰ ਵਧਣ ਨਾਲ ਵਧਿਆ ਖਤਰਾ

ਦੂਜੇ ਪਾਸੇ, ਕਾਂਗੜਾ ਜ਼ਿਲ੍ਹੇ ਵਿੱਚ ਖਾਸ ਸਾਵਧਾਨੀ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਕਿਉਂਕਿ ਇੱਥੇ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਹੋ ਰਹੀ ਹੈ, ਜਿਸ ਕਾਰਨ ਨਦੀਆਂ ਤੇ ਨਾਲਿਆਂ ਦਾ ਪਾਣੀ ਪੱਧਰ ਵਧ ਗਿਆ ਹੈ। ਡਿਪਟੀ ਕਮਿਸ਼ਨਰ ਕਾਂਗੜਾ ਹੇਮਰਾਜ ਬੇਰਵਾ ਨੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖਤਰਨਾਕ ਇਲਾਕਿਆਂ ਤੋਂ ਦੂਰ ਰਹਿਣ ਅਤੇ ਬਿਨਾਂ ਲੋੜ ਦੇ ਯਾਤਰਾ ਕਰਨ ਤੋਂ ਗੁਰੇਜ਼ ਕਰਨ।

 

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget