ਪੜਚੋਲ ਕਰੋ
Advertisement
(Source: ECI/ABP News/ABP Majha)
ਅੱਜ ਰਾਤ 9 ਵਜੇ ਤੋਂ ਲੱਗ ਰਹੀ ਦਫਾ 144, ਸਰਕਾਰ ਨੇ ਦੱਸਿਆ ਇਹ ਕਾਰਨ
ਚੱਕਰਵਾਤ ਦੇ ਪ੍ਰਭਾਵ ਕਾਰਨ ਤਾਮਿਲਨਾਡੂ ਤੇ ਪੁਡੂਚੇਰੀ ਵਿੱਚ 24 ਤੋਂ 26 ਨਵੰਬਰ ਤੱਕ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਕਾਰਨ ਨਾਗਪੱਟਨਮ ਜ਼ਿਲ੍ਹੇ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਤੇ ਮਛੇਰਿਆਂ ਨੂੰ 26 ਨਵੰਬਰ ਤੱਕ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
ਚੇਨਈ: ਤਾਮਿਲਨਾਡੂ ਵੱਲ ਤੇਜ਼ ਰਫ਼ਤਾਰ ਨਾਲ ਵਧ ਰਹੇ ਚੱਕਰਵਾਤ ਨਿਵਾਰ ਦੇ 25 ਨਵੰਬਰ ਨੂੰ ਤੱਟ ਨਾਲ ਟਕਰਾਉਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾ 120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਸਕਦੀ ਹੈ। ਇਸ ਦੇ ਨਾਲ ਹੀ ਚੇਨਈ ਦੇ ਕਈ ਹਿੱਸਿਆਂ ਵਿੱਚ ਬਾਰਸ਼ ਸ਼ੁਰੂ ਹੋ ਗਈ ਹੈ।
ਪੰਜਾਬ ਚੁਫੇਰਿਓਂ ਸੀਲ, ਕੇਂਦਰ ਤੇ ਹਰਿਆਣਾ ਸਰਕਾਰ ਦੀ ਪੂਰੀ ਸਖਤੀ
ਕੇਂਦਰ ਸਰਕਾਰ ਨੇ ਕਿਸਾਨਾਂ ਦੇ ਡਰੋਂ ਰੋਕੀਆਂ ਰੇਲਾਂ, ‘ਦਿੱਲੀ ਚੱਲੋ’ ਅੰਦੋਲਨ ਕਰਕੇ ਐਕਸ਼ਨ
ਤੂਫਾਨ ਦੇ ਖ਼ਤਰੇ ਦੇ ਮੱਦੇਨਜ਼ਰ 26 ਨਵੰਬਰ ਨੂੰ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਪੁਡੂਚੇਰੀ ਵਿੱਚ ਸਾਵਧਾਨੀ ਲਈ ਧਾਰਾ 144 ਲਾਗੂ ਕੀਤੀ ਜਾਵੇਗੀ। ਇਸ ਦੌਰਾਨ ਦੁਕਾਨਾਂ ਤੇ ਅਦਾਰੇ ਬੰਦ ਰਹਿਣਗੇ। ਜਦੋਂਕਿ ਸਿਰਫ ਦੁੱਧ, ਪੈਟਰੋਲ ਪੰਪ ਤੇ ਫਾਰਮੇਸੀਆਂ ਨੂੰ ਖੁੱਲ੍ਹੇ ਰਹਿਣ ਦੀ ਇਜਾਜ਼ਤ ਹੈ।
ਉਧਰ, ਆਂਧਰਾ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨਾਂ ਵਿੱਚ ਭਾਰੀ ਬਾਰਸ਼ ਦੀ ਚੇਤਾਵਨੀ ਮਿਲਣ ਤੋਂ ਬਾਅਦ ਸਮੁੰਦਰੀ ਕੰਢੇ ਤੇ ਰਿਆਲਸੀਮਾ ਖੇਤਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੀਐਮ ਮੋਦੀ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਤੇ ਪੁਡੂਚੇਰੀ ਦੇ ਮੁੱਖ ਮੰਤਰੀ ਨਾਲ ਚੱਕਰਵਾਤ ਦੀ ਰੋਕਥਾਮ ਦੀ ਸਥਿਤੀ ਬਾਰੇ ਗੱਲਬਾਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਡੀਜੀਪੀ ਦੇ ਹੁਕਮਾਂ ਨੇ ਪੁਲਿਸ ਨੂੰ ਪਾਈਆਂ ਭਾਜੜਾਂ, ਪੂਰੇ ਪੁਲਿਸ ਵਿਭਾਗ 'ਚ ਮਚੀ ਹੱਲਚਲ ਸੂਬਾ ਸਰਕਾਰ ਨੇ ਸੱਤ ਜ਼ਿਲ੍ਹਿਆਂ ਵਿੱਚ ਅੰਤਰ-ਜ਼ਿਲ੍ਹਾ ਬੱਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। ਰੇਲਵੇ ਨੂੰ ਕੁਝ ਜ਼ਿਲ੍ਹਿਆਂ ਵਿਚ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ। ਕੁੱਲ 30 ਐਨਡੀਆਰਐਫ ਟੀਮਾਂ ਆਂਧਰਾ ਪ੍ਰਦੇਸ਼, ਤਾਮਿਲਨਾਡੂ ਤੇ ਪੁਡੂਚੇਰੀ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। Breaking : ਕਿਸਾਨਾਂ ਨਾਲ ਗੱਲਬਾਤ ਲਈ ਕੇਂਦਰ ਨੇ ਮੁੜ ਭੇਜਿਆ ਸੱਦਾ ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਦੱਖਣ-ਪੱਛਮ ਤੇ ਦੱਖਣ-ਪੂਰਬ ਵਿੱਚ ਘੱਟ ਦਬਾਅ ਸੋਮਵਾਰ ਨੂੰ 11.30 ਵਜੇ ਪੁਡੂਚੇਰੀ ਤੋਂ 520 ਕਿਲੋਮੀਟਰ ਪੂਰਬ-ਦੱਖਣ-ਪੂਰਬ ਤੇ ਚੇਨਈ ਤੋਂ 560 ਕਿਲੋਮੀਟਰ ਦੱਖਣ-ਪੂਰਬ ਵਿੱਚ ਸਥਿਤ ਸੀ ਤੇ ਇਹ 11 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਪੱਛਮ-ਉੱਤਰ-ਪੱਛਮ ਵੱਲ ਵਧ ਰਿਹਾ ਹੈ। ਅਗਲੇ 24 ਘੰਟਿਆਂ ਵਿੱਚ ਇਸ ਦੇ ਚੱਕਰਵਾਤ ਵਿੱਚ ਬਦਲਣ ਦੀ ਵਧੇਰੇ ਸੰਭਾਵਨਾ ਹੈ। ਹਰਿਆਣਾ ਸਰਕਾਰ ਵੱਲੋਂ 'ਦਿੱਲੀ ਕੂਚ' ਕਰਨ ਵਾਲੇ ਕਿਸਾਨਾਂ ਨੂੰ ਰੋਕਣ ਦਾ ਐਲਾਨ, ਪੁਲਿਸ ਨੂੰ ਸਖਤੀ ਦੇ ਹੁਕਮ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904#WATCH Tamil Nadu: Coastal parts of Chennai on alert ahead of Cyclone Nivar. According to IMD, #NivarCyclone is very likely to cross Tamil Nadu & Puducherry coasts between Karaikal & Mamallapuram on 25th Nov evening.
Visuals from the coastal town of Marakkanam. pic.twitter.com/i5y87npjbF — ANI (@ANI) November 24, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement