ਪੜਚੋਲ ਕਰੋ

Amit Shah in Punjab: ਅਮਿਤ ਸ਼ਾਹ ਦੀਆਂ ਪੰਜਾਬ ਤੇ ਹਰਿਆਣਾ 'ਚ ਰੈਲੀਆਂ ਕਰਕੇ ਸੁਰੱਖਿਆ ਏਜੰਸੀਆਂ ਅਲਰਟ, ਵਿਰੋਧ ਦਾ ਖਦਸ਼ਾ

ਅਮਿਤ ਸ਼ਾਹ ਦੀਆਂ ਰੈਲੀਆਂ ਨੂੰ ਲੈ ਕੇ ਦੋਹਾਂ ਸੂਬਿਆਂ 'ਚ ਪੁਲਿਸ ਤੇ ਖੁਫੀਆ ਏਜੰਸੀਆਂ ਅਲਰਟ 'ਤੇ ਹਨ। ਅਮਿਤ ਸ਼ਾਹ ਦੀਆਂ ਰੈਲੀਆਂ ਦੇ ਵਿਰੋਧ ਦੀ ਅਸ਼ੰਕਾਂ ਕਰਕੇ ਸੁਰੱਖਿਆ ਏਜੰਸੀਆਂ ਚੌਕਸ ਹਨ।

Amit Shah in Punjab: ਕੇਂਦਰੀ ਗ੍ਰਹਿ ਮੰਤਰੀ ਤੇ ਭਾਜਪਾ ਦੇ ਸੀਨੀਅਰ ਲੀਡਰ ਅਮਿਤ ਸ਼ਾਹ ਅੱਜ ਪੰਜਾਬ ਦੇ ਗੁਰਦਾਸਪੁਰ ਤੇ ਹਰਿਆਣਾ ਦੇ ਸਿਰਸਾ ਵਿਖੇ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ। ਭਾਜਪਾ ਮੁਤਾਬਕ ਅਮਿਤ ਸ਼ਾਹ ਲੋਕਾਂ ਨੂੰ ਕੇਂਦਰ ਵਿੱਚ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਵੱਖ-ਵੱਖ ਪ੍ਰਾਪਤੀਆਂ ਬਾਰੇ ਦੱਸਣਗੇ। ਕੇਂਦਰ 'ਚ ਮੋਦੀ ਸਰਕਾਰ ਦੇ ਨੌਂ ਸਾਲ ਪੂਰੇ ਹੋਣ 'ਤੇ ਬੀਜੇਪੀ ਵੱਲੋਂ ਪੂਰੇ ਦੇਸ਼ ਵਿੱਚ ਇਹ ਰੈਲੀਆਂ ਕੀਤੀਆਂ ਜਾ ਰਹੀਆਂ ਹਨ। 

ਅਮਿਤ ਸ਼ਾਹ ਦੀਆਂ ਰੈਲੀਆਂ ਨੂੰ ਲੈ ਕੇ ਦੋਹਾਂ ਸੂਬਿਆਂ 'ਚ ਪੁਲਿਸ ਤੇ ਖੁਫੀਆ ਏਜੰਸੀਆਂ ਅਲਰਟ 'ਤੇ ਹਨ। ਅਮਿਤ ਸ਼ਾਹ ਦੀਆਂ ਰੈਲੀਆਂ ਦੇ ਵਿਰੋਧ ਦੀ ਅਸ਼ੰਕਾਂ ਕਰਕੇ ਸੁਰੱਖਿਆ ਏਜੰਸੀਆਂ ਚੌਕਸ ਹਨ। ਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਵਰਗੀ ਕੋਈ ਘਟਨਾ ਨਾ ਵਾਪਰੇ, ਇਸ ਲਈ ਪੁਲਿਸ ਸਖਤੀ ਦਿਖਾ ਰਹੀ ਹੈ। ਇਸ ਸਬੰਧ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੀ ਮੰਗ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਉਧਰ, ਹਰਿਆਣਾ 'ਚ ਕਿਸਾਨ ਤੇ ਸਰਪੰਚ ਸ਼ਾਹ ਦੀ ਰੈਲੀ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਅੰਦੋਲਨ ਦੌਰਾਨ ਹੋਏ ਸਮਝੌਤੇ ਲਾਗੂ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਸਰਪੰਚ ਹਰਿਆਣਾ ਸਰਕਾਰ ਦੇ ਪੰਚਾਇਤੀ ਕੰਮ ਵਿੱਚ ਈ-ਟੈਂਡਰਿੰਗ ਦਾ ਵਿਰੋਧ ਕਰ ਰਹੇ ਹਨ।

ਇਹ ਵੀ ਪੜ੍ਹੋ: Brij Bhushan Singh Speech: ਪਹਿਲਵਾਨਾਂ ਨਾਲ ਵਿਵਾਦ ਤੇ POCSO ਮਾਮਲੇ 'ਚ ਰਾਹਤ ਤੋਂ ਬਾਅਦ ਬ੍ਰਿਜ ਭੂਸ਼ਣ ਸਿੰਘ ਨੇ ਕਿਹਾ, 'ਦੇਸ਼ ਦੇ ਜ਼ਿਆਦਾਤਰ ਮੁਸਲਮਾਨ ਪਹਿਲਾਂ ਹਿੰਦੂ ਹੀ ਸਨ'

ਇਸ ਦੇ ਮੱਦੇਨਜ਼ਰ ਪੁਲਿਸ ਨੇ ਕਰੀਬ 130 ਵਿਅਕਤੀਆਂ ਦੇ ਵਾਰੰਟ ਜਾਰੀ ਕੀਤੇ ਸਨ ਪਰ ਉਹ ਐਸਡੀਐਮ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਪੁਲਿਸ ਚੌਕਸ ਹੋ ਕੇ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਤੇ ਸਰਪੰਚਾਂ ਨੇ ਸ਼ਾਹ ਦੀ ਰੈਲੀ ਦੇ ਵਿਰੋਧ ਵਿੱਚ ਕਾਲੇ ਝੰਡੇ ਲਹਿਰਾਉਣ ਦਾ ਐਲਾਨ ਕੀਤਾ ਹੈ। ਇਸ ਲਈ ਰੈਲੀ ਵਿੱਚ ਕਾਲੇ ਰੰਗ ਦੇ ਕੱਪੜੇ ਤੇ ਰੁਮਾਲ ਆਦਿ ਪਾਉਣ ’ਤੇ ਪਾਬੰਦੀ ਲਾਈ ਗਈ ਹੈ।

ਦੱਸ ਦਈਏ ਕਿ ਪਿਛਲੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਹਰਿਆਣਾ ਦੀਆਂ ਸਾਰੀਆਂ 10 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ, ਜਦਕਿ ਪੰਜਾਬ ਦੀਆਂ 13 'ਚੋਂ 4 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ। ਇਨ੍ਹਾਂ ਵਿੱਚ ਅਕਾਲੀ ਦਲ ਦੀਆਂ ਦੋ ਸੀਟਾਂ ਵੀ ਸ਼ਾਮਲ ਹਨ, ਜੋ ਹੁਣ ਭਾਜਪਾ ਨੂੰ ਛੱਡ ਗਿਆ ਹੈ। ਪੰਜਾਬ ਵਿੱਚ ਕਾਂਗਰਸ ਨੂੰ 8 ਸੀਟਾਂ ਮਿਲੀਆਂ ਸਨ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ 'ਚ ਸ਼ਾਹ ਦੀ ਰੈਲੀ ਗੁਰਦਾਸਪੁਰ ਦੀ ਦਾਣਾ ਮੰਡੀ 'ਚ ਹੋਵੇਗੀ। ਉਹ ਦੁਪਹਿਰ 1 ਵਜੇ ਦੇ ਕਰੀਬ ਇੱਥੇ ਪਹੁੰਚਣਗੇ। ਇਸ ਰੈਲੀ ਵਿੱਚ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਖਾਸ ਕਰਕੇ ਸਿੱਖਾਂ, ਕਿਸਾਨਾਂ ਤੇ ਪਿੰਡ ਵਾਸੀਆਂ ਲਈ ਕੀਤੇ ਕੰਮਾਂ ਨੂੰ ਗਿਣਾਉਣਗੇ। ਫਿਰ ਸ਼ਾਮ 4 ਵਜੇ ਦੇ ਕਰੀਬ ਉਹ ਹਰਿਆਣਾ ਦੇ ਸਿਰਸਾ ਵਿੱਚ ਰੈਲੀ ਕਰਨਗੇ। 

ਬਾਲੀਵੁੱਡ ਸਟਾਰ ਸੰਨੀ ਦਿਓਲ ਇਸ ਸਮੇਂ ਗੁਰਦਾਸਪੁਰ ਸੀਟ ਤੋਂ ਸੰਸਦ ਮੈਂਬਰ ਹਨ। ਹਾਲਾਂਕਿ, ਵਿਰੋਧੀ ਅਕਸਰ ਭਾਜਪਾ ਸੰਸਦ ਮੈਂਬਰ ਦੀ ਇੱਥੇ ਗੈਰ-ਮੌਜੂਦਗੀ ਲਈ ਆਲੋਚਨਾ ਕਰਦੇ ਹਨ। ਇਸ ਸੀਟ 'ਤੇ ਜ਼ਿਆਦਾਤਰ ਸ਼ਹਿਰੀ ਖੇਤਰ ਹਨ। ਇਸ ਲਈ ਭਾਜਪਾ ਅਗਲੇ ਸਾਲ ਹੋਣ ਵਾਲੀਆਂ ਚੋਣਾਂ 'ਚ ਇਸ ਸੀਟ ਨੂੰ ਗੁਆਉਣਾ ਨਹੀਂ ਚਾਹੁੰਦੀ। ਇਸੇ ਲਈ ਗੁਰਦਾਸਪੁਰ ਵਿੱਚ ਸ਼ਾਹ ਦੀ ਰੈਲੀ ਰੱਖੀ ਗਈ ਹੈ। ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੇ 9 ਵਿਧਾਨ ਸਭਾ ਹਲਕਿਆਂ ਦੇ ਆਗੂਆਂ ਤੇ ਵਰਕਰਾਂ ਨੂੰ ਇੱਥੇ ਸੱਦਿਆ ਗਿਆ ਹੈ।

ਇਹ ਵੀ ਪੜ੍ਹੋ: Weather Today Update: ਦੇਸ਼ 'ਚ ਮੌਸਮ ਦਾ ਟ੍ਰਿਪਲ ਅਟੈਕ! ਦਿੱਲੀ, ਰਾਜਸਥਾਨ 'ਚ ਮੀਂਹ, ਯੂਪੀ-ਬਿਹਾਰ 'ਚ ਪਾਰਾ 40 ਤੋਂ ਪਾਰ, ਜਾਣੋ ਮੌਸਮ ਦੀ ਅਪਡੇਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget