(Source: ECI/ABP News)
Terrorist Killed : ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ , ਕੁਲਗਾਮ 'ਚ ਇਕ ਅੱਤਵਾਦੀ ਢੇਰ , ਪੁਲਿਸ ਦਾ ਇੱਕ ਜਵਾਨ ਜ਼ਖਮੀ
Terrorist Killed : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਮੰਗਲਵਾਰ (27 ਜੂਨ) ਨੂੰ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦੇ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਦੀ ਅੱਤਵਾਦੀਆਂ
ਜਾਣਕਾਰੀ ਮੁਤਾਬਕ ਇਸ ਮੁਕਾਬਲੇ 'ਚ ਮਾਰਿਆ ਗਿਆ ਅੱਤਵਾਦੀ ਸਰਹੱਦ ਪਾਰ ਤੋਂ ਨਹੀਂ ਆਇਆ ਸੀ, ਸਗੋਂ ਸਥਾਨਕ ਸੀ। ਜਿਸ ਦੀ ਪਛਾਣ ਆਦਿਲ ਅਹਿਮਦ ਲੋਨ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮਾਰਿਆ ਗਿਆ ਅੱਤਵਾਦੀ ਆਦਿਲ ਹਾਲ ਹੀ 'ਚ ਅਲ ਬਦਰ ਸੰਗਠਨ ਨਾਲ ਜੁੜਿਆ ਹੋਇਆ ਸੀ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਮੌਕੇ ਤੋਂ ਹਥਿਆਰਾਂ ਸਮੇਤ ਕਈ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਹੈ।
ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੇ ਬਿਆਨ ਵਿੱਚ ਕਸ਼ਮੀਰ ਜ਼ੋਨ ਪੁਲਿਸ ਨੇ ਕਿਹਾ ਕਿ ਕੁਲਗਾਮ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਦੇ ਕਬਜ਼ੇ 'ਚੋਂ ਵੱਡੀ ਮਾਤਰਾ 'ਚ ਗੋਲਾ ਬਾਰੂਦ ਅਤੇ ਇਤਰਾਜ਼ਯੋਗ ਚੀਜ਼ਾਂ ਬਰਾਮਦ ਹੋਈਆਂ ਹਨ। ਇਲਾਕੇ 'ਚ ਤਲਾਸ਼ੀ ਜਾਰੀ ਹੈ। ਹੋਰ ਜਾਣਕਾਰੀ ਜਲਦੀ ਹੀ ਸਾਂਝੀ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਆਦਿਲ ਅਹਿਮਦ ਲੋਨ ਕੁਝ ਸਮਾਂ ਪਹਿਲਾਂ ਅਲ ਬਦਰ ਨਾਂ ਦੇ ਅੱਤਵਾਦੀ ਸੰਗਠਨ 'ਚ ਸ਼ਾਮਲ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਅੱਜ ਚੱਕਾ ਜਾਮ, ਸਫ਼ਰ 'ਤੇ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
ਇਹ ਵੀ ਪੜ੍ਹੋ :: ਕੌਣ ਨੇ IAS ਅਫ਼ਸਰ ਅਨੁਰਾਗ ਵਰਮਾ ਜੋ ਹੋਣਗੇ ਪੰਜਾਬ ਦੇ ਨਵੇਂ ਚੀਫ਼ ਸੈਕਟਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)