Jammu Kashmir News: ਜੰਮੂ-ਕਸ਼ਮੀਰ (Jammu kashmir)  ਦੇ ਕੁਲਗਾਮ (Kulgam) 'ਚ ਸੁਰੱਖਿਆ ਬਲਾਂ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੁਰੱਖਿਆ ਬਲਾਂ ਨੇ ਕੁਲਗਾਮ ਜ਼ਿਲੇ 'ਚ ਇਕ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ (LeT) ਦੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਇਹ ਮੁੱਠਭੇੜ ਕੁਲਗਾਮ 'ਚ ਅਮਰਨਾਥ ਯਾਤਰਾ ਦੇ ਰਸਤੇ ਦੇ ਬਿਲਕੁਲ ਨੇੜੇ ਹੋਈ। ਇਸ ਦੌਰਾਨ ਸੁਰੱਖਿਆ ਬਲਾਂ ਨੂੰ ਇਹ ਸਫਲਤਾ ਮਿਲੀ।

ਮੁਕਾਬਲੇ 'ਚ ਮਾਰੇ ਗਏ ਦੋਵੇਂ ਅੱਤਵਾਦੀਆਂ ਦੀ ਪਛਾਣ ਲਸ਼ਕਰ-ਏ-ਤੋਇਬਾ (LeT) ਦੇ ਅੱਤਵਾਦੀ ਵਜੋਂ ਹੋਈ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸਥਾਨਕ ਅੱਤਵਾਦੀ ਵਜੋਂ ਕੀਤੀ ਹੈ।

ਟਵਿੱਟਰ 'ਤੇ ਜਾਣਕਾਰੀ ਦਿੰਦੇ ਹੋਏ ਜੰਮੂ-ਕਸ਼ਮੀਰ ਪੁਲਿਸ ਨੇ ਲਿਖਿਆ, "ਦੋਵੇਂ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਦੇ ਸਥਾਨਕ ਅੱਤਵਾਦੀਆਂ ਵਜੋਂ ਹੋਈ ਹੈ। ਅਮਰਨਾਥ ਯਾਤਰਾ ਦੇ ਤੀਰਥ ਮਾਰਗ ਦੇ ਬਹੁਤ ਨੇੜੇ ਹੋਣ ਕਾਰਨ ਇਹ ਮੁਕਾਬਲਾ ਅਹਿਮ ਮੰਨਿਆ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਇਹ ਮੁਕਾਬਲਾ ਜੰਮੂ-ਕਸ਼ਮੀਰ ਦੇ ਕੁਲਗਾਮ ਦੇ ਮੀਰ ਬਾਜ਼ਾਰ ਇਲਾਕੇ ਦੇ ਨੌਪੋਰਾ 'ਚ ਸ਼ੁਰੂ ਹੋਇਆ ਹੈ। ਫ਼ਿਲਹਾਲ ਵੱਧਦੇ ਅੱਤਵਾਦੀ ਖਤਰੇ ਦੇ ਵਿਚਕਾਰ ਅਮਰਨਾਥ ਯਾਤਰਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੰਦਰ ਨੂੰ ਜਾਣ ਵਾਲੇ ਵਾਹਨਾਂ ਦੇ ਰਸਤਿਆਂ 'ਤੇ ਖੋਜੀ ਕੁੱਤਿਆਂ  (Sniffer Dog) ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।


ਦੂਜੇ ਪਾਸੇ ਬੁੱਧਵਾਰ ਨੂੰ ਦੂਜੇ ਆਪਰੇਸ਼ਨ 'ਚ ਫੌਜ ਨੇ ਬਾਂਦੀਪੋਰਾ 'ਚ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਉਡਾ ਦਿੱਤਾ ਹੈ। ਸਮਾਚਾਰ ਏਜੰਸੀ ਏਐਨਆਈ ਤੋਂ ਮਿਲੀ ਜਾਣਕਾਰੀ ਮੁਤਾਬਕ ਫੌਜ ਨੇ ਬੁੱਧਵਾਰ ਨੂੰ ਲਸ਼ਕਰ-ਏ-ਤੋਇਬਾ ਦੇ ਇਕ ਹਾਈਬ੍ਰਿਡ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਬੁੱਧਵਾਰ ਨੂੰ ਫੌਜ ਨੇ ਬਾਂਦੀਪੋਰਾ ਦੇ ਨਦੀਹਾਲ ਇਲਾਕੇ 'ਚ ਅੱਤਵਾਦੀ ਟਿਕਾਣੇ ਨੂੰ ਬੰਬ ਨਾਲ ਤਬਾਹ ਕਰ ਦਿੱਤਾ ਸੀ। ਸੁਰੱਖਿਆ ਬਲਾਂ ਨੇ ਇਸ ਥਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ।