New Parliament Building : ਨਵੀਂ ਸੰਸਦ ਭਵਨ ਦਾ ਉਦਘਾਟਨ ਭਲਕੇ (28 ਮਈ) ਹੋਣ ਵਾਲਾ ਹੈ, ਜਿਸ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਇਸ ਦੌਰਾਨ ਦਿੱਲੀ ਪੁਲਿਸ ਨੂੰ ਹੁਣ ਇਨਪੁਟ ਮਿਲੇ ਹਨ ਕਿ ਨਵੇਂ ਸੰਸਦ ਭਵਨ ਦੇ ਬਾਹਰ ਦੀਵਾਰਾਂ 'ਤੇ ਸਰਕਾਰ ਵਿਰੋਧੀ ਅਤੇ ਪ੍ਰਧਾਨ ਮੰਤਰੀ ਵਿਰੋਧੀ ਨਾਅਰੇ ਲਿਖੇ ਜਾ ਸਕਦੇ ਹਨ। ਇਸ ਇਨਪੁਟ ਦੇ ਆਧਾਰ 'ਤੇ ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ।

ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਨਵੇਂ ਸੰਸਦ ਭਵਨ ਦੇ ਆਲੇ-ਦੁਆਲੇ ਦਿੱਲੀ ਪੁਲਿਸ ਦਾ ਸਟਾਫ਼ ਤਾਇਨਾਤ ਕੀਤਾ ਗਿਆ ਹੈ। 70 ਦੇ ਕਰੀਬ ਪੁਲਿਸ ਮੁਲਾਜ਼ਮ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ। ਨਾਲ ਹੀ ਏਸੀਪੀ ਰੈਂਕ ਦੇ ਅਧਿਕਾਰੀ ਨਿਗਰਾਨੀ ਕਰ ਰਹੇ ਹਨ।








ਰਾਸ਼ਟਰਪਤੀ ਦੇ ਅਹੁਦੇ ਦਾ ਅਪਮਾਨ ਹੋ ਰਿਹਾ  - ਵਿਰੋਧੀ ਧਿਰ

ਇੱਕ ਪਾਸੇ ਭਾਰਤੀ ਜਨਤਾ ਪਾਰਟੀ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਨੂੰ ਮਾਣ ਵਾਲੀ ਗੱਲ ਮੰਨ ਕੇ ਜਸ਼ਨ ਮਨਾ ਰਹੀ ਹੈ। ਇਸ ਦੇ ਨਾਲ ਹੀ ਕਾਂਗਰਸ ਸਮੇਤ 20 ਵਿਰੋਧੀ ਪਾਰਟੀਆਂ ਨੇ ਉਦਘਾਟਨ ਸਮਾਰੋਹ ਦਾ ਵਿਰੋਧ ਕਰਦੇ ਹੋਏ ਸਮਾਗਮ ਦਾ ਬਾਈਕਾਟ ਕੀਤਾ ਹੈ। ਇਨ੍ਹਾਂ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਇਹ ਲੋਕਤੰਤਰ ਨਹੀਂ ਹੈ।  ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਇਸ ਦਾ ਉਦਘਾਟਨ ਨਾ ਕਰਵਾ ਉਨ੍ਹਾਂ ਦੇ ਅਹੁਦੇ ਦਾ ਅਪਮਾਨ ਕੀਤਾ ਜਾ ਰਿਹਾ ਹੈ।

ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ...

ਇਸ ਮਾਮਲੇ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕੀਤਾ ਸੀ ਅਤੇ ਲਿਖਿਆ ਸੀ, "ਇਹ ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇ ਦਾ ਅਪਮਾਨ ਹੈ,  ਰਾਸ਼ਟਰਪਤੀ ਤੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਨਾ ਕਰਵਾਉਣਾ ਅਤੇ ਨਾ ਹੀ ਰਾਸ਼ਟਰਪਤੀ ਨੂੰ ਸੱਦਾ ਦੇਣਾ।" ਰਾਹੁਲ ਗਾਂਧੀ ਨੇ ਅੱਗੇ ਲਿਖਿਆ, ਸੰਸਦ ਹਉਮੈ ਦੀਆਂ ਇੱਟਾਂ ਨਾਲ ਨਹੀਂ ਸਗੋਂ ਸੰਵਿਧਾਨਕ ਮੁੱਲਾਂ ਨਾਲ ਬਣਦੀ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।