ਪੜਚੋਲ ਕਰੋ
Advertisement
ਸਹਿਵਾਗ ਨੇ ਲੋਕ ਸਭਾ ਚੋਣ ਲੜਨ ਬਾਰੇ ਸਾਫ ਕੀਤੀ ਸਥਿਤੀ, ਕਿਹਾ ਪੰਜ ਸਾਲਾਂ ਬਾਅਦ ਕੁਝ ਨਹੀਂ ਬਦਲਿਆ
ਨਵੀਂ ਦਿੱਲੀ: ਸਾਬਕਾ ਭਾਰਤੀ ਕ੍ਰਿਕੇਟਰ ਵਿਰੇਂਦਰ ਸਹਿਵਾਗ ਨੇ 2019 ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਪਿਛਲੇ ਦਿਨਾਂ ਦੌਰਾਨ ਦਾਅਵਾ ਕੀਤਾ ਜਾ ਰਿਹਾ ਸੀ ਕਿ ਸਹਿਵਾਗ ਭਾਰਤੀ ਜਨਤਾ ਪਾਰਟੀ ਦੀ ਟਿਕਟ ਤੋਂ ਰੋਹਤਕ ਸੀਟ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ। ਪਰ ਸਾਬਕਾ ਕ੍ਰਿਕੇਟਰ ਇਨ੍ਹਾਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।
ਸਹਿਵਾਗ ਨੇ ਟਵੀਟ ਕੀਤਾ ਹੈ ਕਿ ਕੁਝ ਚੀਜ਼ਾਂ ਕਦੇ ਨਹੀਂ ਬਦਲਦੀਆਂ, ਜਿਵੇਂ ਇਲੈਕਸ਼ਨ ਦੀਆਂ ਅਫ਼ਵਾਹਾਂ। ਉਨ੍ਹਾਂ ਇਹ ਵੀ ਕਿਹਾ ਕਿ ਅਫ਼ਵਾਹਾਂ ਵਿੱਚ ਵੀ ਕੋਈ ਤਬਦੀਲੀ ਨਹੀਂ ਆਈ ਹੈ। ਸਹਿਵਾਗ ਨੇ ਕਿਹਾ ਕਿ 2014 ਵਿੱਚ ਵੀ ਉਹ ਚੋਣਾਂ ਲਈ ਰਾਜ਼ੀ ਨਹੀਂ ਸਨ ਅਤੇ ਨਾ ਹੀ 2019 ਦੀਆਂ ਚੋਣਾਂ ਵਿੱਚ ਉਹ ਉੱਤਰਨਗੇ। ਜ਼ਿਕਰਯੋਗ ਹੈ ਕਿ ਅੰਗ੍ਰੇਜ਼ੀ ਅਖ਼ਬਾਰ ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਬੀਜੇਪੀ ਦੇ ਸੀਨੀਅਰ ਨੇਤਾ ਸਹਿਵਾਗ ਨੂੰ ਚੋਣ ਲੜਨ ਲਈ ਮਨਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਸ ਰਿਪੋਰਟ ਮੁਤਾਬਕ ਬੀਜੇਪੀ ਨੇ ਸਹਿਵਾਗ ਨੂੰ ਟਿਕਟ ਦੇਣ ਦਾ ਪੂਰਾ ਮਨ ਬਣਾ ਲਿਆ ਸੀ, ਸਿਰਫ਼ ਸਹਿਵਾਗ ਦੀ ਹਾਂ ਦਾ ਇੰਤਜ਼ਾਰ ਸੀ। ਪਰ ਹੁਣ ਸਹਿਵਾਗ ਨੇ ਹੀ ਇਨ੍ਹਾਂ ਖ਼ਬਰਾਂ ਦਾ ਖੰਡਨ ਕਰ ਦਿੱਤਾ ਹੈ।Some things never change, like this Rumour. Same in 2014, and no innovation even in Rumour in 2019. Not interested then, not interested now. #BaatKhatam#5YearChallenge pic.twitter.com/XhY7TkxfpD
— Virender Sehwag (@virendersehwag) February 8, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
Advertisement