ਪੜਚੋਲ ਕਰੋ
ਕੈਪਟਨ ਨੇ ਮੋਦੀ ਕੋਲ ਕਣਕ-ਝੋਨੇ ਦੀ ਖ਼ਰੀਦ ਸਣੇ ਰੱਖੀਆਂ ਕਈ ਵੱਡੀਆਂ ਮੰਗਾਂ

ਚੰਡੀਗੜ੍ਹ: ਬੀਤੇ ਦਿਨ ਨਵੀਂ ਦਿੱਲੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੈਠਕ ਹੋਈ ਜਿਸ ਵਿੱਚ ਕੈਪਟਨ ਨੇ ਪੀਐਮ ਮੋਦੀ ਨੂੰ ਝੋਨੇ ਤੇ ਕਣਕ ਦੀ ਖ਼ਰੀਦਾਰੀ ਲਈ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਖ਼ਾਤੇ ਦੇ ਨਿਪਟਾਰੇ ਲਈ ਦਖ਼ਲ ਦੇਣ ਦੀ ਮੰਗ ਕੀਤੀ। ਕੈਪਟਨ ਨੇ ਕਿਹਾ ਕਿ ਪਿਛਲੀ ਸੂਬਾ ਸਰਕਾਰ ਨੇ ਆਪਣੇ ਆਪ ਨੂੰ ਆਰਥਿਕ ਬੋਝ ਹੇਠਾਂ ਰੱਖਿਆ, ਜਿਸ ਨੂੰ ਕੇਂਦਰ ਤੇ ਸੂਬਾ ਸਰਕਾਰ ਵਿਚਾਲੇ ਵਿਵਸਥਿਤ ਹੋਣਾ ਚਾਹੀਦਾ ਸੀ। ਪੀਐਮ ਮੋਦੀ ਦੇ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ 30 ਮਿੰਟ ਦੀ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਰਕਮ 2003-04 ਤੋਂ ਭਾਰਤੀ ਖੁਰਾਕ ਨਿਗਮ (FCI) ਲਈ ਸੂਬੇ ਦੀਆਂ ਏਜੰਸੀਆਂ ਦੁਆਰਾ ਕੀਤੀ ਗਈ ਖਰੀਦ ਨਾਲ ਸਬੰਧਿਤ ਹੈ। ਇਸ 31 ਹਜ਼ਾਰ ਕਰੋੜ ਰੁਪਏ ਵਿੱਚੋਂ 12 ਹਜ਼ਾਰ ਕਰੋੜ ਰੁਪਏ ਮੂਲਧਨ ਤੇ ਬਾਕੀ ਬਚੀ 19 ਹਜ਼ਾਰ ਕਰੋੜ ਰੁਪਏ ਵਿਆਜ ਦੀ ਰਕਮ ਸੀ। ਮੁੱਖ ਮੰਤਰੀ ਨੇ ਪੀਐਸ ਨੂੰ ਜਾਣੂ ਕਰਾਇਆ ਕਿ ਸੂਬਾ ’ਤੇ ਪਹਿਲਾਂ ਹੀ 324 ਕਰੋੜ ਰੁਪਏ ਦੇ ਸਾਲਾਨਾ ਵਿਆਜ ਦੀ ਦੇਣਦਾਰੀ ਹੈ ਜਿਸ ਕਰਕੇ ਸੂਬੇ ਨੂੰ ਕਾਫ਼ੀ ਜ਼ਿਆਦਾ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਦਾ ਕੁੱਲ ਭੁਗਤਾਨ 64 ਹਜ਼ਾਰ ਕਰੋੜ ਰੁਪਏ ਤਕ ਪੁੱਜ ਜਾਏਗਾ ਜਿਸ ਦਾ ਭੁਗਤਾਨ ਕਰਨਾ ਮੁਸ਼ਕਲ ਹੈ।
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਵੀ ਕੇਂਦਰ ਕੋਲੋਂ ਸਹਾਇਤਾ ਮੰਗੀਬੈਠਕ ਦੌਰਾਨ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਅਗਲੇ ਸਾਲ ਨਵੰਬਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਲਈ ਵੀ ਕੇਂਦਰ ਕੋਲੋਂ ਮਦਦ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਉਹ ਪਹਿਲਾਂ ਵੀ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਸੌਂਪ ਚੁੱਕੇ ਹਨ, ਜਿਸ ਵਿੱਚ ਉਨ੍ਹਾਂ ਕੇਂਦਰ ਨੂੰ 2145 ਕਰੋੜ ਰੁਪਏ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਸੀ। ਇਸ ਦੇ ਇਲਾਵਾ ਉਨ੍ਹਾਂ ਸਮਾਗਮ ਲਈ ਕੌਮੀ ਪੱਧਰ ਲਈ ਇੱਕ ਪ੍ਰਬੰਧਕ ਕਮੇਟੀ ਬਣਾਉਣ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿੱਚ ਕੁਝ ਕੌਮੀ ਪ੍ਰੋਜੈਕਟ ਸ਼ੁਰੂ ਕਰਨ ਦੀ ਵੀ ਮੰਗ ਕੀਤੀ ਹੈ।
ਸਰਹੱਦੀ ਇਲਾਕੇ ਦੇ ਵਿਕਾਸ ਦੀ ਮੰਗਇਸ ਬੈਠਕ ਦੌਰਾਨ ਮੁੱਖ ਮੰਤਰੀ ਨੇ ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਵਿਕਾਸ ਪੈਕੇਜ ਦਾ ਮੰਗ ਦੁਹਰਾਈ।
ਜਲ੍ਹਿਆਂਵਾਲੇ ਬਾਗ਼ ਲਈ ਮੰਗੇ 100 ਕਰੋੜਇਸ ਦੇ ਨਾਲ ਹੀ ਉਨ੍ਹਾਂ ਅਗਲੇ ਸਾਲ 13 ਅਪ੍ਰੈਲ ਨੂੰ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦੇ 100 ਸਾਲ ਮੁਕੰਮਲ ਹੋਣ ਦੇ ਮੱਦੇਨਜ਼ਰ ਅੰਮ੍ਰਿਤਸਰ ਤੇ ਜਲ੍ਹਿਆਂਵਾਲਾ ਬਾਗ ਦੇ ਆਲੇ ਦੁਆਲੇ ਦੇ ਇਲਾਕਿਆਂ ਦੇ ਵਿਕਾਸ ਲਈ 100 ਕਰੋੜ ਰੁਪਏ ਦੀ ਕੇਂਦਰੀ ਸਹਾਇਤਾ ਦੀ ਵੀ ਮੰਗ ਕੀਤੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ




















