ਤ੍ਰਿਪੋਲੀ: ਲੀਬੀਆ 'ਚ ਅਗਵਾ ਕੀਤੇ ਗਏ 7 ਭਾਰਤੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਨ੍ਹਾਂ 'ਚੋਂ ਜ਼ਿਆਦਾਤਰ ਆਂਧਰਾ ਪ੍ਰਦੇਸ਼, ਬਿਹਾਰ ਤੇ ਗੁਜਰਾਤ ਦੇ ਰਹਿਣ ਵਾਲੇ ਹਨ। ਇਨ੍ਹਾਂ ਸਭ ਨੂੰ 14 ਸਤੰਬਰ ਨੂੰ ਵਤਨ ਵਾਪਸੀ ਵੇਲੇ ਤ੍ਰਿਪੋਲੀ ਏਅਰਪੋਰਟ ਜਾਂਦੇ ਸਮੇਂ ਅਗਵਾ ਕੀਤਾ ਗਿਆ ਸੀ। ਲੀਬੀਆ 'ਚ ਇਨ੍ਹਾਂ ਭਾਰਤੀਆਂ ਨੂੰ ਕੰਸਟ੍ਰਕਸ਼ਨ ਅਤੇ ਆਇਲ ਸਪਲਾਈ ਕਰਨ ਵਾਲੀਆਂ ਕੰਪਨੀਆਂ 'ਚ ਕੰਮ ਮਿਲਿਆ ਹੋਇਆ ਹੈ।


ਟਿਊਨੀਸ਼ੀਆ 'ਚ ਭਾਰਤ ਦੇ ਰਾਜਦੂਤ ਨੇ ਇਹ ਜਾਣਕਾਰੀ ਦਿੱਤੀ ਹੈ। ਲੀਬੀਆ 'ਚ ਭਾਰਤ ਦਾ ਦੂਤਾਵਾਸ ਨਹੀਂ ਹੈ। ਟਿਊਨੀਸ਼ੀਆ 'ਚ ਭਾਰਤੀ ਮਿਸ਼ਨ ਹੀ ਲੀਬੀਆ 'ਚ ਭਾਰਤੀਆਂ ਦੀ ਦੇਖਰੇਖ ਦਾ ਕੰਮ ਕਰਦਾ ਹੈ। ਵੀਰਵਾਰ ਭਾਰਤੀ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਸੱਤ ਭਾਰਤੀਆਂ ਦੇ ਅਗਵਾ ਹੋਣ ਦੀ ਪੁਸ਼ਟੀ ਕੀਤੀ ਸੀ।


ਪਤੀ ਤੋਂ ਬਾਅਦ ਪਤਨੀ ਨੇ ਕੀਤੀ ਖੁਦਕੁਸ਼ੀ, ਮਹਿਲਾ ਐਸਆਈ 'ਤੇ ਬਲੈਕਮੇਲਿੰਗ ਦੇ ਇਲਜ਼ਾਮ


ਭਾਰਤੀ ਵਿਦੇਸ਼ ਮੰਤਰਾਲੇ ਨੇ ਸਾਲ 2015 'ਚ ਇਕ ਐਡਵਾਇਜ਼ਰੀ ਜਾਰੀ ਕੀਤੀ ਸੀ ਜਿਸ ਤਹਿਤ ਕਿਹਾ ਗਿਆ ਸੀ ਕਿ ਭਾਰਤੀ ਨਾਗਰਿਕਾਂ ਨੂੰ ਲੀਬੀਆ ਜਾਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਉੱਥੋਂ ਦੀ ਸੁਰੱਖਿਆ ਸਥਿਤੀ ਸਹੀ ਨਹੀਂ ਹੈ। ਬਾਅਦ 'ਚ ਸਰਕਾਰ ਨੇ ਸੁਰੱਖਿਆ ਕਾਰਨਾਂ ਦੇ ਚੱਲਦਿਆਂ ਲੀਬੀਆ ਦੀ ਯਾਤਰਾ 'ਤੇ ਰੋਕ ਲਾ ਦਿੱਤੀ ਸੀ। ਇਹ ਪਾਬੰਦੀ ਅਜੇ ਵੀ ਜਾਰੀ ਹੈ।


ਖੇਤੀ ਕਾਨੂੰਨਾਂ ਖਿਲਾਫ ਲੰਡਨ 'ਚ ਰੈਲੀ ਕੱਢਣ ਵਾਲੇ ਸਿੱਖ ਨੂੰ ਲੱਖਾਂ ਰੁਪਏ ਜ਼ੁਰਮਾਨਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ