ਨਵੀਂ ਦਿੱਲੀ: ਪਾਬੰਦੀਸ਼ੁਦਾ ਜਥੇਬੰਦੀ 'ਸਿੱਖਸ ਫਾਰ ਜਸਟਿਸ' ਨੇ ਇਕ ਵਾਰ ਫਿਰ ਭਾਰਤ 'ਚ ਗਣਤੰਤਰ ਦਿਵਸ (26 ਜਨਵਰੀ) ਦੇ ਜਸ਼ਨਾਂ 'ਤੇ ਨਿਸ਼ਾਨਾ ਸਾਧਦੇ ਹੋਏ ਆਪਣੇ ਸਮਰਥਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਾਹ ਰੋਕਣ ਅਤੇ 26 ਜਨਵਰੀ ਨੂੰ ਰਾਸ਼ਟਰੀ ਰਾਜਧਾਨੀ ਤੋਂ ਤਿਰੰਗਾ ਹਟਾਉਣ ਲਈ ਕਿਹਾ ਹੈ। ਆਪਣੇ ਖਾਲਿਸਤਾਨੀ ਏਜੰਡੇ ਨੂੰ ਅੱਗੇ ਵਧਾਉਣ ਲਈ ਇਨਾਮਾਂ ਦਾ ਐਲਾਨ ਕਰਕੇ ਉਹ ਨਵੀਂ ਦਿੱਲੀ ਵਿਚ ਸ਼ਾਂਤੀਪੂਰਨ ਕਾਰਵਾਈਆਂ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਰਿਹਾ ਹੈ।
SFJ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਫੇਸਬੁੱਕ 'ਤੇ ਸਾਂਝੀ ਕੀਤੀ ਗਈ ਇੱਕ ਨਵੀਂ ਪ੍ਰਚਾਰਕ ਵੀਡੀਓ ਵਿੱਚ, ਪਾਬੰਦੀਸ਼ੁਦਾ ਜਥੇਬੰਦੀ ਨੇ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਭਾਰਤੀ ਤਿਰੰਗੇ ਦੀ ਬਜਾਏ ਖਾਲਿਸਤਾਨੀ ਝੰਡੇ ਲਹਿਰਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ 'ਇਨਾਮ' ਵਜੋਂ 1 ਮਿਲੀਅਨ ਡਾਲਰ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ