ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਯੂਪੀ ਪੁਲਿਸ ਵੱਲੋਂ ਸਿੱਖ ਨੌਜਵਾਨ ਦੇ ਕੇਸਾਂ ਦੀ ਬੇਅਦਬੀ ਤੇ ਝਾਰਖੰਡ ਵਿੱਚ ਸਿੱਖ ਬੱਚੇ ਦੇ ਪੱਗ ਬੰਨ੍ਹੀ ਹੋਣ ਕਰਕੇ ਜਮਾਤ ਵਿੱਚ ਬੈਠਣੋਂ ਰੋਕਣ ਦੇਣ ਦੇ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਦੋਵਾਂ ਮਾਮਲਿਆਂ ਵਿੱਚ ਯੂਪੀ ਤੇ ਝਾਰਖੰਡ ਸਰਕਾਰ ਕੋਲ ਪਹੁੰਚ ਕਰਨ ਦੀ ਗੱਲ ਕੀਤੀ ਤੇ ਨਾਲ ਹੀ ਕੇਂਦਰ ਸਰਕਾਰ ਤੋਂ ਮਾਮਲਿਆਂ ਵਿੱਚ ਦਖ਼ਲ ਦੇਣ ਦੀ ਮੰਗ ਵੀ ਕੀਤੀ।
ਉੱਤਰ ਪ੍ਰਦੇਸ਼ ਅੰਦਰ ਮੇਰਠ-ਕਰਨਾਲ ਕੌਮੀ ਮਾਰਗ ’ਤੇ ਸ਼ਾਮਲੀ ਨਜ਼ਦੀਕ ਸਥਾਨਕ ਪੁਲਿਸ ਵੱਲੋਂ ਸਿੱਖ ਨੌਜਵਾਨ ਟਰੱਕ ਚਾਲਕ ਦੀ ਦਾੜ੍ਹੀ ਨੂੰ ਹੱਥ ਪਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਲੌਂਗੋਵਾਲ ਨੇ ਆਖਿਆ ਕਿ ਸਿੱਖਾਂ ਨਾਲ ਅਜਿਹੀਆਂ ਵਧੀਕੀਆਂ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹਨ ਤੇ ਇਹ ਘੱਟ ਗਿਣਤੀਆਂ ਨੂੰ ਦਬਾਉਣ ਦਾ ਕੋਝਾ ਯਤਨ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਅਕਸਰ ਹੀ ਸਾਹਮਣੇ ਆ ਰਹੀਆਂ ਹਨ, ਜੋ ਆਪਣੇ ਹੀ ਦੇਸ਼ ਅੰਦਰ ਸਿੱਖਾਂ ਨਾਲ ਧੱਕਾ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਉਕਤ ਘਟਨਾ ਦੌਰਾਨ ਜੇਕਰ ਸਿੱਖ ਟਰੱਕ ਚਾਲਕ ਦੀ ਕੋਈ ਗਲਤੀ ਸੀ ਤਾਂ ਉਸ ਨੂੰ ਕਾਨੂੰਨ ਅਨੁਸਾਰ ਨਿਪਟਿਆ ਜਾਣਾ ਚਾਹੀਦਾ ਸੀ ਨਾ ਕਿ ਉਸ ਦੇ ਕੇਸਾਂ ਦੀ ਬੇਅਦਬੀ ਕਰਕੇ। ਇਹ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਹੈ, ਜਿਸ ਦੇ ਦੋਸ਼ੀਆਂ ਨੂੰ ਯੂਪੀ ਸਰਕਾਰ ਸਖ਼ਤ ਸਜ਼ਾ ਦੇਵੇ।
ਇਸੇ ਦੌਰਾਨ ਭਾਈ ਲੌਂਗੋਵਾਲ ਨੇ ਜਸਮਸ਼ੇਦਪੁਰ ਵਿੱਚ ਇੱਕ ਮਾਡਲ ਸਕੂਲ ਵੱਲੋਂ ਗਿਆਰ੍ਹਵੀਂ ਜਮਾਤ ਦੇ ਸਿੱਖ ਵਿਦਿਆਰਥੀ ਨੂੰ ਪੱਗ ਬੰਨ੍ਹ ਕੇ ਕਲਾਸ ਵਿਚ ਬੈਠਣ ਤੋਂ ਰੋਕਣ ਦੀ ਘਟਨਾ ਨੂੰ ਵੀ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਪਛਾਣ ਦਾ ਧਾਰਮਿਕ ਚਿੰਨ੍ਹ ਹੈ, ਜਿਸ ਨਾਲ ਕਿਸੇ ਨੂੰ ਕੋਈ ਖ਼ਤਰਾ ਨਹੀਂ। ਇਸ ’ਤੇ ਪਾਬੰਦੀ ਲਾਉਣ ਵਾਲੇ ਜਾਣਬੁਝ ਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਯੂਪੀ ਤੇ ਝਾਰਖੰਡ 'ਚ ਸਿੱਖਾਂ ਨਾਲ ਧੱਕੇਸ਼ਾਹੀ 'ਤੇ ਸ਼੍ਰੋਮਣੀ ਕਮੇਟੀ ਸਖ਼ਤ
ਏਬੀਪੀ ਸਾਂਝਾ
Updated at:
11 Apr 2019 05:22 PM (IST)
ਸ਼੍ਰੋਮਣੀ ਕਮੇਟੀ ਨੇ ਦੋਵਾਂ ਮਾਮਲਿਆਂ ਵਿੱਚ ਯੂਪੀ ਤੇ ਝਾਰਖੰਡ ਸਰਕਾਰ ਕੋਲ ਪਹੁੰਚ ਕਰਨ ਦੀ ਗੱਲ ਕੀਤੀ ਤੇ ਨਾਲ ਹੀ ਕੇਂਦਰ ਸਰਕਾਰ ਤੋਂ ਮਾਮਲਿਆਂ ਵਿੱਚ ਦਖ਼ਲ ਦੇਣ ਦੀ ਮੰਗ ਵੀ ਕੀਤੀ।
ਪੁਰਾਣੀ ਤਸਵੀਰ
- - - - - - - - - Advertisement - - - - - - - - -