SGPC Protest: ਮਹਾਰਾਸ਼ਟਰ ਸਰਕਾਰ ਖ਼ਿਲਾਫ਼ ਨਾਂਦੇੜ 'ਚ SGPC ਦਾ ਰੋਸ ਪ੍ਰਦਰਸ਼ਨ, ਬਾਜ਼ਾਰ ਬੰਦ, ਜਾਣੋ ਕੀ ਹੈ ਪੂਰਾ ਮਾਮਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਨਾਂਦੇੜ ਪਹੁੰਚ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਥਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਨਾਂਦੇੜ ਪਹੁੰਚ ਗਏ ਹਨ।

Amritsar News: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (S.G.P.C) ਨਾਂਦੇੜ ਸੋਧ ਕਾਨੂੰਨ ਵਿਰੁੱਧ ਮਹਾਰਾਸ਼ਟਰ ਸਰਕਾਰ ਖਿਲਾਫ ਡਟ ਕੇ ਖੜ੍ਹੀ ਹੈ। ਨਾਂਦੇੜ ਦੇ ਗੁਰਦੁਆਰੇ ਤੋਂ ਰੋਸ ਮਾਰਚ ਨਾਂਦੇੜ ਡੀਸੀ ਦਫ਼ਤਰ ਲਈ ਰਵਾਨਾ ਹੋਇਆ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਨਾਂਦੇੜ ਪਹੁੰਚ ਚੁੱਕੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਨਾਂਦੇੜ ਪਹੁੰਚ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਥਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਨਾਂਦੇੜ ਪਹੁੰਚ ਗਏ ਹਨ।
ਤਖ਼ਤ ਸ੍ਰੀ ਹਜੂਰ ਸਾਹਿਬ ਗੁ: ਐਕਟ 1956 'ਚ ਸੋਧ ਦੇ ਸਰਕਾਰ ਦੇ ਫੈਸਲੇ ਵਿਰੁੱਧ ਸੰਗਤ ਦਾ ਭਾਰੀ ਰੋਸ pic.twitter.com/uCRw4jhBph
— Shiromani Gurdwara Parbandhak Committee (@SGPCAmritsar) February 9, 2024
ਇਹ ਰੋਸ ਮਾਰਚ ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ ਵਿੱਚ ਸੋਧ ਕਰਨ ਦੇ ਹਾਲ ਹੀ ਵਿੱਚ ਲਏ ਗਏ ਕੈਬਨਿਟ ਫੈਸਲੇ ਵਿਰੁੱਧ ਸੰਗਤ ਵੱਲੋਂ ਕੀਤਾ ਗਿਆ ਹੈ।
ਕੀ ਹੈ ਪੂਰਾ ਮਾਮਲਾ
ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਂਦੇੜ ਐਕਟ ਵਿੱਚ ਸੋਧ ਕੀਤੀ ਹੈ। ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਬੰਧਕੀ ਬੋਰਡ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ। ਮੌਜੂਦਾ ਬੋਰਡ ਵਿੱਚ ਕੁੱਲ ਮੈਂਬਰਾਂ ਦੀ ਗਿਣਤੀ 17 ਹੋਵੇਗੀ। ਇਨ੍ਹਾਂ ਵਿੱਚੋਂ ਸਰਕਾਰ 12 ਮੈਂਬਰਾਂ ਨੂੰ ਨਾਮਜ਼ਦ ਕਰੇਗੀ। ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਦੋ ਮੈਂਬਰ ਨਾਮਜ਼ਦ ਕੀਤੇ ਜਾਣਗੇ। ਬਾਕੀ ਤਿੰਨ ਮੈਂਬਰਾਂ ਦੀ ਚੋਣ ਚੋਣ ਪ੍ਰਕਿਰਿਆ ਰਾਹੀਂ ਕੀਤੀ ਜਾਵੇਗੀ। ਪਹਿਲਾਂ ਸਰਕਾਰ ਵੱਲੋਂ ਨਾਮਜ਼ਦ ਕੀਤੇ ਗਏ ਮੈਂਬਰਾਂ ਦੀ ਗਿਣਤੀ ਸੱਤ ਸੀ। ਇਸ ਦੇ ਨਾਲ ਹੀ ਸਿੱਖ ਜਥੇਬੰਦੀ ਚੀਫ਼ ਖ਼ਾਲਸਾ ਦੀਵਾਨ ਤੋਂ ਮੈਂਬਰ ਨਾਮਜ਼ਦ ਕਰਨ ਦਾ ਅਧਿਕਾਰ ਵੀ ਖੋਹ ਲਿਆ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ

















