ਪੜਚੋਲ ਕਰੋ
Advertisement
ਗਤਕਾ ਪੇਟੈਂਟ ਕਰਵਾਉਣ ਵਿਰੁੱਧ ਕਾਨੂੰਨੀ ਲੜਾਈ ਲੜੇਗੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੀ ਪੁਰਾਤਨ ਸ਼ਸਤਰ ਕਲਾ ਗਤਕਾ ਨੂੰ ਦਿੱਲੀ ਦੀ ਇੱਕ ਫ਼ਰਮ ਵੱਲੋਂ ਟਰੇਡ ਮਾਰਕ ਕਾਨੂੰਨ ਤਹਿਤ ਪੇਟੈਂਟ ਕਰਵਾਉਣ ਦੀ ਸਖ਼ਤ ਨਿੰਦਾ ਕੀਤੀ ਹੈ। ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਫ਼ਰਮ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸ ਤੇ ਵਿਰਾਸਤ ਨਾਲ ਸਬੰਧਤ ਵਿਰਾਸਤੀ ਯੁੱਧ ਕਲਾ ਨਾਲ ਛੇੜ-ਛਾੜ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਸਬੰਧਤ ਫ਼ਰਮ ਨੂੰ ਤੁਰੰਤ ਆਪਣੀ ਗਲਤੀ ਲਈ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਏਗੀ।
ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਚਾਰ ਅਧੀਨ ਹੈ। ਇਸ ਸਾਰੀ ਅਵੱਗਿਆ ਦੀ ਤਹਿ ਤੱਕ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਾਰਤੀ ਟਰੇਡ ਮਾਰਕ ਕਨੂੰਨ ਅਨੁਸਾਰ ਨਵੀਂ ਕਾਢ ਨੂੰ ਹੀ ਪੇਟੈਂਟ ਕਰਵਾਇਆ ਜਾ ਸਕਦਾ ਹੈ ਪਰ ਗਤਕਾ ਤੇ ਸਿੱਖ ਸ਼ਸਤਰ ਵਿਦਿਆ ਸਿੱਥ ਧਰਮ, ਵਿਰਸੇ ਤੇ ਗੁਰ-ਇਤਿਹਾਸ ਦਾ ਅਟੁੱਟ ਅੰਗ ਹੈ। ਉਨ੍ਹਾਂ ਕਿਹਾ ਕਿ ਇਹ ਸਮੁੱਚੀ ਸਿੱਖ ਕੌਮ ਦੀ ਵਿਰਾਸਤ ਹੈ, ਕਿਸੇ ਦੀ ਨਿੱਜੀ ਜਾਗੀਰ ਨਹੀਂ ਹਨ।
ਉਨ੍ਹਾਂ ਕਿਹਾ ਕਿ ਫਰਮ ਦੀ ਇਸ ਕੋਝੀ ਹਰਕਤ ਨਾਲ ਸਿੱਖ ਕੌਮ ਵਿੱਚ ਭਾਰੀ ਰੋਸ ਹੈ। ਸ਼੍ਰੋਮਣੀ ਕਮੇਟੀ ਇਸ ਹਰਕਤ ਦੀ ਸਖ਼ਤ ਨਿੰਦਾ ਕਰਦਿਆਂ ਸਬੰਧਤ ਫਰਮ ਨੂੰ ਤਾੜਨਾ ਕਰਦੀ ਹੈ ਕਿ ਉਹ ਤੁਰੰਤ ਆਪਣੀ ਗਲਤੀ ਦੀ ਸਿੱਖ ਕੌਮ ਕੋਲੋਂ ਮੁਆਫ਼ੀ ਮੰਗ ਕੇ ਇਸ ਨੂੰ ਵਾਪਸ ਲਏ, ਨਹੀਂ ਤਾਂ ਇਸ ਖ਼ਿਲਾਫ ਸਖ਼ਤ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਾਨੂੰਨੀ ਕਾਰਵਾਈ ਲਈ ਵਕੀਲਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਪੰਜਾਬ
ਸਿਹਤ
ਵਿਸ਼ਵ
Advertisement