ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਪੁਲਿਸ ਵੱਲੋਂ ਇੱਕ ਸਿੱਖ ਤੇ ਉਸ ਦੇ ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੀਤੀ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਲੌਂਗੋਵਾਲ ਨੇ ਕਿਹਾ ਕਿ ਘੱਟ ਗਿਣਤੀ ਸਿੱਖਾਂ ਨਾਲ ਅਜਿਹਾ ਅਨਿਆਂ ਭਰਿਆ ਰਵੱਈਆ ਦੇਸ਼ ਦੇ ਮੱਥੇ ’ਤੇ ਕਲੰਕ ਹੈ ਤੇ ਇਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੇਸ਼ ਦੇ ਗ੍ਰਹਿ ਸਕੱਤਰ ਨੂੰ ਵੀ ਇਸ ਬਾਬਤ ਚਿੱਠੀ ਲਿਖੀ ਹੈ।
ਲੌਂਗੋਵਾਲ ਨੇ ਕਿਹਾ ਕਿ ਜੇ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਅਣਮਨੁੱਖੀ ਤਸੀਹੇ ਦੇ ਕੇ ਨਹੀਂ, ਬਲਕਿ ਉਸ ਨਾਲ ਕਾਨੂੰਨੀ ਢੰਗ ਨਾਲ ਹੀ ਨਜਿੱਠਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਇਰਲ ਹੋਈ ਵੀਡੀਓ ਮੁਤਾਬਕ ਦਿੱਲੀ ਪੁਲਿਸ ਨੇ ਜਿਸ ਬੇਰਹਿਮੀ ਨਾਲ ਸਿੱਖ ਤੇ ਉਸ ਦੇ ਪੁੱਤਰ ਨੂੰ ਕੁੱਟਿਆ ਹੈ, ਉਸ ਦੀ ਸਖ਼ਤੀ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਮਾਮਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਰਹੀ ਹੈ, ਜਿਸ ਨੇ ਪੀੜਤ ਸਿੱਖ ਪਰਿਵਾਰ ਦੀ ਮਦਦ ਲਈ ਤੁਰੰਤ ਠੋਸ ਕਦਮ ਚੁੱਕੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਅੰਦਰ ਘੱਟ ਗਿਣਤੀ ਸਿੱਖਾਂ ’ਤੇ ਹੁੰਦੇ ਅਜਿਹੇ ਮਾਰੂ ਹਮਲਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਤੇ ਹਰ ਸੂਬੇ ਦੀ ਸਰਕਾਰ ਨੂੰ ਸਖ਼ਤੀ ਨਾਲ ਹਦਾਇਤਾਂ ਜਾਰੀ ਕਰਨ ਤਾਂ ਜੋ ਦੇਸ਼ ਅੰਦਰ ਘੱਟ ਗਿਣਤੀ ਲੋਕਾਂ ਨਾਲ ਧੱਕਾ ਨਾ ਹੋਵੇ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਸਮੇਂ ਮੂਕ ਦਰਸ਼ਕ ਬਣ ਕੇ ਨਾ ਵੇਖਦੇ ਰਹਿਣ, ਸਗੋਂ ਆਪਣੇ ਸਾਹਮਣੇ ਹੋ ਰਹੇ ਅਨਿਆਂ ਨੂੰ ਰੋਕਣ ਲਈ ਇਕਜੁੱਟ ਹੋਣ ਕੇ ਅਵਾਜ਼ ਚੁੱਕਣ।
ਦਿੱਲੀ 'ਚ ਸਿੱਖ ਪਿਉ-ਪੁੱਤ ਦੀ ਕੁੱਟਮਾਰ ਮਗਰੋਂ ਸ਼੍ਰੋਮਣੀ ਕਮੇਟੀ ਦਾ ਐਕਸ਼ਨ
ਏਬੀਪੀ ਸਾਂਝਾ
Updated at:
17 Jun 2019 04:06 PM (IST)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਪੁਲਿਸ ਵੱਲੋਂ ਇੱਕ ਸਿੱਖ ਤੇ ਉਸ ਦੇ ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੀਤੀ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਲੌਂਗੋਵਾਲ ਨੇ ਕਿਹਾ ਕਿ ਘੱਟ ਗਿਣਤੀ ਸਿੱਖਾਂ ਨਾਲ ਅਜਿਹਾ ਅਨਿਆਂ ਭਰਿਆ ਰਵੱਈਆ ਦੇਸ਼ ਦੇ ਮੱਥੇ ’ਤੇ ਕਲੰਕ ਹੈ ਤੇ ਇਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
- - - - - - - - - Advertisement - - - - - - - - -