ਪੜਚੋਲ ਕਰੋ

Shaheed Bhagat Singh: ਸ਼ਹੀਦ ਭਗਤ ਸਿੰਘ ਨੂੰ ‘ਮਨਘੜਤ ਕੇਸ’ 'ਚ ਸੁਣਾਈ ਗਈ ਸੀ ਮੌਤ ਦੀ ਸਜ਼ਾ, ਆਖਰ ਹੁਣ ਕਿਉਂ ਅਦਾਲਤ 'ਚ ਪਹੁੰਚਿਆ ਕੇਸ?

Shaheed Bhagat Singh: ਸ਼ਹੀਦ ਭਗਤ ਸਿੰਘ ਨੂੰ ਬਰਤਾਨਵੀ ਸ਼ਾਸਕਾਂ ਨੇ 23 ਮਾਰਚ, 1931 ਨੂੰ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਨਾਲ ਬ੍ਰਿਟਿਸ਼ ਹਕੂਮਤ ਵਿਰੁੱਧ ਸਾਜ਼ਿਸ਼ ਘੜਨ ਦੇ ਦੋਸ਼ ਹੇਠ ਮੁਕੱਦਮਾ ਚਲਾਉਣ ਤੋਂ ਬਾਅਦ ਫਾਂਸੀ ਦੇ..

Shaheed Bhagat Singh Punishment Case: ਪਾਕਿਸਤਾਨ ਦੀ ਅਦਾਲਤ ਨੇ 1931 ਵਿੱਚ ਸੁਤੰਤਰਤਾ ਸੰਗਰਾਮ ਦੇ ਨਾਇਕ ਭਗਤ ਸਿੰਘ ਦੀ ਸਜ਼ਾ ਦੇ ਕੇਸ ਨੂੰ ਮੁੜ ਖੋਲ੍ਹਣ ਤੇ ਸਮੀਖਿਆ ਦੇ ਸਿਧਾਂਤਾਂ ਦੀ ਵਰਤੋਂ ਕਰਕੇ ਇਸ ਨੂੰ ਰੱਦ ਕਰਨ ਤੇ ਸੂਬਾਈ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਦੀ ਪਟੀਸ਼ਨ ’ਤੇ ਇਤਰਾਜ਼ ਜਤਾਇਆ ਹੈ। ਸ਼ਹੀਦ ਭਗਤ ਸਿੰਘ ਨੂੰ ਬਰਤਾਨਵੀ ਸ਼ਾਸਕਾਂ ਨੇ 23 ਮਾਰਚ, 1931 ਨੂੰ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਨਾਲ ਬ੍ਰਿਟਿਸ਼ ਹਕੂਮਤ ਵਿਰੁੱਧ ਸਾਜ਼ਿਸ਼ ਘੜਨ ਦੇ ਦੋਸ਼ ਹੇਠ ਮੁਕੱਦਮਾ ਚਲਾਉਣ ਤੋਂ ਬਾਅਦ ਫਾਂਸੀ ਦੇ ਦਿੱਤੀ ਸੀ। ਇਤਿਹਾਸਕ ਤੱਥਾਂ ਮੁਤਾਬਕ ਸ਼ਹੀਦ ਭਗਤ ਸਿੰਘ ਨੂੰ ਪਹਿਲਾਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਪਰ ਬਾਅਦ ਵਿੱਚ ਇੱਕ ਹੋਰ ‘ਮਨਘੜਤ ਕੇਸ’ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ।

ਲਾਹੌਰ ਹਾਈ ਕੋਰਟ ਨੇ ਸ਼ਨਿਚਰਵਾਰ ਨੂੰ ਦਹਾਕੇ ਪੁਰਾਣੇ ਕੇਸ ਨੂੰ ਮੁੜ ਖੋਲ੍ਹਣ ਤੇ ਉਸ ਪਟੀਸ਼ਨ ਨੂੰ ਸੁਣਨ ਲਈ ਵੱਡੇ ਬੈਂਚ ਦੇ ਗਠਨ ’ਤੇ ਇਤਰਾਜ਼ ਜਤਾਇਆ ਜੋ ਸਮੀਖਿਆ ਦੇ ਸਿਧਾਂਤਾਂ ਦਾ ਪਾਲਣ ਕਰਕੇ ਸ਼ਹੀਦ ਭਗਤ ਸਿੰਘ ਦੀ ਸਜ਼ਾ ਨੂੰ ਰੱਦ ਕਰਨ ਦੀ ਅਪੀਲ ਕਰਦਾ ਹੈ ਤੇ ਸਰਕਾਰ ਨੂੰ ਆਦੇਸ਼ ਦਿੰਦਾ ਹੈ ਕਿ ਉਨ੍ਹਾਂ ਨੂੰ ਮਰਨ ਉਪਰੰਤ ਰਾਜ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇ। ਭਗਤ ਸਿੰਘ ਯਾਦਗਾਰੀ ਫਾਊਂਡੇਸ਼ਨ ਦੇ ਚੇਅਰਮੈਨ ਤੇ ਵਕੀਲ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਖ਼ਬਰ ਏਜੰਸੀ ਨੂੰ ਦੱਸਿਆ, ‘‘ਲਾਹੌਰ ਹਾਈ ਕੋਰਟ ਨੇ ਭਗਤ ਸਿੰਘ ਸਬੰਧੀ ਕੇਸ ਮੁੜ ਖੋਲ੍ਹਣ ਤੇ ਉਸ ਦੀ ਛੇਤੀ ਸੁਣਵਾਈ ਲਈ ਇੱਕ ਵੱਡੇ ਬੈਂਚ ਦੇ ਗਠਨ ’ਤੇ ਇਤਰਾਜ਼ ਉਠਾਇਆ।

ਅਦਾਲਤ ਨੇ ਇਤਰਾਜ਼ ਕੀਤਾ ਕਿ ਪਟੀਸ਼ਨ ਵੱਡੇ ਬੈਂਚ ਦੇ ਗਠਨ ਲਾਇਕ ਨਹੀਂ।’’ ਕੁਰੈਸ਼ੀ ਨੇ ਕਿਹਾ ਕਿ ਸੀਨੀਅਰ ਵਕੀਲਾਂ ਦੇ ਇੱਕ ਪੈਨਲ ਦੀ ਪਟੀਸ਼ਨ, ਜਿਸ ਦਾ ਉਹ ਖੁਦ ਹਿੱਸਾ ਹਨ, ਇੱਕ ਦਹਾਕੇ ਤੋਂ ਹਾਈ ਕੋਰਟ ਵਿੱਚ ਬਕਾਇਆ ਪਈ ਹੈ। ਉਨ੍ਹਾਂ ਕਿਹਾ ਕਿ ਜਸਟਿਸ ਸ਼ੁਜਾਤ ਅਲੀ ਖਾਨ ਨੇ 2013 ਵਿੱਚ ਇਸ ਮਾਮਲੇ ਨੂੰ ਵੱਡੇ ਬੈਂਚ ਦੇ ਗਠਨ ਲਈ ਚੀਫ਼ ਜਸਟਿਸ ਕੋਲ ਭੇਜ ਦਿੱਤਾ ਸੀ ਤੇ ਉਦੋਂ ਤੋਂ ਹੀ ਇਹ ਲੰਬਿਤ ਪਿਆ ਹੈ। 

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਭਗਤ ਸਿੰਘ ਨੇ ਉਪ ਮਹਾਂਦੀਪ ਦੀ ਆਜ਼ਾਦੀ ਲਈ ਲੜਾਈ ਲੜੀ ਸੀ। ਪਟੀਸ਼ਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਭਗਤ ਸਿੰਘ ਦਾ ਨਾ ਸਿਰਫ਼ ਸਿੱਖਾਂ ਤੇ ਹਿੰਦੂਆਂ ਵੱਲੋਂ ਸਗੋਂ ਮੁਸਲਮਾਨਾਂ ਵੱਲੋਂ ਵੀ ਸਤਿਕਾਰ ਕੀਤਾ ਜਾਂਦਾ ਹੈ। ਪਾਕਿਸਤਾਨ ਦੇ ਬਾਨੀ ਕਾਇਦ-ਏ-ਆਜ਼ਮ ਮੁਹੰਮਦ ਅਲੀ ਜਿਨਾਹ ਨੇ ਕੇਂਦਰੀ ਅਸੈਂਬਲੀ ਵਿੱਚ ਆਪਣੇ ਭਾਸ਼ਨ ਦੌਰਾਨ ਦੋ ਵਾਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਸੀ। 

ਕੁਰੈਸ਼ੀ ਨੇ ਅਪੀਲ ਕੀਤੀ ਕਿ ਇਹ ਕੌਮੀ ਮਹੱਤਵ ਦਾ ਮਾਮਲਾ ਹੈ ਤੇ ਇਸ ਨੂੰ ਫੁੱਲ ਬੈਂਚ ਅੱਗੇ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਰਤਾਨਵੀ ਪੁਲਿਸ ਅਧਿਕਾਰੀ ਜੌਹਨ ਪੀ ਸਾਂਡਰਸ ਦੇ ਕਤਲ ਦੀ ਐਫਆਈਆਰ ਵਿੱਚ ਭਗਤ ਸਿੰਘ ਦਾ ਨਾਮ ਨਹੀਂ ਸੀ ਜਿਸ ਲਈ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਕਰੀਬ ਇੱਕ ਦਹਾਕਾ ਪਹਿਲਾਂ ਲਾਹੌਰ ਪੁਲਿਸ ਨੇ ਅਦਾਲਤ ਦੇ ਹੁਕਮਾਂ ’ਤੇ ਅਨਾਰਕਲੀ ਥਾਣੇ ਦੇ ਰਿਕਾਰਡ ’ਚੋਂ ਸਾਂਡਰਸ ਦੇ ਕਤਲ ਦੀ ਐਫਆਈਆਰ ਲੱਭੀ ਸੀ। ਉਰਦੂ ਵਿੱਚ ਲਿਖੀ ਇਹ ਐਫਆਈਆਰ ਅਨਾਰਕਲੀ ਥਾਣੇ ਵਿੱਚ 17 ਦਸੰਬਰ, 1928 ਨੂੰ ਸ਼ਾਮ 4.30 ਵਜੇ ਦੋ ‘ਅਣਪਛਾਤੇ ਬੰਦੂਕਧਾਰੀਆਂ’ ਖ਼ਿਲਾਫ਼ ਦਰਜ ਕੀਤੀ ਗਈ ਸੀ। ਭਾਰਤੀ ਦੰਡਾਵਲੀ ਦੀ ਧਾਰਾ 302, 120 ਤੇ 109 ਤਹਿਤ ਕੇਸ ਦਰਜ ਕੀਤਾ ਗਿਆ ਸੀ। 

ਕੁਰੈਸ਼ੀ ਨੇ ਕਿਹਾ ਕਿ ਭਗਤ ਸਿੰਘ ਦੇ ਕੇਸ ਦੀ ਸੁਣਵਾਈ ਕਰ ਰਹੇ ਟ੍ਰਿਬਿਊਨਲ ਦੇ ਵਿਸ਼ੇਸ਼ ਜੱਜਾਂ ਨੇ ਕੇਸ ਵਿੱਚ 450 ਗਵਾਹਾਂ ਨੂੰ ਸੁਣੇ ਬਿਨਾਂ ਹੀ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੇ ਵਕੀਲਾਂ ਨੂੰ ਉਨ੍ਹਾਂ ਨਾਲ ਜਿਰ੍ਹਾ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਸਾਂਡਰਸ ਕੇਸ ਵਿੱਚ ਭਗਤ ਸਿੰਘ ਦੀ ਬੇਗੁਨਾਹੀ ਨੂੰ ਸਾਬਤ ਕਰਕੇ ਰਹਿਣਗੇ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget