ਸ਼ਹੀਦ ਸੁਖਦੇਵ ਦੇ ਪਰਿਵਾਰ ਨੂੰ ਸਰਕਾਰ ਨਾਲ ਗਿਲਾ
ਏਬੀਪੀ ਸਾਂਝਾ | 23 Mar 2018 01:36 PM (IST)
ਬੰਗਾ: ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮ 'ਤੇ ਪੁੱਜੇ ਸ਼ਹੀਦ ਸੁਖਦੇਵ ਦੇ ਪਰਿਵਾਰ ਨੇ ਸਰਕਾਰ ਨਾਲ ਸ਼ਿਕਵਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇੱਥੇ ਇੰਨਾ ਵੱਡਾ ਪ੍ਰੋਗਰਾਮ ਕੀਤਾ ਜਾ ਰਿਹਾ ਹੈ ਜਦਕਿ ਸ਼ਹੀਦ ਸੁਖਦੇਵ ਦੇ ਘਰ ਤਕ ਇੱਕ ਸੜਕ ਨਹੀਂ ਜਾਂਦੀ। ਉਨ੍ਹਾਂ ਕਿਹਾ ਕਿ ਸਰਕਾਰ ਇਹ ਸਮਾਗਮ ਕਰਵਾ ਕੇ ਪੈਸੇ ਦੀ ਬਰਬਾਦੀ ਕਰ ਰਹੀ ਹੈ। ਪਰਿਵਾਰ ਮੁਤਾਬਕ ਕੈਪਟਨ ਸਰਕਾਰ ਇਹ ਸਮਾਗਮ ਕਰਕੇ ਸਿਰਫ਼ 'ਆਈ ਵਾਸ਼' ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਦਿੱਲੀ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੇ ਧਰਨੇ ਵਿੱਚ ਉਹ ਵੀ ਸ਼ਾਮਲ ਹੋਣਗੇ।