ਪੜਚੋਲ ਕਰੋ
Advertisement
ਸ਼ਾਹੀਨਬਾਗ ਪ੍ਰਦਰਸ਼ਨਕਾਰੀਆਂ ਨੇ ਗ੍ਰਹਿ ਮੰਤਰੀ ਦੀ ਰਿਹਾਇਸ਼ ਵੱਲ ਸ਼ੁਰੂ ਕੀਤਾ ਮਾਰਚ
ਸ਼ਾਹੀਨਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਕੂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਨਵੀਂ ਦਿੱਲੀ: ਸ਼ਾਹੀਨਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਕੂਚ ਕਰਨੀ ਸ਼ੁਰੂ ਕਰ ਦਿੱਤੀ ਹੈ।ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ ਵਿੱਚ ਨਾਗਰਿਕਤ ਸੋਧ ਕਾਨੂੰਨ (ਸੀਏਏ) ਅਤੇ ਨਾਗਰਿਕਤਾ ਕੌਮੀ ਰਜਿਸਟਰ (ਐਨਆਰਸੀ) ਵਿਰੁੱਧ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਇੱਥੇ ਕੁਝ ਪ੍ਰਦਰਸ਼ਨਕਾਰੀ ਇਸ ਮੁੱਦੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਦੀ ਤਾਕ ਵਿੱਚ ਹਨ।
ਸ਼ਾਹੀਨ ਬਾਗ ਦੇ ਲੋਕਾਂ ਕੱਲ ਕਿਹਾ ਸੀ ਕਿ ਉਹ ਪੈਦਲ ਮਾਰਚ ਕਰਨਗੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਜਾਣਗੇ।ਇਹ ਮਾਰਚ ਜਸੋਲਾ ਮਥੁਰਾ ਰੋਡ ਤੋਂ ਹੁੰਦੇ ਹੋਏ ਗ੍ਰਹਿ ਮੰਤਰਾਲੇ ਤੱਕ ਜਾਵੇਗਾ। ਇਸ ਸਬੰਧੀ ਪੁਲਿਸ ਦੀ ਇਜਾਜ਼ਤ ਨਹੀਂ ਲਈ ਗਈ ਹੈ, ਲੋਕਾਂ ਦਾ ਕਹਿਣਾ ਹੈ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ। ਜਦੋਂ ਉਨ੍ਹਾਂ ਨੇ ਬੁਲਾਇਆ ਹੈ ਤਾਂ ਉਨ੍ਹਾਂ ਨੂੰ ਸੁਰੱਖਿਆ ਦੇ ਇੰਤਜ਼ਾਮ ਵੀ ਕਰਨੇ ਚਾਹੀਦੀ ਹਨ।
ਦਿਲਚਸਪ ਗੱਲ ਇਹ ਹੈ ਕਿ ਗ੍ਰਹਿ ਮੰਤਰਾਲੇ ਮੁਤਾਬਿਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਜਿਹੀ ਕੋਈ ਬੈਠਕ ਤੈਅ ਨਹੀਂ ਕੀਤੀ ਗਈ ਸੀ।
ਆਰਪੀ ਮੀਨਾ, ਡੀਸੀਪੀ ਸਾਉਥ ਈਸਟ ਦਿੱਲੀ ਨੇ ਕਿਹਾ ਕਿ " ਉਨ੍ਹਾਂ (ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ) ਨੇ ਸਾਨੂੰ ਦੱਸਿਆ ਕਿ ਉਹ ਮਾਰਚ ਕੱਢਣਾ ਚਾਹੁੰਦੇ ਹਨ ( ਗ੍ਰਹਿ ਮੰਤਰੀ ਨੂੰ ਮਿਲਣ ਲਈ)। ਪਰ ਅਸੀਂ ਉਨ੍ਹਾਂ ਨੂੰ ਕਿਹਾ ਹੈ ਉਹਨਾਂ ਦੀ ਐਸੀ ਕੋਈ ਮੁਲਾਕਾਤ ਤੈਅ ਨਹੀਂ ਹੋਈ। ਅਸੀਂ ਉਨ੍ਹਾਂ ਨਾਲ ਗੱਲ ਕਰ ਰਹੇ ਹਾਂ ਅਤੇ ਸਾਨੂੰ ਉਮੀਦ ਹੈ ਕਿ ਉਹ ਸਮਝ ਜਾਣਗੇ।"Delhi: Protesters begin march from Shaheen Bagh towards Home Minister Amit Shah's residence https://t.co/VfPSVJ52pu pic.twitter.com/TmCf4BkiXS
— ANI (@ANI) February 16, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਦੇਸ਼
ਪੰਜਾਬ
ਬਾਲੀਵੁੱਡ
Advertisement