ਪੜਚੋਲ ਕਰੋ
Advertisement
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀ ਕੱਲ ਅਮਿਤ ਸ਼ਾਹ ਦੇ ਘਰ ਤੱਕ ਕੱਢਣਗੇ ਪੈਦਲ ਮਾਰਚ
ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ ਵਿੱਚ ਨਾਗਰਿਕਤ ਸੋਧ ਕਾਨੂੰਨ (ਸੀਏਏ) ਅਤੇ ਨਾਗਰਿਕਤਾ ਕੌਮੀ ਰਜਿਸਟਰ (ਐਨਆਰਸੀ) ਵਿਰੁੱਧ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ।
ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ ਵਿੱਚ ਨਾਗਰਿਕਤ ਸੋਧ ਕਾਨੂੰਨ (ਸੀਏਏ) ਅਤੇ ਨਾਗਰਿਕਤਾ ਕੌਮੀ ਰਜਿਸਟਰ (ਐਨਆਰਸੀ) ਵਿਰੁੱਧ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਇੱਥੇ ਕੁਝ ਪ੍ਰਦਰਸ਼ਨਕਾਰੀ ਇਸ ਮੁੱਦੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਦੀ ਤਾਕ ਵਿੱਚ ਹਨ।
ਸ਼ਾਹੀਨ ਬਾਗ ਦੇ ਲੋਕਾਂ ਦਾ ਕਹਿਣਾ ਹੈ ਕਿ ਕੱਲ ਉਹ ਪੈਦਲ ਮਾਰਚ ਕਰਨਗੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਜਾਣਗੇ। ਇਹ ਫੈਸਲਾ ਬੀਤੀ ਰਾਤ 3 ਵਜੇ ਲਿਆ ਗਿਆ। ਇਹ ਮਾਰਚ ਜਸੋਲਾ ਮਥੁਰਾ ਰੋਡ ਤੋਂ ਹੁੰਦੇ ਹੋਏ ਗ੍ਰਹਿ ਮੰਤਰਾਲੇ ਤੱਕ ਜਾਵੇਗਾ। ਇਸ ਸਬੰਧੀ ਪੁਲਿਸ ਦੀ ਇਜਾਜ਼ਤ ਨਹੀਂ ਲਈ ਗਈ ਹੈ, ਲੋਕਾਂ ਦਾ ਕਹਿਣਾ ਹੈ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ। ਜਦੋਂ ਉਨ੍ਹਾਂ ਨੇ ਬੁਲਾਇਆ ਹੈ ਤਾਂ ਉਨ੍ਹਾਂ ਨੂੰ ਸੁਰੱਖਿਆ ਦੇ ਇੰਤਜ਼ਾਮ ਵੀ ਕਰਨੇ ਚਾਹੀਦੀ ਹਨ।
ਸ਼ਨੀਵਾਰ ਸਵੇਰੇ ਕਰੀਬ 11 ਵਜੇ ਸ਼ਾਹੀਨ ਬਾਗ ਵਿੱਚ ਰੋਡ 'ਤੇ ਇਕ ਵਿਰੋਧ ਪ੍ਰਦਰਸ਼ਨ ਦੌਰਾਨ ਆਸਿਫ ਤੁਫਾਨੀ ਨਾਮ ਦੇ ਇੱਕ ਪ੍ਰਦਰਸ਼ਨਕਾਰੀ ਨੇ ਐਲਾਨ ਕੀਤਾ ਕਿ "ਅਸੀਂ ਅਮਿਤ ਸ਼ਾਹ ਨੂੰ ਮਿਲਣ ਲਈ ਤਿਆਰ ਹਾਂ ਅਤੇ ਅਸੀਂ ਮਿਲਣ ਲਈ ਜਾਵਾਂਗੇ"।
ਸ਼ਾਹੀਨ ਬਾਗ 'ਚ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ, "ਅਮਿਤ ਸ਼ਾਹ ਜੀ ਨੇ ਪੂਰੇ ਦੇਸ਼ ਨੂੰ ਸੱਦਾ ਦਿੱਤਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਨਾਲ ਜੁੜੇ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਉਨ੍ਹਾਂ ਨੂੰ ਮਿਲਣ ਆਉਣ। ਇਸ ਲਈ, ਅਸੀਂ ਕੱਲ ਉਨ੍ਹਾਂ ਨੂੰ ਦੁਪਹਿਰ 2 ਵਜੇ ਮਿਲਣ ਜਾਵਾਂਗੇ। ਸਾਡੇ ਕੋਲ ਕੋਈ ਵਫਦ ਨਹੀਂ ਹੈ, ਹਰੇਕ ਵਿਅਕਤੀ ਜਿਸ ਨੂੰ ਇਸ ਕਾਨੂੰਨ ਤੋਂ ਪਰੇਸ਼ਾਨ ਹੈ ਉਹ ਸਾਡੇ ਨਾਲ ਚੱਲੇਗਾ। ਦਿਲਚਸਪ ਗੱਲ ਇਹ ਹੈ ਕਿ ਗ੍ਰਹਿ ਮੰਤਰਾਲੇ ਮੁਤਾਬਿਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੱਲ੍ਹ ਅਜਿਹੀ ਕੋਈ ਬੈਠਕ ਤੈਅ ਨਹੀਂ ਕੀਤੀ ਗਈ ਹੈ।Delhi: Protestors at Shaheen Bagh say, "Amit Shah ji invited the entire country to come&meet him to discuss issues related to #CitizenshipAmendmentAct. So, we'll be going to meet him tomorrow at 2 pm. We don't have any delegation, anyone who has an issue with #CAA will be going." pic.twitter.com/urVcvHmlMt
— ANI (@ANI) February 15, 2020
Ministry of Home Affairs (MHA) sources on protestors at Shaheen Bagh claiming to meet Union Home Minister Amit Shah tomorrow at 2 pm to discuss issues related to #CitizenshipAmendmentAct: No such meeting is scheduled with the Union Home Minister Amit Shah for tomorrow. https://t.co/9sNTUoHvqj pic.twitter.com/F6Tcmr4imD
— ANI (@ANI) February 15, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਲੁਧਿਆਣਾ
ਦੇਸ਼
Advertisement