Farmers Protest: ਸ਼ੰਭੂ ਬਾਰਡਰ ਨੂੰ ਖੋਲ੍ਹਣ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹਫਤੇ ਦੇ ਅੰਦਰ-ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸੀ। ਇਸ ਫੈਸਲੇ ਨੂੰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।


ਦੱਸ ਦਈਏ ਕਿ 10 ਜੁਲਾਈ ਨੂੰ ਹਾਈ ਕੋਰਟ ਨੇ ਸ਼ੰਭੂ ਸਰਹੱਦ ਨੂੰ ਖੋਲ੍ਹਣ ਦਾ ਹੁਕਮ ਜਾਰੀ ਕੀਤਾ ਸੀ। ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਰੋਕ ਲਾਈ ਹੋਈ ਹੈ। ਇਸ ਹੁਕਮ ਨੂੰ ਚੁਣੌਤੀ ਦੇਣ ਲਈ ਅੱਜ ਭਾਰਤ ਦੇ ਸਾਲਿਸਟਰ ਜਨਰਲ ਸੁਪਰੀਮ ਕੋਰਟ ਵਿੱਚ ਪੇਸ਼ ਹੋਏ। ਸੁਪਰੀਮ ਕੋਰਟ ਨੇ ਕਿਸਾਨ ਸਬੰਧੀ ਵਕੀਲ ਦੀਆਂ ਦਲੀਲਾਂ 'ਤੇ ਗੌਰ ਕਰਨ ਤੋਂ ਬਾਅਦ ਸ਼ੰਭੂ ਸਰਹੱਦ ਖੋਲ੍ਹਣ ਦੇ ਹਾਈਕੋਰਟ ਦੇ ਨਿਰਦੇਸ਼ਾਂ ਨੂੰ ਬਰਕਰਾਰ ਰੱਖਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।