Shambhu-Border: ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ਅਜੇ ਨਹੀਂ ਖੁੱਲ੍ਹੇਗੀ। ਇਸ ਮਾਮਲੇ 'ਤੇ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਬਾਰੇ ਸੁਪਰੀਮ ਕੋਰਟ ਨੇ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਕਮੇਟੀ ਬਣਾ ਰਹੇ ਹਾਂ, ਪਰ ਕਿਸੇ ਮੁੱਦੇ 'ਤੇ ਫੈਸਲਾ ਨਹੀਂ ਕਰ ਰਹੇ। ਇਹ ਅਧਿਕਾਰ ਕਮੇਟੀ ਨੂੰ ਦਿੱਤਾ ਜਾ ਰਿਹਾ ਹੈ। ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀ ਵੀ ਸ਼ਾਮਲ ਹਨ।

ਅਦਾਲਤ ਨੇ ਕਿਹਾ ਕਿ ਹਾਈ ਪਾਵਰ ਕਮੇਟੀ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਤੱਕ ਪਹੁੰਚ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਆਪਣੇ ਟਰੈਕਟਰ ਹਟਾਉਣ ਦੀ ਬੇਨਤੀ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਇਹ ਵੀ ਸਲਾਹ ਦਿੱਤੀ ਕਿ ਇਸ ਮਾਮਲੇ ਦਾ ਸਿਆਸੀਕਰਨ ਨਾ ਕੀਤਾ ਜਾਵੇ। ਇਹ ਮੁੱਦੇ ਬਹੁਤ ਸੰਵੇਦਨਸ਼ੀਲ ਹਨ, ਇਸ ਲਈ ਸੰਤੁਲਿਤ ਪਹੁੰਚ ਅਪਣਾਈ ਜਾਣੀ ਚਾਹੀਦੀ ਹੈ।

ਦੱਸ ਦਈਏ ਕਿ ਪਿਛਲੀਆਂ ਦੋ ਸੁਣਵਾਈਆਂ 'ਚ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਅੰਸ਼ਕ ਤੌਰ 'ਤੇ ਯਾਨੀ ਇੱਕ ਲੇਨ ਖੋਲ੍ਹਣ ਲਈ ਕਿਹਾ ਸੀ। ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਨਾਲ ਕਿਸਾਨਾਂ ਦੀਆਂ ਮੀਟਿੰਗਾਂ ਵੀ ਹੋਈਆਂ ਪਰ ਉਹ ਬੇਸਿੱਟਾ ਰਹੀਆਂ। ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨ ਦਿੱਲੀ ਚਲੇ ਜਾਣ ਪਰ ਟਰੈਕਟਰ ਨਾਲ ਲੈ ਕੇ ਨਾ ਜਾਣ। ਦੂਜੇ ਪਾਸੇ ਕਿਸਾਨ ਟਰੈਕਟਰ ਲੈ ਕੇ ਜਾਣ 'ਤੇ ਅੜੇ ਹੋਏ ਹਨ।

ਉਧਰ, ਕਿਸਾਨੀ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਵੀ ਕਿਸਾਨ ਸੰਘਰਸ਼ (Farmer Protest) ਕਰ ਰਹੇ ਹਨ। ਹਾਲਾਂਕਿ ਇਹ ਸੰਘਰਸ਼ ਦੋ ਵੱਖ-ਵੱਖ ਮੰਚਾਂ ਤੋਂ ਚੱਲ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ (SKM) ਦੀ ਤਰਫੋਂ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਜਦੋਂਕਿ ਦੂਜੇ ਮੈਦਾਨ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਨੇ 5 ਸਤੰਬਰ ਤੱਕ ਪੱਕਾ ਮੋਰਚਾ ਲਾਇਆ ਹੋਇਆ ਹੈ।

ਮੀਟਿੰਗ ਤੋਂ ਬਾਅਦ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਚੰਡੀਗੜ੍ਹ ਦੇ ਮਟਕਾ ਚੌਕ ਤੱਕ ਮਾਰਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਵਿੱਚ ਸਿਰਫ਼ ਇੱਕ ਹਜ਼ਾਰ ਲੋਕ ਹੀ ਹਿੱਸਾ ਲੈ ਸਕਣਗੇ। ਮਾਰਚ 3:30 ਵਜੇ ਸ਼ੁਰੂ ਹੋਵੇਗਾ ਜਿੱਥੇ ਉਹ ਸਰਕਾਰੀ ਅਧਿਕਾਰੀਆਂ ਨੂੰ ਆਪਣਾ ਮੰਗ ਪੱਤਰ ਸੌਂਪਣਗੇ। ਇਸ ਦੌਰਾਨ ਪ੍ਰਸ਼ਾਸਨ ਨੇ ਤੁਰੰਤ ਪ੍ਰਬੰਧ ਕਰ ਲਏ ਹਨ। 700 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਗਏ ਹਨ।