ਮੁੰਬਈ : ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਪ੍ਰਧਾਨ ਸ਼ਰਦ ਪਵਾਰ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸੂਬਾ ਸਰਕਾਰ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਐੱਨ.ਸੀ.ਪੀ., ਕਾਂਗਰਸ ਅਤੇ ਸ਼ਿਵ ਸੈਨਾ ਨੇ ਇਸ ਦੀ ਸਖਤ ਨਿੰਦਾ ਕਰਦੇ ਹੋਏ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ।
11 ਮਈ ਨੂੰ ਟਵਿੱਟਰ 'ਤੇ ਸ਼ਰਦ ਪਵਾਰ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੂੰ ਮਰਾਠੀ ਭਾਸ਼ਾ 'ਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਇਸ 'ਚ ਕਿਹਾ ਗਿਆ ਹੈ ਕਿ 'ਬਾਰਾਮਤੀ ਦੇ ਗਾਂਧੀ' ਅਤੇ
ਐਨਸੀਪੀ ਨੇਤਾ ਅਤੇ ਰਾਜ ਦੇ ਆਵਾਸ ਮੰਤਰੀ ਜਿਤੇਂਦਰ ਆਵਦ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਦੋਸ਼ੀ ਵਿਅਕਤੀ ਦੇ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਰਾਜ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਵੀ ਪੁਲਿਸ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ।
ਇਸ ਦੇ ਨਾਲ ਹੀ ਸ਼ਿਵ ਸੈਨਾ ਦੀ ਬੁਲਾਰਾ ਮਨੀਸ਼ਾ ਕਯਾਂਡੇ ਨੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਵਾਰ ਨੂੰ ਧਮਕੀ ਦੇਣ ਪਿੱਛੇ ਕਿਸ ਦਾ ਹੱਥ ਹੈ, ਇਸ ਬਾਰੇ ਅੰਦਾਜ਼ਾ ਲਗਾਉਣ ਦੀ ਲੋੜ ਨਹੀਂ ਹੈ। ਹਰ ਕੋਈ ਜਾਣਦਾ ਹੈ ਕਿ ਨੱਥੂਰਾਮ ਗੋਡਸੇ ਦਾ ਸਮਰਥਨ ਕੌਣ ਕਰਦਾ ਹੈ। ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸਚਿਨ ਸਾਵੰਤ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਅਜਿਹੀਆਂ ਹਰਕਤਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਕੌਣ ਹੈ ਇਹ ਮਹਿਲਾ ਵੇਟਰ ਜਿਸਨੂੰ ਸ਼ਖਸ ਨੇ ਟਿਪ 'ਚ ਦਿੱਤੇ 62 ਹਜ਼ਾਰ ਰੁਪਏ , ਖੁਸ਼ੀ ਦਾ ਕੋਈ ਠਿਕਾਣਾ ਨਹੀਂ