PA Shiv Kumar arrested for smuggling gold : ਕੇਰਲ ਦੇ ਤਿਰੂਵਨੰਤਪੁਰਮ ਤੋਂ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ (Shashi Tharoor) ਦੇ ਸਹਾਇਕ (PA) ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਹੈ ਕਿ ਮਾਮਲਾ ਸੋਨੇ ਦੀ ਤਸਕਰੀ ਨਾਲ ਜੁੜਿਆ ਹੋਇਆ ਹੈ। ਉਸ 'ਤੇ ਨਿਰਧਾਰਤ ਸੀਮਾ ਤੋਂ ਵੱਧ ਸੋਨਾ ਰੱਖਣ ਦਾ ਦੋਸ਼ ਹੈ। ਉਹ ਦੁਬਈ ਤੋਂ ਵਾਪਸ ਆ ਰਿਹਾ ਸੀ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਸ਼ੀ ਥਰੂਰ ਦੇ ਸਹਾਇਕ ਸ਼ਿਵ ਕੁਮਾਰ (Assistant Shiv Kumar) ਨੂੰ ਦੁਬਈ ਤੋਂ ਵਾਪਸ ਆਉਂਦੇ ਸਮੇਂ ਦਿੱਲੀ ਏਅਰਪੋਰਟ 'ਤੇ ਫੜਿਆ ਗਿਆ ਸੀ।
ਸੂਤਰਾਂ ਮੁਤਾਬਕ ਅਧਿਕਾਰੀਆਂ ਨੇ ਸ਼ਿਵ ਕੁਮਾਰ ਕੋਲੋਂ ਵੱਡੀ ਮਾਤਰਾ 'ਚ ਸੋਨਾ ਜ਼ਬਤ ਕੀਤਾ ਹੈ ਅਤੇ ਬਰਾਮਦ ਕੀਤੇ ਗਏ ਸੋਨੇ ਨਾਲ ਸਬੰਧਤ ਦਸਤਾਵੇਜ਼ ਵੀ ਮੰਗੇ ਹਨ। ਸੋਨੇ ਦੀ ਪ੍ਰਮਾਣਿਕਤਾ ਦਾ ਪਤਾ ਲਗਾਉਣ ਲਈ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਸਟਮ ਵਿਭਾਗ ਨੇ ਸ਼ਿਵ ਕੁਮਾਰ ਕੋਲੋਂ ਕਰੀਬ 30 ਲੱਖ ਰੁਪਏ ਦਾ ਸੋਨਾ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : Election campaigning: ਅੱਜ ਚੋਣ ਪ੍ਰਚਾਰ 'ਤੇ ਲੱਗਣਗੀਆਂ ਬ੍ਰੇਕਾਂ, ਸ਼ਾਮ 6 ਵਜੇ ਤੋਂ ਬਾਅਦ ਰੈਲੀਆਂ, ਜਨਤਕ ਮੀਟਿੰਗਾਂ ਹੋਣਗੀਆਂ ਬੈਨ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ