Haryana News: ਡੀਜੀਪੀ ਦੇ ਅਹੁਦੇ ਲਈ ਹਰਿਆਣਾ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਕਵਾਇਦ ਹੁਣ ਖ਼ਤਮ ਹੋ ਗਈ ਹੈ। ਸ਼ਤਰੂਜੀਤ ਸਿੰਘ ਕਪੂਰ ਨੂੰ ਸੂਬੇ ਦਾ ਨਵਾਂ ਡੀਜੀਪੀ ਬਣਾਇਆ ਗਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 1990 ਬੈਚ ਦੇ ਆਈਪੀਐਸ ਅਧਿਕਾਰੀ ਸ਼ਤਰੂਜੀਤ ਸਿੰਘ ਕਪੂਰ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਦੱਸਣਯੋਗ ਹੈ ਕਿ ਪੀਕੇ ਅਗਰਵਾਲ ਬੀਤੇ ਦਿਨ ਭਾਵ 15 ਅਗਸਤ ਨੂੰ ਸੇਵਾਮੁਕਤ ਹੋ ਗਏ ਹਨ। ਨਵੇਂ ਡੀਜੀਪੀ ਦਾ ਨਾਮ ਉਨ੍ਹਾਂ ਦੀ ਸੇਵਾਮੁਕਤੀ ਤੋਂ ਇੱਕ ਦਿਨ ਬਾਅਦ 16 ਅਗਸਤ ਨੂੰ ਫਾਈਨਲ ਕੀਤਾ ਗਿਆ ਹੈ।
ਹਰਿਆਣਾ ਦੇ ਹੀ ਰਹਿਣ ਵਾਲੇ ਨੇ ਕਪੂਰ
ਦੱਸ ਦੇਈਏ ਕਿ ਯੂਪੀਐਸਸੀ ਪੈਨਲ ਦੇ 3 ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਮ ਭੇਜੇ ਗਏ ਸਨ। ਜਿਸ ਵਿੱਚ ਆਈਪੀਐਸ ਮੁਹੰਮਦ ਅਕੀਲ ਅਤੇ ਆਈਪੀਐਸ ਰਮੇਸ਼ ਚੰਦਰ ਮਿਸ਼ਰਾ ਦੇ ਨਾਲ 1990 ਬੈਚ ਦੇ ਆਈਪੀਐਸ ਅਧਿਕਾਰੀ ਸ਼ਤਰੂਜੀਤ ਸਿੰਘ ਕਪੂਰ ਦੇ ਨਾਮ ਵੀ ਸ਼ਾਮਲ ਸਨ। ਹੁਣ ਸ਼ਤਰੂਜੀਤ ਸਿੰਘ ਕਪੂਰ ਨੂੰ ਘੱਟੋ-ਘੱਟ ਦੋ ਸਾਲਾਂ ਲਈ ਹਰਿਆਣਾ ਪੁਲਿਸ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਯੂਪੀਏਸੀ ਨੇ 10 ਅਗਸਤ ਨੂੰ ਪੈਨਲ ਮੀਟਿੰਗ ਵਿੱਚ ਤਿੰਨ ਨਾਵਾਂ ’ਤੇ ਮੋਹਰ ਲਾ ਕੇ ਫਾਈਲ ਹਰਿਆਣਾ ਨੂੰ ਭੇਜ ਦਿੱਤੀ ਸੀ। ਇਸ ਪੈਨਲ ਦੇ ਤਿੰਨ ਨਾਵਾਂ ਵਿੱਚੋਂ 1989 ਬੈਚ ਦੇ ਆਈਪੀਐਸ ਅਧਿਕਾਰੀ ਮੁਹੰਮਦ ਅਕੀਲ ਸਭ ਤੋਂ ਸੀਨੀਅਰ ਹਨ। ਆਈਪੀਐਸ ਰਮੇਸ਼ ਚੰਦਰ ਮਿਸ਼ਰਾ ਦੂਜੇ ਅਤੇ ਸ਼ਤਰੂਜੀਤ ਸਿੰਘ ਕਪੂਰ ਤੀਜੇ ਨੰਬਰ ’ਤੇ ਰਹੇ। ਪਰ ਹੁਣ ਸ਼ਤਰੂਜੀਤ ਸਿੰਘ ਕਪੂਰ ਦੇ ਨਾਮ 'ਤੇ ਅੰਤਿਮ ਮੋਹਰ ਲਾ ਦਿੱਤੀ ਗਈ ਹੈ। ਕਪੂਰ ਹਰਿਆਣਾ ਦੇ ਹੀ ਰਹਿਣ ਵਾਲੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ