ਨਵੀਂ ਦਿੱਲੀ: ਰਾਜਧਾਨੀ ਦਿੱਲੀ ‘ਚ ਸੱਤ ਲੋਕ ਸਭਾ ਸੀਟਾਂ 'ਚੋਂ ਕਾਂਗਰਸ ਨੇ 6 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਨਵੀਂ ਦਿੱਲੀ ਤੋਂ ਅਜੇ ਮਾਕਨ ਤੇ ਦਿੱਲੀ ਨੌਰਥ ਈਸਟ ਸੀਟ ‘ਤੇ ਸ਼ੀਲਾ ਦੀਕਸ਼ੀਤ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।

ਇਨ੍ਹਾਂ ਦੋਵੇਂ ਵੱਡੇ ਨੇਤਾਵਾਂ ਤੋਂ ਇਲਾਵਾ ਚਾਂਦਨੀ ਚੌਕ ਤੋਂ ਜੇਪੀ ਅਗਰਵਾਲ, ਈਸਟ ਦਿੱਲੀ ਤੋਂ ਅਰਵਿੰਦਰ ਸਿੰਘ ਲਵਲੀ, ਨੌਰਥ ਵੈਸਟ ਦਿੱਲੀ ਤੋਂ ਰਾਜੇਸ਼ ਲਿਲੋਥੀਆ ਤੇ ਵੈਸਟ ਦਿੱਲੀ ਤੋਂ ਮਹਾਬਲੀ ਮਿਸ਼ਰਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।



ਉਧਰ, ਵਿਰੋਧੀ ਧਿਰ ਭਾਜਪਾ ਨੇ ਬੀਤੇ ਦਿਨੀਂ ਚਾਰ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਜਦਕਿ ਤਿੰਨ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਹੋਣਾ ਅਜੇ ਬਾਕੀ ਹੈ। ਗੱਲ ਕਰੀਏ ‘ਆਪ’ ਦੀ ਤਾਂ ਉਹ ਸਾਰੀਆਂ ਸੱਤ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਦਿੱਲੀ ‘ਚ ਲੋਕ ਸਭਾ ਦੀਆਂ ਸੱਤ ਸੀਟਾਂ ਹਨ ਜਿਨ੍ਹਾਂ ‘ਤੇ 12 ਮਈ ਨੂੰ ਵੋਟਿੰਗ ਹੋਣੀ ਹੈ।