ਪੜਚੋਲ ਕਰੋ

ਪਰਵਾਸੀ ਮਜ਼ਦੂਰਾਂ ਨੇ ਢਹਿ-ਢੇਰੀ ਕੀਤਾ ਮੋਦੀ ਦਾ ਲੌਕਡਾਊਨ, ਸੂਬਾ ਸਰਕਾਰਾਂ ਨੂੰ ਸਖਤੀ ਦੇ ਹੁਕਮ

ਕੋਰੋਨਾਵਾਇਰਸ ਮਹਾਮਾਰੀ ਦੇ ਵਿਚਕਾਰ ਭਾਰਤ ਵਿੱਚ ਚੱਲ ਰਹੇ ਲੌਕਡਾਉਨ ਕਾਰਨ ਵੱਡੀ ਗਿਣਤੀ ਵਿੱਚ ਕਾਮੇ ਸ਼ਹਿਰ ਛੱਡ ਕੇ ਪਿੰਡ ਜਾਣ ਲਈ ਮਜਬੂਰ ਹਨ। ਵੱਡੀ ਗਿਣਤੀ ਲੋਕ ਸੜਕਾਂ 'ਤੇ ਆਉਣ ਕਰਕੇ ਮੋਦੀ ਸਰਕਾਰ ਵੱਲੋਂ ਐਲਾਨੇ ਲੌਕਡਾਊਨ ਦੀਆਂ ਧੱਜੀਆਂ ਉੱਡ ਰਹੀਆਂ ਹਨ।

ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਮਾਰੀ ਦੇ ਵਿਚਕਾਰ ਭਾਰਤ ਵਿੱਚ ਚੱਲ ਰਹੇ ਲੌਕਡਾਉਨ ਕਾਰਨ ਵੱਡੀ ਗਿਣਤੀ ਵਿੱਚ ਕਾਮੇ ਸ਼ਹਿਰ ਛੱਡ ਕੇ ਪਿੰਡ ਜਾਣ ਲਈ ਮਜਬੂਰ ਹਨ। ਵੱਡੀ ਗਿਣਤੀ ਲੋਕ ਸੜਕਾਂ 'ਤੇ ਆਉਣ ਕਰਕੇ ਮੋਦੀ ਸਰਕਾਰ ਵੱਲੋਂ ਐਲਾਨੇ ਲੌਕਡਾਊਨ ਦੀਆਂ ਧੱਜੀਆਂ ਉੱਡ ਰਹੀਆਂ ਹਨ। ਇਸ ਦੇ ਨਾਲ ਹੀ ਜਿੱਥੇ ਹਾਈਵੇਅ ਤੇ ਸੜਕਾਂ 'ਤੇ ਵੱਡੀ ਗਿਣਤੀ ਮਜ਼ਦੂਰ ਚੱਲਣ ਕਰਕੇ ਮਹਾਮਾਰੀ ਦੇ ਹੋਰ ਫੈਲਣ ਦੀ ਸੰਭਾਵਨਾ ਹੈ, ਉੱਥੇ ਕੇਂਦਰ ਸਰਕਾਰ ਨੇ ਰਾਜਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇੱਕ ਤੋਂ ਦੂਸਰੇ ਸ਼ਹਿਰਾਂ ਵਿੱਚ ਲੋਕਾਂ ਦੀ ਅਵਾਜਾਈ ਨਾ ਹੋਵੇ। ਕੇਂਦਰ ਸਰਕਾਰ ਨੇ ਨਿਰਦੇਸ਼ ਦਿੱਤੇ ਹਨ ਕਿ ਜਿਹੜੇ ਲੋਕ ਲੌਕਡਾਉਨ ਦੀ ਉਲੰਘਣਾ ਕਰਕੇ ਜਗ੍ਹਾ-ਜਗ੍ਹਾ ਗਏ ਹਨ, ਉਨ੍ਹਾਂ ਨੂੰ ਘੱਟੋ ਘੱਟ 14 ਦਿਨਾਂ ਲਈ ਵੱਖ ਕੀਤਾ ਜਾਵੇ। ਇਹ ਹਦਾਇਤਾਂ ਸਾਰੀਆਂ ਰਾਜ ਸਰਕਾਰਾਂ ਨੂੰ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਲਈ ਖਾਣ-ਪੀਣ ਤੇ ਰਹਿਣ ਦੀ ਜਗ੍ਹਾ ਮੁਹੱਈਆ ਕਰਾਉਣ ਲਈ ਵੀ ਰਾਜ ਸਰਕਾਰਾਂ ਨੂੰ ਜ਼ਰੂਰੀ ਕਦਮ ਚੁੱਕਣ ਲਈ ਕਿਹਾ ਹੈ। ਇਸ ਦੌਰਾਨ, ਇਹ ਵੇਖਿਆ ਜਾਂਦਾ ਹੈ ਕਿ ਵੱਡੀ ਗਿਣਤੀ ਪਰਵਾਸੀ ਮਜ਼ਦੂਰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾ ਰਹੇ ਹਨ। ਪਰਵਾਸੀ ਮਜ਼ਦੂਰਾਂ ਨੇ ਢਹਿ-ਢੇਰੀ ਕੀਤਾ ਮੋਦੀ ਦਾ ਲੌਕਡਾਊਨ, ਸੂਬਾ ਸਰਕਾਰਾਂ ਨੂੰ ਸਖਤੀ ਦੇ ਹੁਕਮ ਕੇਂਦਰ ਵੱਲੋਂ ਸਾਰੀਆਂ ਰਾਜ ਸਰਕਾਰਾਂ ਨੂੰ ਸਰਹੱਦਾਂ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ। ਸਾਰੇ ਰਾਜਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਹਾਈਵੇਅ 'ਤੇ ਕੋਈ ਟ੍ਰੈਫਿਕ ਨਾ ਹੋਵੇ। ਲੋੜਵੰਦਾਂ ਨੂੰ ਭੋਜਨ ਅਤੇ ਰਿਹਾਇਸ਼ ਪ੍ਰਦਾਨ ਕਰਨ ਲਈ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸਦੇ ਨਾਲ ਹੀ, ਨੋਟਿਸ ਵਿੱਚ ਇਹ ਵੀ ਸਪੱਸ਼ਟ ਰੂਪ ਵਿੱਚ ਕਿਹਾ ਗਿਆ ਹੈ ਕਿ ਲੌਕਡਾਉਨ ਦੀ ਉਲੰਘਣਾ ਵਿੱਚ ਇੱਕ ਥਾਂ ਤੋਂ ਦੂਜੀ ਥਾਂ ਜਾਣ ਵਾਲੇ ਲੋਕਾਂ ਨੂੰ ਘੱਟੋ-ਘੱਟ 14 ਦਿਨਾਂ ਲਈ ਵੱਖ ਕੀਤਾ ਜਾਣਾ ਚਾਹੀਦਾ ਹੈ ਤੇ ਉਨ੍ਹਾਂ ਦੀ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸਾਰੇ ਰਾਜਾਂ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਮਜ਼ਦੂਰਾਂ ਨੂੰ ਆਪਣੀ ਮਿਹਨਤ ਦੀ ਕਮਾਈ ਸਮੇਂ ਸਿਰ ਮਿਲਦੀ ਰਹੇ ਅਤੇ ਇਸ ਵਿੱਚ ਕੋਈ ਕਟੌਤੀ ਨਾ ਕੀਤੀ ਜਾਵੇ। ਮਕਾਨ ਦਾ ਕਿਰਾਇਆ ਇਸ ਸਮੇਂ ਕਿਸੇ ਵੀ ਮਜ਼ਦੂਰ ਤੋਂ ਨਹੀਂ ਮੰਗਿਆ ਜਾਣਾ ਚਾਹੀਦਾ। ਵਿਦਿਆਰਥੀਆਂ ਅਤੇ ਮਜ਼ਦੂਰਾਂ ਨੂੰ ਕਮਰਾ ਜਾਂ ਮਕਾਨ ਖਾਲੀ ਕਰਨ ਲਈ ਆਖਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget