Shimla Schools Closed: ਸੂਬੇ 'ਚ 21 ਅਪੈਰਲ ਤੱਕ ਸਾਰੇ ਵਿਦਿਅਕ ਅਦਾਰੇ ਬੰਦ, ਅਧਿਆਪਕ ਤੇ ਗੈਰ-ਅਧਿਆਪਕ ਕਰਮਚਾਰੀਆਂ ਨੂੰ ਵੀ ਛੁੱਟੀ
ਮੰਤਰੀ ਮੰਡਲ ਨੇ ਵਣ ਵਿਭਾਗ ਵਿਚ ਜੰਗਲਾਤ ਗਾਰਡ ਦੀਆਂ 311 ਅਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਠੇਕੇ ਦੇ ਅਧਾਰ ‘ਤੇ ਭਰਨ ਦਾ ਵੀ ਫੈਸਲਾ ਕੀਤਾ। ਇਸ ਸਾਲ 9 ਮਾਰਚ ਨੂੰ ਹੋਈ ਬੈਠਕ ਦੌਰਾਨ ਵਣ ਗਾਰਡ ਦੀਆਂ 113 ਅਸਾਮੀਆਂ ਨੂੰ ਰਾਜ ਮੰਤਰੀ ਮੰਡਲ ਨੇ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਹੈ।
ਸ਼ਿਮਲਾ: ਅੱਜ ਇੱਥੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਪ੍ਰਧਾਨਗੀ ਹੇਠ ਹੋਈ ਰਾਜ ਮੰਤਰੀ ਮੰਡਲ ਦੀ ਬੈਠਕ ਵਿੱਚ ਰਾਜ ਦੀ ਕੋਵਿਡ-19 ਸਥਿਤੀ ਦੀ ਸਮੀਖਿਆ ਕੀਤੀ ਗਈ। ਸੂਬੇ ਵਿਚ ਕੋਵਿਡ-19 ਮਾਮਲਿਆਂ ਵਿਚ ਤੇਜ਼ੀ ਨਾਲ ਵੱਧਣ 'ਤੇ ਚਿੰਤਾ ਜ਼ਾਹਰ ਕਰਦਿਆਂ ਮੰਤਰੀ ਮੰਡਲ ਨੇ 21 ਅਪ੍ਰੈਲ ਤੱਕ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਮੀਟਿੰਗ 'ਚ ਅਧਿਆਪਕਾਂ ਤੇ ਗੈਰ-ਅਧਿਆਪਕ ਕਰਮਚਾਰੀਆਂ ਨੂੰ ਛੁੱਟੀਆਂ ਦਾ ਐਲਾਨ ਵੀ ਕੀਤਾ ਗਿਆ ਹੈ। ਹਾਲਾਂਕਿ, ਪ੍ਰੀਖਿਆ ਡਿੱਟੀ ਵਿੱਚ ਲੱਗੇ ਅਧਿਆਪਕਾਂ ਨੂੰ ਇਸ ਸਮੇਂ ਦੌਰਾਨ ਆਪਣਾ ਕੰਮ ਜਾਰੀ ਰੱਖਣਾ ਹੋਵੇਗਾ।
ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਵਣ ਵਿਭਾਗ ਵਿਚ ਜੰਗਲਾਤ ਗਾਰਡ ਦੀਆਂ 311 ਅਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਠੇਕੇ ਦੇ ਅਧਾਰ ‘ਤੇ ਭਰਨ ਦਾ ਵੀ ਫੈਸਲਾ ਕੀਤਾ। ਇਸ ਸਾਲ 9 ਮਾਰਚ ਨੂੰ ਹੋਈ ਬੈਠਕ ਦੌਰਾਨ ਵਣ ਗਾਰਡ ਦੀਆਂ 113 ਅਸਾਮੀਆਂ ਨੂੰ ਰਾਜ ਮੰਤਰੀ ਮੰਡਲ ਨੇ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਸਿੱਧੇ ਭਰਤੀ ਕੋਟੇ ਦੇ ਵਿਰੁੱਧ ਐਚਪੀ ਲੋਕ ਸੇਵਾ ਕਮਿਸ਼ਨ ਰਾਹੀਂ ਖੇਤੀਬਾੜੀ ਵਿਭਾਗ ਵਿੱਚ ਠੇਕੇ ਦੇ ਅਧਾਰ ‘ਤੇ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ 25 ਅਸਾਮੀਆਂ ਭਰਨ ਦਾ ਫ਼ੈਸਲਾ ਕੀਤਾ ਹੈ।
ਇਸ ਤੋਂ ਇਲਾਵਾ ਬਾਹਰੀ ਸੂਬਿਆਂ ਤੋਂ ਆਉਣ ਵਾਲਿਆਂ ਲਈ ਨਕਾਰਾਤਮਕ ਰਿਪੋਰਟਾਂ ਲਿਆਉਣ ਅਤੇ ਹੋਰ ਪਾਬੰਦੀਆਂ ਲਗਾਉਣ ਦੀਆਂ ਸ਼ਕਤੀਆਂ ਜ਼ਿਲ੍ਹਾ ਕੁਲੈਕਟਰਾਂ ਨੂੰ ਦਿੱਤੀਆਂ ਗਈਆਂ ਹਨ। ਸਪਿਤੀ ਜ਼ਿਲ੍ਹਾ ਪ੍ਰਸ਼ਾਸਨ ਨੇ ਸਪਿਤੀ ਵਿੱਚ ਆਉਣ ਵਾਲੇ ਕਾਰੋਬਾਰਾਂ ਅਤੇ ਲੇਬਰਾਂ ਨੂੰ ਕੋਰੋਨਾ ਦੀ ਨੈਗਟਿਵ ਰਿਪੋਰਟਾਂ ਲਿਆਉਣਾ ਜ਼ਰੂਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਹੁਣ ਭਾਰਤ ਦਾ ਅਮਰੀਕਾ ਨਾਲ ਪੰਗ! ਸਪੈਸ਼ਲ ਇਕਨੌਮਿਕ ਜ਼ੋਨ ’ਚ ਦਾਖ਼ਲ ਹੋਈ ਅਮਰੀਕੀ ਫ਼ੌਜ, ਲਕਸ਼ਦੀਪ ਕੋਲ ਬਿਨਾ ਇਜਾਜ਼ਤ ਕੀਤਾ ਜੰਗੀ ਅਭਿਆਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904