Fire break out Himachal Pradesh: ਗਰਮੀਆਂ ਦੇ ਮੌਸਮ ਵਿੱਚ ਅਕਸਰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਮੰਗਲਵਾਰ ਦੇਰ ਰਾਤ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ HRTC ਦੀ ਢਾਲੀ ਵਰਕਸ਼ਾਪ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਅੱਗ ਕਾਫੀ ਭਿਆਨਕ ਸੀ। ਇਸ 'ਤੇ ਕਾਬੂ ਪਾਉਣ ਦੀ ਕੋਸ਼ਿਸ਼ਾਂ ਕੀਤੀਆਂ ਗਈਆਂ। ਫਾਇਰ ਬ੍ਰਿਗੇਡ ਦੀ ਟੀਮ ਦੇ ਨਾਲ-ਨਾਲ ਜੇਸੀਬੀ ਮਸ਼ੀਨ ਵੀ ਮਲਬੇ ਨੂੰ ਹਟਾਉਣ ਲਈ ਮੌਕੇ 'ਤੇ ਪਹੁੰਚਾਈ।


ਹਾਲਾਂਕਿ ਖੁਸ਼ਕਿਸਮਤੀ ਨਾਲ ਅੱਗ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਸ਼ਿਮਲਾ ਨਗਰ ਨਿਗਮ ਦੇ ਡਿਪਟੀ ਮੇਅਰ ਐਸ ਚੌਹਾਨ ਨੇ ਕਿਹਾ, "ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ, ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ, ਜਲਦੀ ਹੀ ਇਸ 'ਤੇ ਕਾਬੂ ਪਾ ਲਿਆ ਜਾਵੇਗਾ। ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ।" ਇਸ ਤੋਂ ਇਲਾਵਾ ਕਈ ਹੋਰ ਥਾਵਾਂ 'ਤੇ ਵੀ ਅੱਗ ਲੱਗਣ ਦੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ।






ਆਗਰਾ 'ਚ ਫਰਨੀਚਰ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ


ਉੱਤਰ ਪ੍ਰਦੇਸ਼ ਦੇ ਆਗਰਾ 'ਚ ਨਿਊ ਆਗਰਾ ਥਾਣੇ ਦੇ ਅਧੀਨ ਫਰਨੀਚਰ ਦੇ ਸ਼ੋਅਰੂਮ 'ਚ ਮੰਗਲਵਾਰ ਸਵੇਰੇ ਅੱਗ ਲੱਗੀ। ਆਗਰਾ ਦੇ ਫਾਇਰ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਇਹ ਫਰਨੀਚਰ ਸ਼ੋਅਰੂਮ ਤਿੰਨ ਮੰਜ਼ਿਲਾ ਇਮਾਰਤ ਵਿੱਚ ਸੀ। ਉਨ੍ਹਾਂ ਦੱਸਿਆ ਕਿ ਸਵੇਰੇ ਕਰੀਬ 11.30 ਵਜੇ ਸ਼ੋਅਰੂਮ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ।


ਅੱਗ ਲੱਗਣ ਤੋਂ ਬਾਅਦ ਉੱਥੇ ਮੌਜੂਦ ਮੁਲਾਜ਼ਮਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਅੱਗ ਕਾਫੀ ਫੈਲ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਸੱਤ ਫਾਇਰ ਟੈਂਡਰਾਂ ਨੂੰ ਚਾਰ ਘੰਟੇ ਤੋਂ ਵੱਧ ਦਾ ਸਮਾਂ ਲੱਗਾ।


ਮਾਨੇਸਰ 'ਚ ਭਿਆਨਕ ਅੱਗ, ਇੱਕ ਦੀ ਮੌਤ


ਹਰਿਆਣਾ 'ਚ ਮਾਨੇਸਰ, ਗੁਰੂਗ੍ਰਾਮ ਦੇ ਸੈਕਟਰ 6 'ਚ ਕੂੜੇ ਦੇ ਢੇਰ 'ਚ ਲੱਗੀ ਭਿਆਨਕ ਅੱਗ ਨੇ ਆਸ-ਪਾਸ ਸਥਿਤ ਕਈ ਝੁੱਗੀਆਂ ਨੂੰ ਸਾੜ ਦਿੱਤਾ, ਜਿਸ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਝੁਲਸ ਗਏ। ਅੱਗ ਕਾਰਨ ਬਾਈਕ, ਟਰੈਕਟਰ ਅਤੇ ਕੈਂਟਰ ਸਮੇਤ ਦਰਜਨ ਤੋਂ ਵੱਧ ਵਾਹਨ ਬੁਰੀ ਤਰ੍ਹਾਂ ਸੜ ਗਏ।


ਦਿੱਲੀ ਅਤੇ ਨੋਇਡਾ ਵਿੱਚ ਵੀ ਅੱਗ ਲੱਗਣ ਦੀਆਂ ਘਟਨਾਵਾਂ


ਦੱਸ ਦਈਏ ਕਿ ਹਾਲ ਹੀ ਵਿੱਚ ਦਿੱਲੀ-ਐਨਸੀਆਰ ਖੇਤਰ ਵਿੱਚ ਵੀ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਦਿੱਲੀ ਦੀ ਅਮਰ ਕਲੋਨੀ 'ਚ ਦੁਕਾਨਾਂ ਨੂੰ ਲੱਗੀ ਅੱਗ। ਇਸ ਦੇ ਨਾਲ ਹੀ ਨੋਇਡਾ ਦੀ ਪੇਪਰ ਮਿੱਲ 'ਚ ਭਿਆਨਕ ਅੱਗ ਲੱਗ ਗਈ ਹੈ।


ਇਹ ਵੀ ਪੜ੍ਹੋ: COVID Review Meeting: ਚੌਥੀ ਲਹਿਰ ਦੀ ਆਹਟ ਦਰਮਿਆਨ PM ਮੋਦੀ ਦੀ ਮੁੱਖ ਮੰਤਰੀਆਂ ਨਾਲ ਅਹਿਮ ਮੀਟਿੰਗ, ਹੋ ਸਕਦੇ ਕਈ ਅਹਿਮ ਫੈਸਲੇ