ਹਿਮਾਚਲ ‘ਚ ਬੱਦਲ ਫਟਣ ਨਾਲ ਮਚੀ ਤਬਾਹੀ, ਕਈ ਗੱਡੀਆਂ ਰੁੜੀਆਂ
Shimla Cloud Burst: ਸ਼ਿਮਲਾ ਵਿੱਚ ਸ਼ਨੀਵਾਰ ਸ਼ਾਮ ਨੂੰ ਭਾਰੀ ਮੀਂਹ ਪਿਆ ਅਤੇ ਰਾਤ ਨੂੰ ਸ਼ਿਮਲਾ ਦੇ ਰਾਮਪੁਰ ਇਲਾਕੇ ਵਿੱਚ ਬੱਦਲ ਫਟਣ ਦੀ ਖ਼ਬਰ ਮਿਲੀ ਹੈ।

Shimla Cloud Burst: ਸ਼ਿਮਲਾ ਵਿੱਚ ਸ਼ਨੀਵਾਰ ਸ਼ਾਮ ਨੂੰ ਭਾਰੀ ਮੀਂਹ ਪਿਆ ਅਤੇ ਰਾਤ ਨੂੰ ਸ਼ਿਮਲਾ ਦੇ ਰਾਮਪੁਰ ਇਲਾਕੇ ਵਿੱਚ ਬੱਦਲ ਫਟਣ ਦੀ ਖ਼ਬਰ ਮਿਲੀ ਹੈ। ਉੱਥੇ ਹੀ ਰਾਮਪੁਰ ਦੇ ਨੇੜੇ ਜਗਾਤਖਾਨਾ ਖੇਤਰ ਵਿੱਚ ਭਾਰੀ ਬੱਦਲ ਫਟਣ ਕਰਕੇ ਕਾਫੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਇੱਥੇ ਕਈ ਗੱਡੀਆਂ ਵੀ ਰੁੜ ਗਈਆਂ।
ਸਥਾਨਕ ਲੋਕਾਂ ਦੇ ਅਨੁਸਾਰ ਸ਼ਨੀਵਾਰ ਸ਼ਾਮ 6.00 ਵਜੇ ਤੋਂ ਸ਼ਿਮਲਾ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈ ਰਿਹਾ ਸੀ। ਇਸ ਤੋਂ ਬਾਅਦ ਅਚਾਨਕ ਬੱਦਲ ਫਟ ਗਿਆ ਅਤੇ ਹੜ੍ਹ ਆ ਗਿਆ। ਬੱਦਲ ਫਟਣ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹ ਆ ਗਿਆ ਹੈ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ ਹੈ।
ਅਗਲੇ 6 ਦਿਨਾਂ ਲਈ ਅਲਰਟ ਜਾਰੀ
ਸ਼ਿਮਲਾ ਦੇ ਮੌਸਮ ਵਿਗਿਆਨ ਕੇਂਦਰ ਨੇ 24 ਮਈ ਲਈ ਸੰਤਰੀ ਅਲਰਟ ਜਾਰੀ ਕੀਤਾ ਸੀ। ਮੌਸਮ ਵਿਭਾਗ ਨੇ 30 ਮਈ ਤੱਕ ਪੀਲਾ ਅਲਰਟ ਜਾਰੀ ਕੀਤਾ ਹੈ ਅਤੇ ਅਜਿਹੀ ਸਥਿਤੀ ਵਿੱਚ, ਅਗਲੇ 6 ਦਿਨਾਂ ਤੱਕ ਹਿਮਾਚਲ ਪ੍ਰਦੇਸ਼ ਵਿੱਚ ਤੂਫਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਕੀਤਾ ਗਿਆ ਜਾਰੀ
ਮੌਸਮ ਵਿਭਾਗ ਨੇ 25 ਅਤੇ 26 ਮਈ ਨੂੰ ਸਿਰਮੌਰ, ਸੋਲਨ, ਸ਼ਿਮਲਾ, ਮੰਡੀ, ਕੁੱਲੂ, ਕਾਂਗੜਾ ਅਤੇ ਚੰਬਾ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ, ਜਦੋਂ ਕਿ 27-28 ਮਈ ਨੂੰ ਪੂਰੇ ਸੂਬੇ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਨੂੰ ਲੈਕੇ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।
ਉੱਥੇ ਹੀ ਬੱਚਿਆਂ ਨੂੰ ਗਰਮੀ ਦੀਆਂ ਛੁੱਟੀਆਂ ਪੈ ਗਈਆਂ ਹਨ ਅਤੇ ਲੋਕਾਂ ਨੇ ਪਹਿਲਾਂ ਤੋਂ ਹੀ ਸ਼ਿਮਲਾ ਵਿੱਚ ਐਡਵਾਂਸ ਬੂਕਿੰਗ ਕਰਵਾਈ ਹੋਈ ਹੈ ਪਰ ਇਸ ਵੇਲੇ ਮੌਸਮ ਵੀ ਖਰਾਬ ਹੋਇਆ ਪਿਆ ਜਿਸ ਕਰਕੇ ਪਹਿਲਾਂ ਜਿਹੜੇ ਲੋਕ ਗਏ ਉੱਥੇ ਬੀਤੀ ਸ਼ਾਮ ਪਏ ਮੀਂਹ ਕਾਰਨ ਫਸ ਗਏ ਹਨ ਅਤੇ ਜਿਨ੍ਹਾਂ ਨੇ ਆਉਣਾ ਹੈ, ਉਹ ਵੀ ਜ਼ਰੂਰ ਸਾਵਧਾਨੀ ਵਰਤਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















